ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਾਂਗਰਸ ਨੇ ਲੋਕਾਂ ਨਾਲ ਝੂਠੇ ਵਾਅਦੇ ਕੀਤੇ: ਨਾਇਬ ਸੈਣੀ

08:57 AM Oct 04, 2024 IST
ਲਾਡਵਾ ਵਿੱਚ ਨਾਇਬ ਸਿੰਘ ਸੈਣੀ ਤੇ ਹੇਮਾ ਮਾਲਿਨੀ ਰੋਡ ਸ਼ੋਅ ਕਰਦੇ ਹੋਏ।

ਸਤਨਾਮ ਸਿੰਘ
ਸ਼ਾਹਬਾਦ ਮਾਰਕੰਡਾ, 3 ਅਕਤੂਬਰ
ਲਾਡਵਾ ਵਿਧਾਨ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕੱਲ੍ਹ ਦੇਰ ਸ਼ਾਮ ਇੱਥੇ ਰੋਡ ਸ਼ੋਅ ਕੀਤਾ। ਇਸ ਮੌਕੇ ਉਨ੍ਹਾਂ ਨਾਲ ਮਥੁਰਾ ਤੋਂ ਸੰਸਦ ਮੈਂਬਰ ਅਤੇ ਬੌਲੀਵੁੱਡ ਅਦਾਕਾਰਾ ਹੇਮਾ ਮਾਲਿਨੀ ਵੀ ਸ਼ਾਮਲ ਹੋਏ। ਲਾਡਵਾ ’ਚ ਲੋਕਾਂ ਨੇ ਰੋਡ ਸ਼ੋਅ ਦੌਰਾਨ ਨਾਇਬ ਸੈਣੀ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਨਾਇਬ ਸੈਣੀ ਨੇ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਝੂਠ ਦੀ ਰਾਜਨੀਤੀ ਕੀਤੀ ਹੈ ਅਤੇ ਝੂਠੇ ਵਾਅਦੇ ਕਰ ਕੇ ਲੋਕਾਂ ਨੂੰ ਦੁਖੀ ਕੀਤਾ ਹੈ। ਸੈਣੀ ਨੇ ਕਿਹਾ ਕਿ ਉਨ੍ਹਾਂ ਨੂੰ ਸਿਰਫ 56 ਦਿਨ ਦਾ ਹੀ ਸਮਾਂ ਮਿਲਿਆ ਹੈ ਤੇ ਇੰਨੇ ਥੋੜ੍ਹੇ ਸਮੇਂ ’ਚ ਹੀ ਕਾਂਗਰਸ ਦਾ ਆਵਾਜ਼ ਬੰਦ ਹੋ ਗਈ। ਉਨ੍ਹਾਂ ਕਿਹਾ ਕਿ ਅਜੇ ਤਾਂ ਇਹ ਟਰੇਲਰ ਸੀ 8 ਅਕਤੂਬਰ ਤੋਂ ਬਾਅਦ ਪੂਰੀ ਫਿਲਮ ਦਿਖਾਈ ਜਾਵੇਗੀ। ਸੂਬੇ ਵਿਚ ਤੀਜੀ ਵਾਰ ਭਾਜਪਾ ਦੀ ਸਰਕਾਰ ਪੂਰਨ ਬਹੁਮਤ ਨਾਲ ਆਏਗੀ ਤਾਂ ਸੂਬੇ ਵਿਚ ਤੇਜ਼ੀ ਨਾਲ ਵਿਕਾਸ ਕੀਤਾ ਜਾਏਗਾ।
ਹੇਮਾ ਮਾਲਿਨੀ ਨੇ ਕਿਹਾ ਕਿ ਜੇ ਲਾਡਵਾ ਵਿਚ ਕਮਲ ਖਿੜੇਗਾ ਤਾਂ ਲਾਡਵਾ ਵਿਧਾਨ ਸਭਾ ਖੇਤਰ ਤੇ ਪੂਰੇ ਹਰਿਆਣਾ ਵਿਚ ਵਿਕਾਸ ਦਾ ਪਹੀਆ ਅੱਗੇ ਵਧੇਗਾ। ਭਾਜਪਾ ਉਮੀਦਵਾਰ ਸੈਣੀ ਨੇ ਕਿਹਾ ਕਿ ਉਹ ਭਾਗਾਂ ਵਾਲੇ ਹਨ ਕਿ ਉਨ੍ਹਾਂ ਨੂੰ ਲਾਡਵਾ ਹਲਕੇ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਸੂਬੇ ਵਿਚ ਤੀਜੀ ਵਾਰ ਭਾਜਪਾ ਦੀ ਸਰਕਾਰ ਬਣੇਗੀ ਤੇ ਲਾਡਵਾ ਹਲਕੇ ਤੇ ਪੂਰੇ ਹਰਿਆਣਾ ਦਾ ਵਿਕਾਸ ਹੋਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦੇ ਅਸ਼ੀਰਵਾਦ ਨਾਲ ਲਾਡਵਾ ਵਿਧਾਨ ਸਭਾ ਖੇਤਰ ਵਿਚ ਵਿਕਾਸ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਦਾ ਕੰਮ ਕਰਨਗੇ।

Advertisement

Advertisement