ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਾਂਗਰਸ ਆਗੂ ਪਵਨ ਖੇੜਾ ਨੇ ਕਿਸਾਨੀ ਦੇ ਮੁੱਦੇ ’ਤੇ ਪ੍ਰਧਾਨ ਮੰਤਰੀ ਨੂੰ ਘੇਰਿਆ

10:27 AM May 19, 2024 IST
ਚੰਡੀਗੜ੍ਹ ਵਿੱਚ ਕਾਂਗਰਸ ਦੇ ਸੀਨੀਅਰ ਆਗੂ ਪਵਨ ਖੇੜਾ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ।

ਆਤਿਸ਼ ਗੁਪਤਾ
ਚੰਡੀਗੜ੍ਹ, 18 ਮਈ
ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਪਵਨ ਖੇੜਾ ਨੇ ਅੱਜ ਕਿਸਾਨੀ ਦੇ ਮੁੱਦੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਘੇਰਿਆ। ਸ੍ਰੀ ਖੇੜਾ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਜਪਾ ਨੇ 10 ਸਾਲ ਪਹਿਲਾਂ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਵਾਅਦਾ ਕੀਤਾ ਸੀ ਪਰ ਉਹ ਆਮਦਨ ਦੁੱਗਣੀ ਨਾ ਕਰ ਸਕੀ। ਅੱਜ ਉਹੀ ਭਾਜਪਾ ਕਿਸਾਨਾਂ ’ਤੇ ਜਬਰ-ਜ਼ੁਲਮ ਢਾਹ ਰਹੀ ਹੈ। ਇਕ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖੁਦ ਨੂੰ ਕਿਸਾਨਾਂ ਦਾ ਰਾਖਾ ਦੱਸਦੇ ਹਨ ਅਤੇ ਦੂਜੇ ਪਾਸੇ ਕਿਸਾਨਾਂ ਨੂੰ ਖਾਲਿਸਤਾਨੀ ਕਹਿ ਕੇ ਜ਼ਲੀਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਲੋਕਾਂ ਨੂੰ ਹਿੰਦੂ-ਮੁਸਲਿਮ ਦੇ ਮੁੱਦਿਆਂ ’ਤੇ ਵੰਡ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਸਾਰਿਆਂ ਨੂੰ ਨਾਲ ਲੈ ਕੇ ਚੱਲਣ ਵਾਲੀ ਪਾਰਟੀ ਹੈ, ਜਿਸ ਵੱਲੋਂ ਸੱਤਾ ਵਿੱਚ ਆਉਂਦਿਆਂ ਹੀ ਕਿਸਾਨਾਂ ਨੂੰ ਐੱਮਐੱਸਪੀ ’ਤੇ ਕਾਨੂੰਨੀ ਗਾਰੰਟੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਲਈ ਕਮਿਸ਼ਨ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਵੱਲੋਂ ਫ਼ਸਲਾਂ ਦਾ ਖਰਾਬਾ ਹੋਣ ’ਤੇ ਕਿਸਾਨਾਂ ਨੂੰ ਮੁਆਵਜ਼ਾ 30 ਦਿਨਾਂ ਵਿੱਚ ਯਕੀਨੀ ਦਿੱਤਾ ਜਾਵੇਗਾ। ਸ੍ਰੀ ਖੇੜਾ ਨੇ ਕਿਹਾ ਕਿ ਸਾਲ 2024 ਦੀਆਂ ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਲਈ ‘ਕਰੋ ਜਾਂ ਮਰੋ’ ਦੀ ਚੋਣ ਹੈ। ਲੋਕ ਸਭਾ ਚੋਣਾਂ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਦੇਸ਼ ਭਰ ਦਾ ਦੌਰਾ ਕਰ ਕੇ ਦੇਸ਼ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਸਮਝਣ ਦੀ ਕੋਸ਼ਿਸ਼ ਕੀਤੀ ਹੈ। ਉਸ ਤੋਂ ਬਾਅਦ ਹੀ ਕਾਂਗਰਸ ਪਾਰਟੀ ਨੇ ਆਪਣੇ ਚੋਣ ਘੋਸ਼ਣਾ ਪੱਤਰ ਤਿਆਰ ਕੀਤਾ ਹੈ ਤਾਂ ਜੋ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕੀਤਾ ਜਾ ਸਕੇ। ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਨਿਸ਼ਾਨਾ ਲਗਾਉਂਦਿਆ ਕਿਹਾ, ‘ਮੋਦੀ ਨੇ 10 ਸਾਲਾਂ ਵਿੱਚ ਸਿਰਫ ‘ਮਨ ਕੀ ਬਾਤ’ ਕੀਤੀ ਹੈ। ਉਨ੍ਹਾਂ ਨੇ ਦੇਸ਼ ਵਿੱਚ ਜ਼ਮੀਨੀ ਪੱਧਰ ’ਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਦੀ ਕੋਸ਼ਿਸ਼ ਹੀ ਨਹੀਂ ਕੀਤੀ। ਇਸੇ ਲਈ ਅੱਜ ਭਾਜਪਾ 10 ਸਾਲਾਂ ਦੇ ਰਾਜ ਤੋਂ ਬਾਅਦ ਵੀ ਲੋਕਾਂ ਨੂੰ ਵਿਕਾਸ ਦੇ ਕੰਮਾਂ ਤੋਂ ਜਾਣੂ ਕਰਵਾਉਣ ਦੀ ਥਾਂ ਧਰਮ ਤੇ ਜਾਤ ਦੇ ਨਾਮ ’ਤੇ ਵੰਡਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ।

Advertisement

Advertisement
Advertisement