For the best experience, open
https://m.punjabitribuneonline.com
on your mobile browser.
Advertisement

ਮੁਹਾਲੀ ਦੇ ਕਾਂਗਰਸੀ ਆਗੂਆਂ ਵੱਲੋਂ ਰਾਜਾ ਵੜਿੰਗ ਦਾ ਸਵਾਗਤ

06:29 AM May 03, 2024 IST
ਮੁਹਾਲੀ ਦੇ ਕਾਂਗਰਸੀ ਆਗੂਆਂ ਵੱਲੋਂ ਰਾਜਾ ਵੜਿੰਗ ਦਾ ਸਵਾਗਤ
ਮੁਹਾਲੀ ਵਿੱਚ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਸਵਾਗਤ ਕਰਦੇ ਹੋਏ ਬਲਬੀਰ ਸਿੱਧੂ ਤੇ ਹੋਰ। -ਫੋਟੋ: ਚਿੱਲਾ
Advertisement

ਖੇਤਰੀ ਪ੍ਰਤੀਨਿਧ
ਐਸ.ਏ.ਐਸ.ਨਗਰ(ਮੁਹਾਲੀ), 2 ਮਈ
ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੋਕ ਸਭਾ ਚੋਣਾਂ ਲਈ ਲੁਧਿਆਣਾ ਤੋਂ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਖਿਆ ਕਿ ਜੰਗ ਦੇ ਮੈਦਾਨ ਵਿੱਚ ਉਹ ਸ਼ੁਰੂਆਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਪਰਿਵਾਰ ਸਮੇਤ ਲੁਧਿਆਣਾ ਹਲਕੇ ਦੇ ਵੋਟਰਾਂ ਕੋਲੋਂ ਆਸ਼ੀਰਵਾਦ ਲੈਣ ਲਈ ਜਾ ਰਹੇ ਹਨ। ਉਹ ਅੱਜ ਮੁਹਾਲੀ ਦੇ ਫੇਜ਼-6 ਦੇ ਵੇਰਕਾ ਪਲਾਂਟ ਨੇੜੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਮੌਕੇ ਵੱਡੀ ਗਿਣਤੀ ਕਾਂਗਰਸੀ ਵਰਕਰਾਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਰਾਜਾ ਵੜਿੰਗ ਦੇ ਨਾਲ ਉਨ੍ਹਾਂ ਦੀ ਪਤਨੀ ਅੰਮ੍ਰਿਤਾ ਵੜਿੰਗ ਵੀ ਮੌਜੂਦ ਸਨ।
ਸ੍ਰੀ ਵੜਿੰਗ ਵਾਹਨਾਂ ਦੇ ਲੰਮੇ ਕਾਫ਼ਲੇ ਨਾਲ ਚੰਡੀਗੜ੍ਹ ਤੋਂ ਲੁਧਿਆਣਾ ਜਾ ਰਹੇ ਸਨ। ਕਾਂਗਰਸੀ ਵਰਕਰਾਂ ਵੱਲੋਂ ਉਨ੍ਹਾਂ ਉੱਤੇ ਫੁੱਲਾਂ ਦੀ ਵਰਖਾ ਕੀਤੀ ਗਈ। ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ, ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਆਦਿ ਸਮੇਤ ਪਾਰਟੀ ਦੇ ਕੌਂਲਸਰਾਂ ਤੇ ਅਹੁਦੇਦਾਰਾਂ ਨੇ ਉਨ੍ਹਾਂ ਦਾ ਹਾਰ ਪਾ ਕੇ ਸਵਾਗਤ ਕੀਤਾ ਅਤੇ ਸਿਰੋਪਾ ਭੇਟ ਕੀਤਾ। ਸਮੁੱਚੇ ਵਰਕਰਾਂ ਨੇ ਉਨ੍ਹਾਂ ਦੀ ਜਿੱਤ ਲਈ ਕਾਮਨਾ ਕੀਤੀ। ਇਸ ਮੌਕੇ ਸੰਖੇਪ ਭਾਸ਼ਨ ਵਿੱਚ ਰਾਜਾ ਵੜਿੰਗ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਪੰਜਾਬ ਵਿੱਚ ਕਾਂਗਰਸ ਪਾਰਟੀ ਨੂੰ ਜਿਤਾਉਣ ਦਾ ਹੋਕਾ ਦਿੱਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਲੁਧਿਆਣਾ ਦੇ ਵੋਟਰਾਂ ਤੇ ਪੂਰਾ ਭਰੋਸਾ ਹੈ ਤੇ ਪੰਜਾਬ ਦੇ ਵਸਨੀਕਾਂ ਦੀਆਂ ਦੁਆਵਾਂ ਸਦਕਾ ਉਹ ਜਿੱਤ ਹਾਸਲ ਕਰਕੇ ਆਪਣੀ ਸੀਟ ਰਾਹੁਲ ਗਾਂਧੀ ਦੀ ਝੋਲੀ ਪਾਉਣਗੇ।

Advertisement

Advertisement
Author Image

joginder kumar

View all posts

Advertisement
Advertisement
×