For the best experience, open
https://m.punjabitribuneonline.com
on your mobile browser.
Advertisement

ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਵੱਲੋਂ ਉੜੀਸਾ ਦੀ ਪ੍ਰਦੇਸ਼ ਇਕਾਈ ਭੰਗ

03:56 PM Jul 21, 2024 IST
ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਵੱਲੋਂ ਉੜੀਸਾ ਦੀ ਪ੍ਰਦੇਸ਼ ਇਕਾਈ ਭੰਗ
Advertisement

ਨਵੀਂ ਦਿੱਲੀ, 21 ਜੁਲਾਈ
ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਉੜੀਸਾ ਵਿਚ ਲੋਕ ਸਭਾ ਤੇ ਅਸੈਂਬਲੀ ਚੋਣਾਂ ਵਿਚ ਕਾਂਗਰਸ ਦੇ ਮਾੜੇ ਪ੍ਰਦਰਸ਼ਨ ਮਗਰੋਂ ਪਾਰਟੀ ਦੀ ਪ੍ਰਦੇਸ਼ ਇਕਾਈ ਭੰਗ ਕਰ ਦਿੱਤੀ ਹੈ। ਖੜਗੇ ਨੇ ਉੜੀਸਾ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨੂੰ ਹਟਾਉਣ ਸਣੇ ਕਮੇਟੀ ਨੂੰ ਪੂਰੀ ਤਰ੍ਹਾਂ ਨਾਲ ਭੰਗ ਕਰਨ ਦੀ ਤਜਵੀਜ਼ ਨੂੰ ਮਨਜ਼ੂਰੀ ਦੇ ਦਿੱਤੀ ਸੀ। ਪਾਰਟੀ ਨੇ ਇਕ ਬਿਆਨ ਵਿਚ ਕਿਹਾ ਕਿ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ ਤੱਕ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਹੀ ਕਾਰਜਕਾਰੀ ਪ੍ਰਧਾਨ ਬਣੇ ਰਹਿਣਗੇ। ਕਮੇਟੀ ਭੰਗ ਕੀਤੇ ਜਾਣ ਤੋਂ ਪਹਿਲਾਂ ਸ਼ਰਤ ਪਟਨਾਇਕ ਉੜੀਸਾ ਪ੍ਰਦੇਸ਼ ਕਾਂਗਰਸ ਪ੍ਰਧਾਨ ਵਜੋਂ ਸੇਵਾਵਾਂ ਨਿਭਾ ਰਹੇ ਸਨ। -ਪੀਟੀਆਈ

Advertisement

Advertisement
Author Image

Advertisement
Advertisement
×