For the best experience, open
https://m.punjabitribuneonline.com
on your mobile browser.
Advertisement

ਹੜ੍ਹ ਪ੍ਰਭਾਵਿਤ ਪਿੰਡਾਂ ’ਚ ਪਹੁੰਚੇ ਕਾਂਗਰਸੀ ਆਗੂ

08:47 AM Jul 13, 2023 IST
ਹੜ੍ਹ ਪ੍ਰਭਾਵਿਤ ਪਿੰਡਾਂ ’ਚ ਪਹੁੰਚੇ ਕਾਂਗਰਸੀ ਆਗੂ
ਪਿੰਡ ਬੌਂਦਲੀ ਵਿਖੇ ਲੋਕਾਂ ਦੀਆਂ ਮੁਸ਼ਕਲਾਂ ਸੁਣਦੇ ਹੋਏ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਤੇ ਹੋਰ ਕਾਂਗਰਸੀ ਆਗੂ।
Advertisement

ਡੀਪੀਐੱਸ ਬੱਤਰਾ
ਸਮਰਾਲਾ, 12 ਜੁਲਾਈ
ਪੰਜਾਬ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰ ਰਹੇ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਸਰਕਾਰ ਅੱਗੇ ਮੰਗ ਰੱਖੀ ਹੈ, ਕਿ ਪਾਣੀ ਦੀ ਮਾਰ ਝੇਲ ਰਹੇ ਪਿੰਡਾਂ ਨੂੰ ਬਚਾਉਣ ਲਈ ਤੁਰੰਤ ਨੋਡਲ ਅਫ਼ਸਰ ਨਿਯੁਕਤ ਕਰਦੇ ਹੋਏ ਪਾਣੀ ਵਿੱਚ ਘਿਰੇ ਹੋਏ ਇਨ੍ਹਾਂ ਪਿੰਡਾਂ ਅੰਦਰ ਜੰਗੀ ਪੱਧਰ ’ਤੇ ਰਾਹਤ ਕਾਰਜ ਆਰੰਭਣੇ ਚਾਹੀਦੇ ਹਨ।
ਪਾਣੀ ਦੀ ਮਾਰ ਝੱਲ ਰਹੇ ਸਮਰਾਲਾ ਨੇੜਲੇ ਪਿੰਡ ਬੌਂਦਲੀ ਵਿਖੇ ਪ੍ਰਭਾਵਿਤ ਹੋਏ ਕਿਸਾਨਾਂ ਅਤੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਸੁਣਦੇ ਹੋਏ ਉਨ੍ਹਾਂ ਸੰਕਟ ਵਿੱਚ ਫੱਸੇ ਪਿੰਡ ਬੋਂਦਲੀ ਵਾਸੀਆਂ ਨੂੰ ਪਾਣੀ ਦੀ ਮਾਰ ਹੇਠੋਂ ਕੱਢਣ ਲਈ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਨਾਲ ਵੀ ਗੱਲ ਕੀਤੀ ਅਤੇ ਉਨ੍ਹਾਂ ਨੂੰ ਦੱਸਿਆ ਕਿ ਪਿੱਛਲੇ ਚਾਰ ਦਨਿਾਂ ਤੋਂ ਇਹ ਪਿੰਡ ਡੂੰਘੇ ਪਾਣੀ ਵਿੱਚ ਘਿਰਿਆ ਹੋਇਆ ਹੈ ਅਤੇ ਕਿਸਾਨਾਂ ਦੀਆਂ ਫ਼ਸਲਾਂ ਪੂਰੀ ਤਰ੍ਹਾਂ ਨੁਕਸਾਨੀਆਂ ਗਈਆਂ ਅਤੇ ਲੋਕਾਂ ਦੇ ਘਰਾਂ ਵਿੱਚ ਵੀ ਕਈ-ਕਈ ਫੁੱਟ ਪਾਣੀ ਭਰ ਜਾਣ ਕਾਰਨ ਲੋਕਾਂ ਦਾ ਭਾਰੀ ਨੁਕਸਾਨ ਹੋ ਚੁੱਕਾ ਹੈ ਅਤੇ ਲੋਕ ਪਿੰਡ ਨੂੰ ਬਚਾਉਣ ਲਈ ਪੁਲੀਆਂ ਤੋੜ ਕੇ ਜਲਦੀ ਪਾਣੀ ਬਾਹਰ ਕੱਢਣ ਦੀ ਲਗਾਤਾਰ ਮੰਗ ਕਰ ਰਹੇ ਹਨ। ਵੜਿੰਗ ਨੇ ਆਖਿਆ ਕਿ ਬੋਂਦਲੀ ਪਿੰਡ ਸਮੇਤ ਉਹ ਹੋਰ ਵੀ ਜਿੱਥੇ-ਜਿੱਥੇ ਗਏ ਹਨ ਸੱਭ ਪਾਸੇ ਇਹੋਂ ਜਿਹੇ ਹੀ ਹਾਲਾਤ ਹਨ।
ਇਸ ਮੌਕੇ ਉਨ੍ਹਾਂ ਨਾਲ ਹਾਜ਼ਰ ਲੋਕ ਸਭਾ ਮੈਂਬਰ ਡਾ. ਅਮਰ ਸਿੰਘ, ਹਲਕਾ ਸਮਰਾਲਾ ਦੇ ਕਾਂਗਰਸ ਪਾਰਟੀ ਦੇ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ, ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ, ਸਾਬਕਾ ਵਿਧਾਇਕ ਲਖਵੀਰ ਸਿੰਘ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਤਿੰਦਰ ਸਿੰਘ ਜੋਗਾ, ਹਰਚੰਦ ਸਿੰਘ ਮਲਕਪੁਰ ਅਤੇ ਕਾਂਗਰਸ ਬਲਾਕ ਪ੍ਰਧਾਨ ਸਨੀ ਦੂਆ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਸਮੁੱਚੀ ਕਾਂਗਰਸ ਪਾਰਟੀ ਮੁਸ਼ਕਲ ਦੀ ਇਸ ਘੜੀ ਉਨ੍ਹਾਂ ਦੇ ਨਾਲ ਡੱਟ ਕੇ ਖੜ੍ਹੀ ਹੈ ਅਤੇ ਆਪਣੇ ਪੱਧਰ ’ਤੇ ਸਾਰੇ ਹੀ ਆਗੂ ਤੇ ਵਰਕਰ ਮੁਸੀਬਤ ਵਿੱਚ ਫਸੇ ਲੋਕਾਂ ਦੀ ਹਰ ਸੰਭਵ ਸਹਾਇਤਾ ਲਈ ਤੱਤਪਰ ਹਨ।

Advertisement

ਪੰਜਾਬ ਸਰਕਾਰ ਪੀੜ੍ਹਤ ਕਿਸਾਨਾਂ ਅਤੇ ਲੋਕਾਂ ਤੱਕ ਮੁੱਢਲੀ ਰਾਹਤ ਪਹੁੰਚਾਉਣ ’ਚ ਨਾਕਾਮ ਰਹੀ: ਵੜਿੰਗ

ਮਾਛੀਵਾੜਾ (ਪੱਤਰ ਪ੍ਰੇਰਕ): ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸਾਬਕਾ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੰਸਦ ਮੈਂਬਰ ਅਮਰ ਸਿੰਘ ਬੋਪਾਰਾਏ ਵਲੋਂ ਅੱਜ ਮਾਛੀਵਾੜਾ ਦੇ ਬੇਟ ਖੇਤਰ ਵਿਚ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ। ਬੇਟ ਖੇਤਰ ਦੇ ਪਿੰਡ ਮੰਡ ਉਧੋਵਾਲ, ਮੰਡ ਸ਼ੇਰੀਆਂ, ਸ਼ੇਰਗੜ੍ਹ ਅਤੇ ਸਤਲੁਜ ਦਰਿਆ ’ਤੇ ਧੁੱਸੀ ਦੇ ਹੜ੍ਹ ਪੀੜ੍ਹਤ ਕਿਸਾਨਾਂ ਨੇ ਕਾਂਗਰਸੀ ਆਗੂ ਨੂੰ ਦੱਸਿਆ ਕਿ ਪਿਛਲੇ ਦੋ ਦਨਿ ਤੋਂ ਬਾਰਿਸ਼ ਰੁਕਣ ਕਾਰਨ ਭਾਵੇਂ ਪਾਣੀ ਕਾਫ਼ੀ ਘਟ ਗਿਆ ਹੈ ਪਰ ਫਿਰ ਵੀ ਅਜੇ ਬਹੁਤ ਸਾਰੇ ਪਿੰਡਾਂ ਵਿਚ ਪਾਣੀ ਭਰਿਆ ਹੋਇਆ ਹੈ ਅਤੇ ਪਿੱਛੋਂ ਪਾਣੀ ਆ ਵੀ ਰਿਹਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਮੁਸ਼ਕਿਲ ਘੜੀ ਵਿਚ ਹੜ੍ਹ ਪੀੜ੍ਹਤ ਪਰਿਵਾਰਾਂ ਨੂੰ ਰਾਹਤ ਸਮੱਗਰੀ ਪਹੁੰਚਾਉਣ ਵਿਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕਰਦੇ ਕੁਝ ਨਹੀਂ ਸਗੋਂ ਗੱਲਾਂ ਨਾਲ ਹੀ ਬੁੱਤਾ ਸਾਰੀ ਜਾ ਰਹੇ ਹਨ।

ਲੋੜਵੰਦਾਂ ਲਈ ਰਾਸ਼ਨ ਤੇ ਦਵਾਈਆਂ ਦੇ ਪ੍ਰਬੰਧ ਕਰਨ ਦਾ ਭਰੋਸਾ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਐਲਾਨ ਕਰਦਿਆ ਕਿਹਾ ਕਿ, ਮੀਂਹ ਦੇ ਪਾਣੀ ਤੋਂ ਪ੍ਰਭਾਵਿਤ ਸੂਬੇ ਦੇ ਸਾਰੇ ਹੀ ਪਿੰਡਾਂ ਅੰਦਰ ਗਰੀਬ ਅਤੇ ਲੋੜਵੰਦ ਲੋਕਾਂ ਦੀ ਮਦਦ ਲਈ ਰਾਸ਼ਨ ਅਤੇ ਦਵਾਈਆਂ ਆਦਿ ਦਾ ਪ੍ਰਬੰਧ ਕਾਂਗਰਸ ਪਾਰਟੀ ਕਰੇਗੀ। ਉਨ੍ਹਾਂ ਦੱਸਿਆ ਕਿ ਪ੍ਰਦੇਸ਼ ਕਾਂਗਰਸ ਵੱਲੋਂ ਹੜ੍ਹ ਪੀੜਤ ਲੋਕਾਂ ਦੀ ਮੱਦਦ ਲਈ ਬਕਾਇਦਾ ਤੌਰ ’ਤੇ ਹੈਲਪ ਨੰਬਰ ਵੀ ਜਾਰੀ ਕੀਤਾ ਗਿਆ ਹੈ ਅਤੇ ਪੰਜਾਬ ਦੇ ਸਾਰੇ ਹੀ ਵਿਧਾਨ ਸਭਾ ਹਲਕਿਆਂ ਦੇ ਇੰਚਾਰਜਾ ਤੇ ਬਲਾਕ ਪ੍ਰਧਾਨਾ ਸਮੇਤ ਹੋਰ ਅਹੁਦੇਦਾਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ, ਕਿ ਉਹ ਲੋੜਵੰਦ ਲੋਕਾਂ ਤੱਕ ਸਹਾਇਤਾ ਪਹੁੰਚਾਉਣ।

Advertisement
Tags :
Author Image

joginder kumar

View all posts

Advertisement
Advertisement
×