ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਨੇ ਕਾਂਗਰਸੀ ਆਗੂ: ਨੀਲ ਗਰਗ
07:55 AM Oct 03, 2024 IST
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 2 ਅਕਤੂਬਰ
ਆਮ ਆਦਮੀ ਪਾਰਟੀ (ਆਪ) ਨੇ ਦੋਸ਼ ਲਾਇਆ ਕਿ ਕਾਂਗਰਸੀ ਆਗੂਆਂ ਪੰਚਾਇਤੀ ਚੋਣਾਂ ਦੌਰਾਨ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ‘ਆਪ’ ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਕਿਹਾ ਕਿ ‘ਆਪ’ ਸਰਕਾਰ ਨੇ ਕਰੋੜਾਂ ਰੁਪਏ ਖਰਚ ਕਰਕੇ ਗੈਂਗਸਟਰ ਮੁਖਤਾਰ ਅੰਸਾਰੀ ਨੂੰ ਰੋਪੜ ਜੇਲ੍ਹ ਵਿੱਚ ਕਈ ਸਾਲਾਂ ਤੱਕ ਮਹਿਮਾਨ ਵਜੋਂ ਰੱਖਿਆ ਸੀ, ਉਸ ਸਮੇਂ ਜੇਲ੍ਹ ਮੰਤਰੀ ਰੰਧਾਵਾ ਹੀ ਸਨ। ਉਹ ਗ੍ਰਹਿ ਮੰਤਰੀ ਵੀ ਸਨ। ਹੁਣ ਆਪਣੀ ਨਾਕਾਮੀ ਨੂੰ ਛੁਪਾਉਣ ਲਈ ਉਹ ‘ਆਪ’ ’ਤੇ ਗੈਂਗਸਟਰ ਦੇ ਬੇਬੁਨਿਆਦ ਦੋਸ਼ ਲਗਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਕਾਲੀ ਦਲ ਤੇ ਕਾਂਗਰਸ ਸਰਕਾਰਾਂ ਨੇ ਗੈਂਗਸਟਰਾਂ ਨੂੰ ਸ਼ਹਿ ਦਿੱਤੀ ਹੈ। ਉਨ੍ਹਾਂ ਦੀਆਂ ਸਰਕਾਰਾਂ ਦੌਰਾਨ ਪੈਦਾ ਹੋਏ ਗੈਂਗਸਟਰ ਅੱਜ ਵੀ ਅਪਰਾਧਕ ਗਤੀਵਿਧੀਆਂ ਨੂੰ ਅੰਜ਼ਾਮ ਦੇ ਰਹੇ ਹਨ। ਕਾਂਗਰਸੀ ਆਗੂਆਂ ਨੂੰ ਅਜਿਹੇ ਬਿਆਨ ਦੇਣ ਤੋਂ ਪਹਿਲਾਂ ਆਪਣਾ ਟਰੈਕ ਰਿਕਾਰਡ ਦੇਖਣਾ ਚਾਹੀਦਾ ਹੈ।
Advertisement
Advertisement