ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਾਂਗਰਸੀ ਆਗੂ ਨੂੰ ਜਾਨ ਤੋਂ ਮਾਰਨ ਦੀ ਧਮਕੀ

09:20 PM Jun 29, 2023 IST

ਨਿੱਜੀ ਪੱਤਰ ਪ੍ਰੇਰਕ

Advertisement

ਲੁਧਿਆਣਾ, 25 ਜੂਨ

ਆਲ ਇੰਡੀਆ ਕਾਂਗਰਸ ਕਮੇਟੀ ਕਿਸਾਨ ਸੈੱਲ ਵਿੱਚ ਬਤੌਰ ਕੌਮੀ ਜੁਆਇੰਟ ਕੋਆਰਡੀਨੇਟਰ ਗੁਰਸਿਮਰਨ ਸਿੰਘ ਮੰਡ ਨੂੰ ਮੋਬਾਈਲ ਫੋਨ ‘ਤੇ ਜਾਨ ਤੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਤੋਂ ਪਹਿਲਾਂ ਵੀ ਉਨ੍ਹਾਂ ਨੂੰ ਵਿਦੇਸ਼ਾਂ ਤੋਂ ਧਮਕੀਆਂ ਮਿਲੀਆਂ ਸਨ, ਜਿਸ ਮਗਰੋਂ ਪੁਲੀਸ ਨੇ ਉਨ੍ਹਾਂ ਦੀ ਰਿਹਾਇਸ਼ ਸਮੇਤ ਨੇੜਲੇ ਸਾਰੇ ਖੇਤਰ ਨੂੰ ਸੀਲ ਕੀਤਾ ਹੋਇਆ ਹੈ। ਇਸ ਸਬੰਧੀ ਥਾਣਾ ਸਦਰ ਦੇ ਥਾਣੇਦਾਰ ਰਾਜਨਦੀਪ ਸਿੰਘ ਨੇ ਦੱਸਿਆ ਕਿ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਵਾਸੀ ਸਰਾਭਾ ਨਗਰ ਐਕਸਟੈਨਸ਼ਨ ਨੇ ਸ਼ਿਕਾਇਤ ਦਿੱਤੀ ਹੈ ਕਿ ਬੀਤੀ 16 ਜੂਨ ਨੂੰ ਕਿਸੇ ਨੇ ਉਨ੍ਹਾਂ ਨੂੰ ਕਾਲ ‘ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਇਹ ਨੰਬਰ ਗੁਰਜੰਟ ਸਿੰਘ ਵਾਸੀ ਗਲੀ ਨੰਬਰ 2 ਵਿਕਾਸ ਨਗਰ ਸਿਟੀ ਕਰਨਾਲ ਦੇ ਹਨ। ਇਸ ਸ਼ਿਕਾਇਤ ਦੇ ਆਧਾਰ ‘ਤੇ ਪੁਲੀਸ ਨੇ ਗੁਰਜੰਟ ਸਿੰਘ ਖ਼ਿਲਾਫ਼ ਕੇਸ ਦਰਜ ਕਰ ਕੇ ਤਫਤੀਸ਼ ਆਰੰਭ ਦਿੱਤੀ ਹੈ।

Advertisement

Advertisement
Tags :
ਕਾਂਗਰਸੀਧਮਕੀਮਾਰਨ
Advertisement