ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਾਂਗਰਸੀ ਆਗੂ ਕਿਰਨ ਚੌਧਰੀ ਤੇ ਧੀ ਸ਼ਰੁਤੀ ਵੱਲੋਂ ਭਾਜਪਾ ’ਚ ਸ਼ਾਮਲ ਹੋਣ ਦਾ ਐਲਾਨ

06:56 AM Jun 19, 2024 IST
ਕਿਰਨ ਚੌਧਰੀ, ਸ਼ਰੁਤੀ ਚੌਧਰੀ

ਚੰਡੀਗੜ੍ਹ, 18 ਜੂਨ
ਹਰਿਆਣਾ ਵਿੱਚ ਅਕਤੂਬਰ ਮਹੀਨੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਦੀ ਸੀਨੀਅਰ ਆਗੂ ਕਿਰਨ ਚੌਧਰੀ ਅਤੇ ਉਨ੍ਹਾਂ ਦੀ ਧੀ ਸ਼ਰੁਤੀ ਚੌਧਰੀ ਨੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਮੌਜੂਦਾ ਵਿਧਾਇਕ ਕਿਰਨ ਚੌਧਰੀ ਨੇ ਦੱਸਿਆ ਕਿ ਉਹ ਕਾਂਗਰਸ ਨੂੰ ਛੱਡ ਕੇ ਬੁੱਧਵਾਰ ਨੂੰ ਭਾਜਪਾ ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਉਨ੍ਹਾਂ ਦੀ ਧੀ ਸਾਬਕਾ ਸੰਸਦ ਮੈਂਬਰ ਸ਼ਰੁਤੀ ਚੌਧਰੀ ਮੌਜੂਦਾ ਸਮੇਂ ਹਰਿਆਣਾ ਕਾਂਗਰਸ ਦੀ ਕਾਰਜਕਾਰੀ ਪ੍ਰਧਾਨ ਹੈ। ਦੋਵਾਂ ਨੇ ਅੱਜ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫੇ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਭੇਜ ਦਿੱਤੇ ਹਨ।
ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਬੰਸੀ ਲਾਲ ਦੀ ਨੂੰਹ ਕਿਰਨ ਚੌਧਰੀ ਨੂੰ ਸੀਨੀਅਰ ਕਾਂਗਰਸੀ ਆਗੂ ਭੁਪਿੰਦਰ ਸਿੰਘ ਹੁੱਡਾ ਦੀ ਨਜ਼ਦੀਕੀ ਸਮਝਿਆ ਜਾਂਦਾ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਹਾਲ ਹੀ ਵਿੱਚ ਭਿਵਾਨੀ-ਮਹੇਂਦਰਗੜ੍ਹ ਲੋਕ ਸਭਾ ਹਲਕੇ ਤੋਂ ਸ਼ਰੂਤੀ ਨੂੰ ਟਿਕਟ ਨਾ ਦਿੱਤੇ ਜਾਣ ਤੋਂ ਨਾਰਾਜ਼ ਹਨ। ਕਾਂਗਰਸ ਨੇ ਇਸ ਸੀਟ ਤੋਂ ਮੌਜੂਦਾ ਵਿਧਾਇਕ ਅਤੇ ਹੁੱਡਾ ਦੇ ਨਜ਼ਦੀਕੀ ਸਮਝੇ ਜਾਂਦੇ ਰਾਓ ਦਾਨ ਸਿੰਘ ਨੂੰ ਟਿਕਟ ਦਿੱਤੀ ਸੀ, ਜੋ ਭਾਜਪਾ ਦੇ ਮੌਜੂਦਾ ਸੰਸਦ ਮੈਂਬਰ ਧਰਮਬੀਰ ਸਿੰਘ ਤੋਂ ਹਾਰ ਗਏ ਸਨ। ਕਿਰਨ ਚੌਧਰੀ ਨੇ ਕਿਹਾ, ‘ਮੈਂ ਅਤੇ ਸ਼ਰੂਤੀ ਬੁੱਧਵਾਰ ਨੂੰ ਦਿੱਲੀ ਵਿੱਚ ਭਾਜਪਾ ’ਚ ਸ਼ਾਮਲ ਹੋਵਾਂਗੀਆਂ। ਹੁੱਡਾ ਬਾਰੇ ਉਨ੍ਹਾਂ ਕਿਹਾ, ‘‘ਉਨ੍ਹਾਂ ਨੇ ਮੈਨੂੰ ਇੱਕ ਪਾਸੇ ਕਰ ਦਿੱਤਾ। ਅਪਮਾਨ ਦੀ ਵੀ ਕੋਈ ਹੱਦ ਹੁੰਦੀ ਹੈ।’’ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਭਾਜਪਾ ’ਚ ਸ਼ਾਮਲ ਹੋਣ ਲਈ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। -ਪੀਟੀਆਈ

Advertisement

Advertisement