ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਾਂਗਰਸ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ 8500 ਰੁਪਏ ਦੇਣ ਦਾ ਵਾਅਦਾ

10:22 AM Jan 13, 2025 IST
ਨਵੀਂ ਦਿੱਲੀ ਵਿੱਚ ‘ਯੁਵਾ ਉਡਾਣ ਯੋਜਨਾ’ ਦਾ ਐਲਾਨ ਕਰਦੇ ਹੋਏ ਕਾਂਗਰਸ ਪਾਰਟੀ ਦੇ ਆਗੂ। -ਫੋਟੋ: ਪੀਟੀਆਈ

ਪੱਤਰ ਪ੍ਰੇਰਕ
ਨਵੀਂ ਦਿੱਲੀ, 12 ਜਨਵਰੀ
ਕਾਂਗਰਸ ਪਾਰਟੀ ਦੇ ਆਗੂਆਂ ਨੇ ਅੱਜ ਇੱਥੇ ਵਾਅਦਾ ਕੀਤਾ ਕਿ ਜੇ ਉਨ੍ਹਾਂ ਦੀ ਪਾਰਟੀ ਦਿੱਲੀ ਵਿੱਚ ਸੱਤਾ ਵਿੱਚ ਆਉਂਦੀ ਹੈ ਤਾਂ ਦਿੱਲੀ ਵਿੱਚ ਪੜ੍ਹੇ-ਲਿਖੇ ਬੇਰੁਜ਼ਗਾਰ ਨੌਜਵਾਨਾਂ ਨੂੰ ਇੱਕ ਸਾਲ ਲਈ 8,500 ਰੁਪਏ ਦਿੱਤੇ ਜਾਣਗੇ। ਇਹ ਵਿੱਤੀ ਸਹਾਇਤਾ ‘ਯੁਵਾ ਉਡਾਣ ਯੋਜਨਾ’ ਨਾਮੀ ਇੱਕ ਯੋਜਨਾ ਦੇ ਤਹਿਤ ਦਿੱਤੀ ਜਾਵੇਗੀ। ਇਸ ਮੌਕੇ ਏਆਈਸੀਸੀ ਸਕੱਤਰ ਸਚਿਨ ਪਾਇਲਟ ਨੇ ਅੱਜ ਕਾਂਗਰਸ ਪਾਰਟੀ ਦੇ ਦਫ਼ਤਰ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਇਹ ਜਾਣਕਾਰੀ ਦਿੱਤੀ। ਸਚਿਨ ਪਾਇਲਟ ਨੇ ਕਿਹਾ ਕਿ ਇਹ ਵਿੱਤੀ ਸਹਾਇਤਾ ‘ਯੁਵਾ ਉਡਾਨ ਯੋਜਨਾ’ ਨਾਮੀ ਇੱਕ ਯੋਜਨਾ ਦੇ ਤਹਿਤ ਦਿੱਤੀ ਜਾਵੇਗੀ ਅਤੇ ਇਹ ਮੁਫ਼ਤ ਨਹੀਂ ਹੈ।
ਉਨ੍ਹਾਂ ਕਿਹਾ ਕਿ ਉਨ੍ਹਾਂ ਨੌਜਵਾਨਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾਵੇਗੀ ਜੋ ਕਿਸੇ ਕੰਪਨੀ, ਫੈਕਟਰੀ ਜਾਂ ਸੰਸਥਾ ਵਿੱਚ ਆਪਣੇ ਹੁਨਰ ਦਿਖਾ ਸਕਦੇ ਹਨ। ਇਨ੍ਹਾਂ ਕੰਪਨੀਆਂ ਰਾਹੀਂ ਉਨ੍ਹਾਂ ਨੂੰ ਪੈਸਾ ਮਿਲੇਗਾ। ਇਹ ਕੋਈ ਸਕੀਮ ਨਹੀਂ ਹੈ ਜਿਸ ਦੇ ਤਹਿਤ ਘਰ ਬੈਠੇ ਪੈਸੇ ਮਿਲਣਗੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਉਨ੍ਹਾਂ ਖੇਤਰਾਂ ਵਿੱਚ ਸ਼ਾਮਲ ਕੀਤਾ ਜਾਵੇ ਜਿੱਥੇ ਉਨ੍ਹਾਂ ਨੇ ਸਿਖਲਾਈ ਪ੍ਰਾਪਤ ਕੀਤੀ ਹੈ ਤਾਂ ਜੋ ਉਹ ਆਪਣੇ ਹੁਨਰ ਵਿੱਚ ਸੁਧਾਰ ਕਰ ਸਕਣ। ਜ਼ਿਕਰਯੋਗ ਹੈ ਕਿ 6 ਜਨਵਰੀ ਨੂੰ ਕਾਂਗਰਸ ਨੇ ‘ਪਿਆਰੀ ਦੀਦੀ ਯੋਜਨਾ’ ਦਾ ਐਲਾਨ ਕੀਤਾ, ਜਿਸ ਤਹਿਤ ਜੇ ਕਾਂਗਰਸ ਪਾਰਟੀ ਦਿੱਲੀ ਵਿੱਚ ਸੱਤਾ ਵਿੱਚ ਆਉਂਦੀ ਹੈ ਤਾਂ ਔਰਤਾਂ ਲਈ 2,500 ਰੁਪਏ ਦੀ ਮਾਸਿਕ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਪਾਰਟੀ ਨੇ ਅੱਠ ਜਨਵਰੀ ਨੂੰ ‘ਜੀਵਨ ਸੁਰੱਖਿਆ ਯੋਜਨਾ’ ਦੀ ਘੋੋਸ਼ਣਾ ਕੀਤੀ ਸੀ। ਇਸ ਤਹਿਤ ਸੱਤਾ ਵਿੱਚ ਆਉਣ ਮਗਰੋਂ ਦਿੱਲੀ ਵਾਸੀਆਂ ਨੂੰ 25 ਲੱਖ ਰੁਪਏ ਤੱਕ ਦਾ ਮੁਫ਼ਤ ਸਿਹਤ ਬੀਮਾ ਦੇਣ ਦਾ ਵਾਅਦਾ ਕੀਤਾ ਗਿਆ ਸੀ। ਕਾਬਲੇਗੌਰ ਹੈ ਕਿ ਰਾਜਧਾਨੀ ਵਿੱਚ 70 ਵਿਧਾਨ ਸਭਾ ਲਈ ਵੋਟਾਂ ਪੰਜ ਫਰਵਰੀ ਨੂੰ ਪੈਣੀਆਂ ਹਨ ਅਤੇ ਵੋਟਾਂ ਦੀ ਗਿਣਤੀ ਅੱਠ ਫਰਵਰੀ ਨੂੰ ਹੋਵੇਗੀ। ਇਸ ਮੌਕੇ ਕਾਂਗਰਸ ਦੇ ਸੂਬਾਈ ਪ੍ਰਘਾਨ ਦੇਵਿੰਦਰ ਯਾਦਵ, ਦਿੱਲੀ ਦੇ ਇੰਚਾਰਜ ਕਾਜ਼ੀ ਨਿਆਜ਼ਮੂਦੀਨ ਅਤੇ ਹੋਰ ਪਾਰਟੀ ਆਗੂ ਹਾਜ਼ਰ ਸਨ। -ਪੀਟੀਆਈ

Advertisement

Advertisement