ਕਾਂਗਰਸ ਨੂੰ ਪਸੰਦ ਨੇ ਜੇਲ੍ਹ ’ਚ ਬੰਦ ਉਮੀਦਵਾਰ: ਵਿੱਜ
10:35 AM Sep 08, 2024 IST
ਨਿੱਜੀ ਪੱਤਰ ਪ੍ਰੇਰਕ
ਅੰਬਾਲਾ, 7 ਸਤੰਬਰ
ਹਰਿਆਣਾ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਵਿੱਜ ਨੇ ਕਾਂਗਰਸ ਵੱਲੋਂ ਹਾਲ ਹੀ ਵਿੱਚ ਵਿਧਾਨ ਸਭਾ ਚੋਣਾਂ ਲਈ ਜਾਰੀ ਕੀਤੀ ਉਮੀਦਵਾਰਾਂ ਦੀ ਸੂਚੀ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਕਾਂਗਰਸ ਨੇ ਅਜਿਹੇ ਵਿਅਕਤੀਆਂ ਨੂੰ ਟਿਕਟਾਂ ਦਿੱਤੀਆਂ ਹਨ, ਜਿਨ੍ਹਾਂ ਖ਼ਿਲਾਫ਼ ਕੇਸ ਚੱਲ ਰਹੇ ਹਨ। ਉਨ੍ਹਾਂ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਗੱਠਜੋੜ ’ਤੇ ਵੀ ਨਿਸ਼ਾਨਾ ਸੇਧਿਆ। ਅਨਿਲ ਵਿੱਜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਉਨ੍ਹਾਂ ਉਮੀਦਵਾਰਾਂ ਨੂੰ ਪਸੰਦ ਕਰਦੀ ਹੈ, ਜੋ ਜੇਲ੍ਹ ਜਾਂਦੇ ਹਨ। ਜੇਲ੍ਹ ਵਿੱਚ ਬੰਦ ਸੁਰਿੰਦਰ ਪਵਾਰ ਨੂੰ ਟਿਕਟ ਦਿੱਤੀ ਗਈ ਹੈ। ਇਹ ਕਾਂਗਰਸ ਦੀ ਸੋਚ ਨੂੰ ਦਰਸਾਉਂਦਾ ਹੈ। ਹਾਲ ਹੀ ਵਿੱਚ ਈਡੀ ਨੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਹੁੱਡਾ ਦੀ ਜਾਇਦਾਦ ਕੁਰਕ ਕੀਤੀ ਹੈ ਅਤੇ ਉਨ੍ਹਾਂ ਨੂੰ ਵੀ ਟਿਕਟ ਦਿੱਤੀ ਗਈ ਹੈ। ਇਸ ਤੋਂ ਕਾਂਗਰਸ ਦੀ ਮਾਨਸਿਕਤਾ ਦਾ ਪਤਾ ਲੱਗਦਾ ਹੈ, ਇਸੇ ਤਰ੍ਹਾਂ ਦੇ ਹੋਰ ਉਮੀਦਵਾਰਾਂ ਵੀ ਦੇਖਣ ਨੂੰ ਮਿਲ ਸਕਦੇ ਹਨ।
Advertisement
Advertisement