ਕਾਂਗਰਸੀ ਆਗੂਆਂ ਨੇ ਲੱਡੂ ਵੰਡੇ
09:38 AM Jun 05, 2024 IST
Advertisement
ਅਮਰਗੜ੍ਹ:
Advertisement
ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ. ਅਮਰ ਸਿੰਘ ਦੀ ਜਿੱਤ ਦੀ ਖੁਸ਼ੀ ਵਿੱਚ ਸਥਾਨਕ ਬਾਜ਼ਾਰ ਵਿੱਚ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ। ਇਸ ਮੌਕੇ ਸੀਨੀਅਰ ਆਗੂ ਗੁਰਜੋਤ ਸਿੰਘ ਢੀਂਡਸਾ ਨੇ ਕਿਹਾ ਕਿ ਇਹ ਜਿੱਤ ਵਰਕਰਾਂ ਦੀ ਮਿਹਨਤ ਸਦਕਾ ਸੰਭਵ ਹੋਈ ਹੈ, ਜਿਨ੍ਹਾਂ ਨੇ ਦਿਨ ਰਾਤ ਇੱਕ ਕਰ ਕੇ ਜਿੱਥੇ ਕਾਂਗਰਸ ਨੂੰ ਵੋਟਾਂ ਪਾਉਣ ਲਈ ਪ੍ਰੇਰਿਆ, ਉੱਥੇ ਹੀ ਵੋਟਰਾਂ ਨੂੰ ਘਰਾਂ ਵਿੱਚ ਲਿਆਉਣ ਲਈ ਪੂਰੀ ਮਿਹਨਤ ਕਰ ਕੇ ਰਿਕਾਰਡ ਤੋੜ ਵੋਟਿੰਗ ਕਰਵਾਈ। ਇਸ ਮੌਕੇ ਸਾਬਕਾ ਵਾਈਸ ਚੇਅਰਮੈਨ ਮਹਿੰਦਰ ਸਿੰਘ, ਸਾਬਕਾ ਪ੍ਰਧਾਨ ਜਗਰੂਪ ਸਿੰਘ ਬਿੱਟੂ, ਸਾਬਕਾ ਬਲਾਕ ਸਮਿਤੀ ਮੈਂਬਰ ਅਸ਼ਵਨੀ ਬਿੱਟੂ, ਪ੍ਰਧਾਨ ਲਾਲ ਸਿੰਘ, ਪੇਮ ਚੰਦ ਘਈ, ਨਾਹਰ ਸਿੰਘ, ਰੂਪ ਸਿੰਘ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ
Advertisement
Advertisement