For the best experience, open
https://m.punjabitribuneonline.com
on your mobile browser.
Advertisement

ਕਾਂਗਰਸੀ ਆਗੂ ਹਾਰ ਦੇ ਡਰੋਂ ਚੋਣਾਂ ਰੱਦ ਕਰਨ ਦੀਆਂ ਗੱਲਾਂ ਕਰ ਰਹੇ ਨੇ: ਕੰਗ

08:06 AM Oct 15, 2024 IST
ਕਾਂਗਰਸੀ ਆਗੂ ਹਾਰ ਦੇ ਡਰੋਂ ਚੋਣਾਂ ਰੱਦ ਕਰਨ ਦੀਆਂ ਗੱਲਾਂ ਕਰ ਰਹੇ ਨੇ  ਕੰਗ
ਮਲਵਿੰਦਰ ਸਿੰਘ ਕੰਗ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 14 ਅਕਤੂਬਰ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਤੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਾਂਗਰਸੀ ’ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸੀਨੀਅਰ ਆਗੂ ਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਪੰਚਾਇਤੀ ਚੋਣਾਂ ਵਿੱਚ ਕਾਂਗਰਸ ਦੀ ਬੁਰੀ ਤਰ੍ਹਾਂ ਹਾਰ ਦੇ ਡਰੋਂ ਚੋਣਾਂ ਰੱਦ ਕਰਨ ਦੀ ਮੰਗ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਬੌਖਲਾਈ ਹੋਈ ਹੈ। ਇਹ ਲੋਕ ‘ਆਪ’ ਨੇਤਾਵਾਂ ਅਤੇ ਉਮੀਦਵਾਰਾਂ ’ਤੇ ਗੋਲੀਆਂ ਚਲਾ ਰਹੇ ਹਨ ਅਤੇ ਪਾਰਟੀ ਬਾਰੇ ਚੋਣ ਕਮਿਸ਼ਨ ਕੋਲ ਸ਼ਿਕਾਇਤ ਕਰ ਰਹੇ ਹਨ। ਇਸ ਦੇ ਬਾਵਜੂਦ ‘ਆਪ’ ਸਰਕਾਰ ਵੱਲੋਂ ਚੋਣਾਂ ਨੂੰ ਨਿਰਪੱਖ ਅਤੇ ਸ਼ਾਂਤੀਪੂਰਵਕ ਢੰਗ ਨਾਲ ਕਰਵਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਤਾਂ ਜੋ ਪਿੰਡਾਂ ਦਾ ਵਿਕਾਸ ਤੇਜ਼ੀ ਨਾਲ ਹੋ ਸਕੇ।
ਸ੍ਰੀ ਕੰਗ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਦੀਆਂ ਸਰਕਾਰਾਂ ਸਮੇਂ ਪੰਚਾਇਤਾਂ ਵੇਚੀਆਂ ਜਾਂਦੀਆਂ ਸੀ ਅਤੇ ਚੋਣਾਂ ਵਿੱਚ ਵੱਡੇ ਪੱਧਰ ’ਤੇ ਗੁੰਡਾਗਰਦੀ ਹੰਦੀ ਸੀ। ‘ਆਪ’ ਸਰਕਾਰ ਨੇ ਇਸ ਸੱਭਿਆਚਾਰ ਨੂੰ ਖਤਮ ਕਰਕੇ ਚੋਣਾਂ ਨੂੰ ਪਾਰਦਰਸ਼ੀ ਬਣਾਇਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪੰਚਾਇਤੀ ਚੋਣਾਂ ਵਿੱਚ ਪੱਛੜ ਰਹੀ ਹੈ। ਉਨ੍ਹਾਂ ਕਿਹਾ ਕਿ ਐਤਕੀ ਲੋਕਾਂ ਨੇ ‘ਆਪ’ ਨਾਲ ਜੁੜੇ ਲੋਕਾਂ ਨੂੰ ਸਰਪੰਚ ਬਣਾਉਣ ਦਾ ਫ਼ੈਸਲਾ ਕੀਤਾ ਹੈ, ਇਸ ਕਰਕੇ ਅਕਾਲੀ ਦਲ ਅਤੇ ਕਾਂਗਰਸੀ ਆਗੂ ਘਬਰਾਏ ਹੋਏ ਹਨ।

Advertisement

Advertisement
Advertisement
Author Image

joginder kumar

View all posts

Advertisement