For the best experience, open
https://m.punjabitribuneonline.com
on your mobile browser.
Advertisement

ਕਾਂਗਰਸੀ ਆਗੂਆਂ ਵੱਲੋਂ ਔਜਲਾ ਦਾ ਸਨਮਾਨ

07:05 AM Jun 14, 2024 IST
ਕਾਂਗਰਸੀ ਆਗੂਆਂ ਵੱਲੋਂ ਔਜਲਾ ਦਾ ਸਨਮਾਨ
ਗੁਰਜੀਤ ਔਜਲਾ ਨੂੰ ਗੁਲਦਸਤਾ ਭੇਟ ਕਰਦੇ ਹੋਏ ਕਾਂਗਰਸੀ ਆਗੂ।
Advertisement

ਪੱਤਰ ਪ੍ਰੇਰਕ
ਜੈਂਤੀਪੁਰ, 13 ਜੂਨ
ਹਲਕਾ ਮਜੀਠਾ ਕਾਂਗਰਸ ਪਾਰਟੀ ਦੇ ਇੰਚਾਰਜ ਭਗਵੰਤ ਪਾਲ ਸਿੰਘ ਸੱਚਰ ਨੇ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਤੀਜੀ ਵਾਰ ਚੋਣ ਜਿੱਤ ਕੇ ਸੰਸਦ ਮੈਂਬਰ ਬਣੇ ਗੁਰਜੀਤ ਸਿੰਘ ਔਜਲਾ ਨੂੰ ਮਿਲ ਕੇ ਵਧਾਈ ਦਿੱਤੀ ਹੈ। ਸ੍ਰੀ ਸੱਚਰ ਨੇ ਕਿਹਾ ਕਿ ਇਨ੍ਹਾਂ ਚੋਣਾਂ ਵਿੱਚ ਲੋਕਾਂ ਨੇ ਕਾਂਗਰਸ ਪਾਰਟੀ ਵਿੱਚ ਆਪਣਾ ਵਿਸ਼ਵਾਸ ਪ੍ਰਗਟ ਕੀਤਾ ਹੈ ਅਤੇ ਸੱਤਾਧਾਰੀ ਦੋਵੇਂ ਪਾਰਟੀਆਂ ਕੇਂਦਰ ਦੀ ਮੋਦੀ ਵਾਲੀ ਭਾਜਪਾ ਸਰਕਾਰ ਤੇ ਪੰਜਾਬ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੂੰ ਮੂੰਹ ਦੀ ਖਾਣੀ ਪਈ ਹੈ। ਇਸ ਮੌਕੇ ਗੁਰਜੀਤ ਸਿੰਘ ਔਜਲਾ ਨੇ ਲੋਕ ਸਭਾ ਹਲਕਾ ਅੰਮ੍ਰਿਤਸਰ ਦੇ ਲੋਕਾਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਤੀਜੀ ਵਾਰ ਸੰਸਦ ਮੈਂਬਰ ਬਣਾ ਕੇ ਸੇਵਾ ਦਾ ਮੌਕਾ ਦਿੱਤਾ ਹੈ। ਇਸ ਮੌਕੇ ਬਲਾਕ ਤਰਸਿੱਕਾ ਦੇ ਪ੍ਰਧਾਨ ਸਤਨਾਮ ਸਿੰਘ ਕਾਜੀਕੋਟ, ਬਲਾਕ ਮਜੀਠਾ ਦੇ ਪ੍ਰਧਾਨ ਨਵਤੇਜ ਪਾਲ ਸਿੰਘ, ਸ਼ਹਿਰੀ ਪ੍ਰਧਾਨ ਮਜੀਠਾ ਨਵਦੀਪ ਸਿੰਘ ਸੋਨਾ, ਸਾਬਕਾ ਚੇਅਰਮੈਨ ਗੁਰਮੀਤ ਸਿੰਘ ਭੀਲੋਵਾਲ, ਸਰਪੰਚ ਨਿਸ਼ਾਨ ਸਿੰਘ ਭੰਗਾਲੀ, ਦਲਜੀਤ ਸਿੰਘ ਪਾਖਰਪੁਰਾ, ਸਮਸ਼ੇਰ ਸਿੰਘ ਸ਼ੇਰਾ ਬਾਬੋਵਾਲ, ਹਰਮਨ ਸਿੰਘ ਟਾਹਲੀ ਸਾਹਿਬ, ਡਾ.ਮੋਹਨ ਸਿੰਘ ਕੱਥੂਨੰਗਲ ਆਦਿ ਹਾਜ਼ਰ ਸਨ।

Advertisement

Advertisement
Author Image

sukhwinder singh

View all posts

Advertisement
Advertisement
×