ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਾਂਗਰਸੀ ਆਗੂ ਮੰਡ ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ

08:40 AM Jun 24, 2024 IST

ਗੁਰਿੰਦਰ ਸਿੰਘ
ਲੁਧਿਆਣਾ, 23 ਜੂਨ
‘ਵਾਈ’ ਪਲੱਸ ਸੁਰੱਖਿਆ ਦੇ ਘੇਰੇ ਵਿੱਚ ਰਹਿ ਰਹੇ ਕਾਂਗਰਸ ਪਾਰਟੀ ਦੇ ਆਗੂ ਗੁਰਸਿਮਰਨ ਸਿੰਘ ਮੰਡ ਨੂੰ ਵਿਦੇਸ਼ ਤੋਂ ਆਈ ਟੈਲੀਫੋਨ ਕਾਲ ਵਿੱਚ ਮੁੜ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਗੁਰਸਿਮਰਨ ਸਿੰਘ ਮੰਡ ਨੂੰ ਇਸ ਤੋਂ ਪਹਿਲਾਂ ਵੀ ਕੈਨੇਡਾ, ਇੰਗਲੈਂਡ ਅਤੇ ਅਮਰੀਕਾ ਤੋਂ ਫੋਨ ਕਾਲ ਕਰ ਕੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਸਨ ਕਿਉਂਕਿ ਉਸ ਵੱਲੋਂ ਵੱਖਵਾਦੀ ਤਾਕਤਾਂ ਖ਼ਿਲਾਫ਼ ਖੁੱਲ੍ਹ ਕੇ ਬਿਆਨਬਾਜ਼ੀ ਕੀਤੀ ਜਾਂਦੀ ਰਹੀ ਹੈ।
ਗੁਰਸਿਮਰਨ ਮੰਡ ਨੇ ਦੱਸਿਆ ਕਿ ਬੀਤੀ ਰਾਤ ਜਦੋਂ ਉਹ ਖਾਣਾ ਖਾ ਕੇ ਪਰਿਵਾਰ ਵਿੱਚ ਬੈਠਾ ਸੀ ਤਾਂ ਉਸ ਨੂੰ ਜਰਮਨੀ ਤੋਂ ਇੱਕ ਫੋਨ ਕਾਲ ਆਈ। ਜਦੋਂ ਉਸ ਨੇ ਫੋਨ ਚੁੱਕਿਆ ਤਾਂ ਸਾਹਮਣੇ ਵਾਲੇ ਨੇ ਉਸ ਨੂੰ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਧਮਕੀ ਦਿੱਤੀ ਕਿ ਤੇਰਾ ਹਸ਼ਰ ਵੀ ਸੂਰੀ ਵਰਗਾ ਹੋਵੇਗਾ। ਉਸ ਨੇ ਦੱਸਿਆ ਕਿ ਇਸ ਸਬੰਧੀ ਥਾਣਾ ਸਦਰ ਅਧੀਨ ਪੈਂਦੀ ਪੁਲੀਸ ਚੌਕੀ ਲਲਤੋਂ ਕਲਾਂ ਨੂੰ ਇਸ ਦੀ ਸੂਚਨਾ ਦੇ ਦਿੱਤੀ ਗਈ ਹੈ ਅਤੇ ਪੁਲੀਸ ਵੱਲੋਂ ਸ਼ਿਕਾਇਤ ਦਰਜ ਕਰ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਇੱਥੇ ਜ਼ਿਕਰਯੋਗ ਹੈ ਕਿ ਗੁਰਸਿਮਰਨ ਸਿੰਘ ਮੰਡ ਦੇ ਹਿੱਟ ਲਿਸਟ ’ਤੇ ਹੋਣ ਕਾਰਨ ਕੇਂਦਰ ਸਰਕਾਰ ਵੱਲੋਂ ਉਸ ਨੂੰ ਵਾਈ ਪਲੱਸ ਸੁਰੱਖਿਆ ਦਿੱਤੀ ਗਈ ਹੈ।‌ ਉਸ ਨੇ ਕੁਝ ਸਮਾਂ ਪਹਿਲਾਂ ਰਾਜੀਵ ਗਾਂਧੀ ਦੇ ਬੁੱਤ ’ਤੇ ਫੇਰੀ ਗਈ ਕਾਲਖ਼ ਨੂੰ ਆਪਣੀ ਪੱਗ ਨਾਲ ਸਾਫ ਕੀਤਾ ਸੀ, ਜਿਸ ਤੋਂ ਬਾਅਦ ਉਹ ਸੁਰਖੀਆਂ ਵਿੱਚ ਆਇਆ ਸੀ। ਉਸ ਤੋਂ ਬਾਅਦ ਉਸ ਨੂੰ ਲਗਾਤਾਰ ਧਮਕੀਆਂ ਮਿਲਣ ਲੱਗ ਪਈਆਂ ਸਨ। ਪਹਿਲਾਂ ਉਸ ਨੂੰ ਪੰਜਾਬ ਸਰਕਾਰ ਨੇ ਪੁਲੀਸ ਸੁਰੱਖਿਆ ਦਿੱਤੀ ਹੋਈ ਸੀ ਪਰ ਬਾਅਦ ਵਿੱਚ ਕੇਂਦਰ ਸਰਕਾਰ ਨੇ ਉਸ ਨੂੰ ‘ਵਾਈ’ ਪਲੱਸ ਸੁਰੱਖਿਆ ਦੇ ਕੇ ਘਰ ਵਿੱਚ ਹੀ ਨਜ਼ਰਬੰਦ ਕਰ ਦਿੱਤਾ ਸੀ।

Advertisement

Advertisement