ਡੱਲੇਵਾਲ ਦੇ ਹੱਕ ’ਚ ਨਿੱਤਰੇ ਕਾਂਗਰਸੀ ਆਗੂ ਗੁਰਜੋਤ ਢੀਂਡਸਾ
ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ ਕਾਂਗਰਸੀ ਆਗੂ ਗੁਰਜੋਤ ਸਿੰਘ ਢੀਂਡਸਾ (ਦੁੱਗਰੀ) ਨੇ ਕਿਸਾਨ ਆਗੂ ਡੱਲੇਵਾਲ ਦੇ ਹੱਕ ਵਿੱਚ ਨਿੱਤਰਦਿਆਂ ਕਿਹਾ ਕਿ ਵਾਅਦਾਖ਼ਿਲਾਫ਼ੀ ਕਰ ਕੇ ਕੇਂਦਰ ਸਰਕਾਰ ਡੱਲੇਵਾਲ ਵਰਗੇ ਸੀਨੀਅਰ ਕਿਸਾਨ ਆਗੂ ਨੂੰ ਖਤਮ ਕਰਨ ’ਤੇ ਤੁਲੀ ਹੋਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਪ੍ਰਵਾਨ ਕੀਤੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਇੱਕ ਕਿਸਾਨ ਆਗੂ ਡੇਢ ਮਹੀਨੇ ਤੋਂ ਭੁੱਖ ਹੜਤਾਲ ’ਤੇ ਬੈਠਾ ਹੈ ਪਰ ਕਿਸੇ ਵੀ ਸਰਕਾਰੀ ਅਧਿਕਾਰੀ ਨੇ ਉਸ ਦੀ ਸਾਰ ਨਹੀਂ ਲਈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਵਿਗੜ ਰਹੀ ਸਿਹਤ ਨੂੰ ਬਚਾਉਣ ਲਈ ਅੱਗੇ ਆਉਣ ਤੇ ਕਿਸਾਨ ਆਗੂਆਂ ਨਾਲ ਗੱਲਬਾਤ ਕਰਕੇ ਮੰਨੀਆਂ ਮੰਗਾਂ ਪੂਰੀਆਂ ਕਰਨ।
ਉਨ੍ਹਾਂ ਡੱਲੇਵਾਲ ਦੀ ਸਿਹਤਯਾਬੀ ਦੀ ਗੱਲ ਕਰਦਿਆਂ ਆਖਿਆ ਕਿ ਕੇਂਦਰ ਸਰਕਾਰ ਨੂੰ ਕਿਸਾਨੀ ਹਿੱਤਾਂ ਸਬੰਧੀ ਨਰਮ ਰੁੱਖ ਅਪਣਾ ਕੇ ਕਿਸਾਨਾਂ ਦੀ ਗੱਲਬਾਤ ਸੁਣਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਮੁੱਚੀ ਕਾਂਗਰਸ ਪਾਰਟੀ ਜਗਜੀਤ ਸਿੰਘ ਡੱਲੇਵਾਲ ਦੇ ਨਾਲ ਹੈ ਉਨ੍ਹਾਂ ਕਿਹਾ ਕਿ ਜੇਕਰ ਕਿਸਾਨ ਆਗੂ ਡੱਲੇਵਾਲ ਨੂੰ ਕੁਝ ਹੋ ਗਿਆ ਤਾਂ ਇਸ ਦੀ ਸਾਰੀ ਜ਼ਿੰਮੇਵਾਰੀ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਦੀ ਹੋਵੇਗੀ।