ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਾਂਗਰਸ ਵੱਲੋਂ ‘ਆਪ’ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

07:04 AM Sep 18, 2024 IST
ਡੀਐੱਸਪੀ ਦਫ਼ਤਰ ਦੇ ਬਾਹਰ ਨਾਅਰੇਬਾਜ਼ੀ ਕਰਦੇ ਹੋਏ ਦੀਪਇੰਦਰ ਸਿੰਘ ਢਿੱਲੋਂ ਤੇ ਹੋਰ।

ਹਰਜੀਤ ਸਿੰਘ
ਜ਼ੀਰਕਪੁਰ, 17 ਸਤੰਬਰ
ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਦੀਪਇੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਵੱਡੀ ਗਿਣਤੀ ਕਾਂਗਰਸੀਆਂ ਨੇ ਅੱਜ ਡੀਐੱਸਪੀ ਦਫ਼ਤਰ ਦੇ ਬਾਹਰ ਧਰਨਾ ਦਿੱਤਾ। ਇਸ ਦੌਰਾਨ ਇਕੱਠੇ ਹੋਏ ਕਾਂਗਰਸੀਆਂ ਨੇ ਪੰਜਾਬ ਸਰਕਾਰ ਤੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਦੋਸ਼ ਲਾਉਂਦਿਆਂ ਨਾਅਰੇਬਾਜ਼ੀ ਕੀਤੀ। ਸ੍ਰੀ ਢਿੱਲੋਂ ਨੇ ਕਿਹਾ ਕਿ ਹਲਕੇ ਵਿੱਚ ਜਦੋਂ ਤੋਂ ‘ਆਪ’ ਨੇ ਸੱਤਾ ਸੰਭਾਲੀ ਹੈ, ਉਸੇ ਦਿਨ ਤੋਂ ਵਿਕਾਸ ਕੰਮਾਂ ਵਿੱਚ ਖੜ੍ਹੋਤ ਆ ਗਈ ਹੈ। ਅਪਰਾਧੀਆਂ ਦੇ ਮਨਾਂ ਵਿੱਚ ਪੁਲੀਸ ਦਾ ਖੌਫ਼ ਖ਼ਤਮ ਹੋ ਗਿਆ ਹੈ ਜਦੋਂਕਿ ਆਮ ਬੰਦਾ ਡਰ ਕੇ ਰਹਿ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਤਹਿਸੀਲਾਂ ਵਿੱਚ ਰਜਿਸਟਰੀ ਰਿਸ਼ਵਤ ਦੇਣ ਮਗਰੋਂ ਹੋ ਰਹੀ ਹੈ। ਕੌਂਸਲਾਂ ਵਿੱਚ ਲੱਖਾਂ ਰੁਪਏ ਲੈ ਕੇ ਨਕਸ਼ੇ ਪਾਸ ਹੋ ਰਹੇ ਹਨ। ਸ਼ਹਿਰ ਵਿੱਚ ਅਫਸਰਾਂ ਅਤੇ ਸਿਆਸੀ ਆਗੂਆਂ ਦੀ ਮਿਲੀਭੁਗਤ ਨਾਲ ਨਾਜਾਇਜ਼ ਉਸਾਰੀਆਂ ਹੋ ਰਹੀਆਂ ਹਨ।
ਐਸਏਐਸ ਨਗਰ (ਮੁਹਾਲੀ) (ਕਰਮਜੀਤ ਸਿੰਘ ਚਿੱਲਾ): ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਯੋਗ ਅਗਵਾਈ ਹੇਠ ਚੱਲ ਰਹੀ ਪੰਜਾਬ ਸਰਕਾਰ ਨੇ ਸੂਬੇ ਨੂੰ ਬਿਹਾਰ ਤੋਂ ਵੀ ਹੇਠਾਂ ਪਹੁੰਚਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇੱਕ ਨੰਬਰ ਦਾ ਸੂਬਾ ਹਰ ਪੱਖ ਤੋਂ ਪਛੜ ਗਿਆ ਹੈ। ਉਹ ਅੱਜ ਮੁਹਾਲੀ ਦੇ ਸੈਕਟਰ-79 ਵਿੱਚ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਡੀਐੱਸਪੀ ਦਫ਼ਤਰ ਅੱਗੇ ਲਗਾਏ ਧਰਨੇ ਮੌਕੇ ਜੁੜ੍ਹੇ ਭਰਵੇਂ ਇਕੱਠ ਨੂੰ ਸੰਬੋਧਨ ਕਰ ਰਹੇ ਸਨ।
ਧਰਨੇ ਨੂੰ ਸੰਬੋਧਨ ਕਰਦਿਆਂ ਬਲਬੀਰ ਸਿੰਘ ਸਿੱਧੂ ਨੇ ਅਮਨ ਕਾਨੂੰਨ ਦੀ ਹਾਲਤ ਉੱਤੇ ਸਰਕਾਰ ਤੇ ਤਿੱਖੇ ਹਮਲੇ ਕੀਤੇ। ਧਰਨੇ ਨੂੰ ਸਾਬਕਾ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਤੇ ਹੋਰ ਆਗੂਆਂ ਨੇ ਸੰਬੋਧਨ ਕੀਤਾ।
ਅਮਲੋਹ (ਰਾਮ ਸਰਨ ਸੂਦ): ਇੱਥੇ ਉਪ ਪੁਲੀਸ ਕਪਤਾਨ ਦੇ ਦਫ਼ਤਰ ਅੱਗੇ ਕਾਂਗਰਸ ਵੱਲੋਂ ਦਿੱਤੇ ਧਰਨੇ ਨੂੰ ਸੰਬੋਧਨ ਕਰਦਿਆਂ ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ ਨੇ ਪੰਜਾਬ ਸਰਕਾਰ ਦੀ ਅਲੋਚਨਾ ਕਰਦਿਆਂ ਕਿਹਾ ਕਿ ਪੰਜਾਬ ਵਿਚ ਸਰਕਾਰ ਨਾਂ ਦੀ ਕੋਈ ਚੀਜ਼ ਨਹੀਂ ਹੈ। ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਚਿੰਤਾਜਨਕ ਹੋ ਗਈ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਕਿਸਮ ਦੀ ਵਧੀਕੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਧਰਨੇ ਨੂੰ ਬਲਾਕ ਕਾਂਗਰਸ ਦੇ ਪ੍ਰਧਾਨ ਜਗਵੀਰ ਸਿੰਘ ਸਲਾਣਾ, ਸਾਬਕਾ ਚੇਅਰਮੈਨ ਜਸਮੀਤ ਸਿੰਘ ਰਾਜਾ ਆਦਿ ਨੇ ਸੰਬੋਧਨ ਕੀਤਾ।
ਸ੍ਰੀ ਆਨੰਦਪੁਰ ਸਾਹਿਬ (ਬੀਐੱਸ ਚਾਨਾ): ਇੱਥੇ ਤਹਿਸੀਲ ਕੰਪਲੈਕਸ ਵਿੱਚ ਸਾਬਕਾ ਸਪੀਕਰ ਅਤੇ ਕਾਂਗਰਸ ਦੇ ਸੀਨੀਅਰ ਆਗੂ ਰਾਣਾ ਕੇਪੀ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਖ਼ਿਲਾਫ਼ ਧਰਨਾ ਦਿੱਤਾ ਗਿਆ। ਇਸ ਮੌਕੇ ਬੋਲਦਿਆਂ ਰਾਣਾ ਕੇਪੀ ਸਿੰਘ ਨੇ ਕਿਹਾ ਕਿ ਅੱਜ ਸੂਬੇ ਦਾ ਹਰ ਵਰਗ ਮੌਜੂਦਾ ਸਰਕਾਰ ਤੋਂ ਦੁਖੀ ਹੈ। ਉਨ੍ਹਾਂ ਕਿਹਾ ਕਿ ਸ਼ਰ੍ਹੇਆਮ ਪੰਜਾਬ ਅੰਦਰ ਲੁੱਟਾਂ ਖੋਹਾਂ, ਕਤਲ ਤੇ ਡਕੈਤੀਆਂ ਹੋ ਰਹੀਆਂ ਹਨ। ਘਰ ਘਰ ਰੁਜ਼ਗਾਰ ਦੇਣ ਦਾ ਵਾਅਦਾ ਕਰਨ ਵਾਲੀ ਸਰਕਾਰ ਦੇ ਰਾਜ ਵਿੱਚ ਬੇਰੁਜ਼ਗਾਰੀ ਦੇ ਨਵੇਂ ਕੀਰਤੀਮਾਨ ਸਥਾਪਿਤ ਹੋਏ। ਇਸ ਉਪਰੰਤ ਰਾਣਾ ਕੇ ਪੀ ਸਿੰਘ ਦੀ ਅਗਵਾਈ ਹੇਠ ਸਮੂਹ ਕਾਂਗਰਸੀ ਡੀਐਸਪੀ ਦਫਤਰ ਪੁੱਜੇ ਜਿੱਥੇ ਉਹਨਾਂ ਵੱਲੋਂ ਇੱਕ ਮੈਮੋਰੰਡਮ ਡੀਐਸਪੀ ਅਜੇ ਸਿੰਘ ਨੂੰ ਦਿੱਤਾ।
ਫ਼ਤਹਿਗੜ੍ਹ ਸਾਹਿਬ (ਡਾ. ਹਿਮਾਂਸ਼ ਸੂਦ): ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਦੇ ਸੱਦੇ ’ਤੇ ਬਲਾਕ ਕਾਂਗਰਸ ਸਰਹਿੰਦ ਦੇ ਪ੍ਰਧਾਨ ਗੁਰਮੁਖ ਸਿੰਘ ਪੰਡਰਾਲੀ ਅਤੇ ਬਲਾਕ ਖੇੜਾ ਦੇ ਪ੍ਰਧਾਨ ਓਂਕਾਰ ਸਿੰਘ ਦੀ ਪ੍ਰਧਾਨਗੀ ਹੇਠ ਕਾਂਗਰਸ ਵਰਕਰਾਂ ਵਲੋਂ ਜ਼ਿਲ੍ਹਾ ਕੰਪਲੈਕਸ ਦੇ ਬਾਹਰ ਧਰਨਾ ਦਿੱਤਾ ਗਿਆ। ਇਸ ਮੌਕੇ ਸ੍ਰੀ ਨਾਗਰਾ ਨੇ ਕਿਹਾ ਕਿ ਸੂਬੇ ਵਿੱਚ ਦਿਨ-ਦਿਹਾੜੇ ਹੋ ਰਹੀਆਂ ਲੁੱਟਾਂ ਖੋਹਾਂ ਅਤੇ ਕਤਲ ਦੀਆਂ ਵਾਰਦਾਤਾਂ ਦਿਨੋ-ਦਿਨ ਵਧ ਰਹੀਆਂ ਹਨ ਪਰ ਸਰਕਾਰ ਨੇ ਚੁੱਪ ਧਾਰੀ ਹੋਈ ਹੈ। ਉਨਾਂ ਕਿਹਾ ਕਿ ਆਪ ਨੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਦਾ ਭਰੋਸਾ ਦਿੱਤਾ ਸੀ ਪਰ ਭ੍ਰਿਸ਼ਟਾਚਾਰ ਨੇ ਪਿਛਲੇ ਰਿਕਾਰਡ ਮਾਤ ਕਰ ਦਿਤੇ ਹਨ। ਇਸ ਮੌਕੇ ਜ਼ਿਲ੍ਹਾ ਕਾਂਗਰਸ ਦੇ ਮੀਤ ਪ੍ਰਧਾਨ ਕੁਲਵੰਤ ਸਿੰਘ ਢਿਲੋਂ ਤੋਂ ਇਲਾਵਾ ਵੱਖ-ਵੱਖ ਬਲਾਕ ਪ੍ਰਧਾਨ, ਮਾਰਕਿਟ ਕਮੇਟੀਆਂ ਦੇ ਸਾਬਕਾ ਚੇਅਰਮੈਨ ਅਤੇ ਉਪ ਚੇਅਰਮੈਨ, ਪੰਚ ਸਰਪੰਚ ਅਤੇ ਵੱਡੀ ਗਿਣਤੀ ਵਿਚ ਵਰਕਰ ਮੌਜੂਦ ਸਨ।
ਮੁੱਲਾਂਪੁਰ ਗਰੀਬਦਾਸ (ਚਰਨਜੀਤ ਸਿੰਘ ਚੰਨੀ): ਇਲਾਕੇ ਦੇ ਸਰਕਲ ਮੁੱਲਾਂਪੁਰ ਗਰੀਬਦਾਸ, ਮਾਜਰੀ ਤੇ ਨਵਾਂ ਗਰਾਉਂ ਖੇਤਰ ਦੇ ਵੱਡੀ ਗਿਣਤੀ ਕਾਂਗਰਸੀ ਵਰਕਰਾਂ ਵੱਲੋਂ ਰੋਸ ਧਰਨਾ ਦਿੱਤਾ ਗਿਆ। ਮੁੱਲਾਂਪੁਰ ਗਰੀਬਦਾਸ ਜ਼ੋਨ ਦੇ ਡੀਐੱਸਪੀ ਧਰਮਵੀਰ ਸਿੰਘ ਦੇ ਦਫ਼ਤਰ ਵਿੱਚ ਮੰਗ ਪੱਤਰ ਸੌਂਪਿਆ ਗਿਆ। ਇਸ ਦੌਰਾਨ ਟਿੰਕੂ ਸ਼ਰਮਾ ਤੇ ਪ੍ਰਧਾਨ ਜੀਤੀ ਪਡਿਆਲਾ ਨੇ ਕਿਹਾ ਕਿ ਪੰਜਾਬ ਵਿੱਚ ਦਿਨ ਪ੍ਰਤੀ ਦਿਨ ਹਾਲਾਤ ਵਿਗੜਦੇ ਜਾ ਰਹੇ ਹਨ ਜਦੋਂਕਿ ਸਰਕਾਰ ਤੇ ਪ੍ਰਸ਼ਾਸਨ ਸੁੱਤੇ ਪਏ ਹਨ।
ਖਰੜ (ਸ਼ਸ਼ੀ ਪਾਲ ਜੈਨ): ਗੁਰਿੰਦਰ ਸਿੰਘ ਪ੍ਰਧਾਨ ਬਲਾਕ ਕਾਂਗਰਸ ਕਮੇਟੀ ਖਰੜ ਦੀ ਅਗਵਾਈ ਵਿੱਚ ਅੱਜ ਧਰਨਾ ਦਿੱਤਾ ਤੇ ਡੀਐੱਸਪੀ ਖਰੜ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਹਲਕਾ ਇੰਚਾਰਜ ਕਾਂਗਰਸ ਵਿਜੇ ਸ਼ਰਮਾ ਟਿੰਕੂ ਨੇ ਕਿਹਾ ਕਿ ਪੰਜਾਬ ਵਿੱਚ ਕਾਰੋਬਾਰ ਬਰਬਾਦ ਹੋ ਰਹੇ ਹਨ। ਲੁੱਟਾਂ ਖੋਹਾਂ ਤੇ ਅਮਨ-ਕਾਨੂੰਨ ਦੀ ਸਥਿਤੀ ਖ਼ਰਾਬ ਹੋ ਚੁੱਕੀ ਹੈ ਤੇ ਪ੍ਰਸਾਸਨ ਇਸ ਸਬੰਧੀ ਕੋਈ ਕਾਰਵਾਈ ਨਹੀਂ ਕਰ ਰਿਹਾ।
ਖਮਾਣੋਂ (ਜਗਜੀਤ ਕੁਮਾਰ): ਬਲਾਕ ਕਾਂਗਰਸ ਖਮਾਣੋਂ ਦੇ ਪ੍ਰਧਾਨ ਸਰਬਜੀਤ ਸਿੰਘ ਜੀਤੀ ਦੀ ਅਗਵਾਈ ਹੇਠ ਡੀਐਸਪੀ ਦਫ਼ਤਰ ਸਾਹਮਣੇ ਧਰਨਾ ਦਿੱਤਾ ਗਿਆ। ਕਾਂਗਰਸੀ ਆਗੂਆਂ ਨੇ ਕਿਹਾ ਕਿ ਅੱਜ ਪੰਜਾਬ ਵਿੱਚ ਕਾਨੂੰਨ ਵਿਵਸਥਾ ਨਾਂ ਦੀ ਕੋਈ ਚੀਜ਼ ਨਹੀਂ ਰਹਿ ਗਈ। ਧਰਨੇ ਦੌਰਾਨ ਰਵਨੀਤ ਸਿੰਘ ਬਿੱਟੂ ਦਾ ਪੁਤਲਾ ਵੀ ਫੂਕਿਆ ਗਿਆ ਤੇ ਕੇਂਦਰੀ ਮੰਤਰੀ ਬਿੱਟੂ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ। ਇਸ ਮੌਕੇ ਅਮਨਦੀਪ ਕੌਰ ਢੋਲੇਵਾਲ, ਸੀਨੀਅਰ ਕਾਂਗਰਸੀ ਆਗੂ ਹਰਬੰਸ ਸਿੰਘ ਪੰਧੇਰ, ਸੁਰਿੰਦਰ ਸਿੰਘ ਰਾਮਗੜ੍ਹ ਆਦਿ ਸ਼ਾਮਲ ਸਨ।
ਬਸੀ ਪਠਾਣਾਂ (ਅਜੇ ਮਲਹੋਤਰਾ): ਪੰਜਾਬ ਦੀ ਕਾਨੂੰਨ ਵਿਵਸਥਾ ਦੀ ਚਿੰਤਾਜਨਕ ਸਥਿਤੀ ਦਾ ਹਵਾਲਾ ਦਿੰਦੇ ਹੋਏ ਅੱਜ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਡਾ. ਸ਼ਕੰਦਰ ਸਿੰਘ ਦੀ ਅਗਵਾਈ ’ਚ ਪਾਰਟੀ ਆਗੂ ਡਾ. ਮਨੋਹਰ ਸਿੰਘ ਦੇ ਧੜੇ ਵੱਲੋਂ ਪੰਜਾਬ ਸਰਕਾਰ ਵਿਰੁੱਧ ਧਰਨਾ ਦਿੰਦੇ ਹੋਏ ਨਾਅਰੇਬਾਜ਼ੀ ਕੀਤੀ ਗਈ ਅਤੇ ਡੀਐੱਸਪੀ ਨੂੰ ਮੰਗ ਪੱਤਰ ਦਿੱਤਾ ਗਿਆ|

Advertisement

ਢਿੱਲੋਂ ਦਾ ਧਰਨਾ ਡਰਾਮੇਬਾਜ਼ੀ: ਹਰਜੀਤ ਮਿੰਟਾ

ਜ਼ੀਰਕਪੁਰ: ‘ਆਪ’ ਆਗੂ ਤੇ ਵਾਰਡ-14 ਦੇ ਕੌਂਸਲਰ ਹਰਜੀਤ ਸਿੰਘ ਮਿੰਟਾ ਨੇ ਅੱਜ ਦੀਪਇੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਲਾਏ ਧਰਨੇ ਨੂੰ ਡਰਾਮੇਬਾਜ਼ੀ ਕਰਾਰ ਦਿੱਤਾ। ਉਨ੍ਹਾਂ ‘ਆਪ’ ਸਰਕਾਰ ’ਤੇ ਵਿਕਾਸ ਰੋਕਣ ਤੇ ਭ੍ਰਿਸ਼ਟਾਚਾਰ ਦੇ ਲਾਏ ਦੋਸ਼ਾਂ ਨੂੰ ਹਾਸੋਹੀਣਾ ਦੱਸਿਆ। ਸ੍ਰੀ ਮਿੰਟਾ ਨੇ ਕਿਹਾ ਕਿ ਦੀਪਇੰਦਰ ਸਿੰਘ ਢਿੱਲੋਂ ਦਾ ਸ਼ਹਿਰ ਦੇ ਵਿਕਾਸ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਅਸਲ ਵਿੱਚ ਉਹ ਆਪਣੇ ਪੁੱਤਰ ਉਦੈਵੀਰ ਸਿੰਘ ਢਿੱਲੋਂ ਨੂੰ ਸਿਆਸਤ ਵਿੱਚ ਸਥਾਪਤ ਕਰਨ ਲਈ ਧਰਨਿਆ ਰਾਹੀਂ ਕਾਂਗਰਸੀ ਵਰਕਰਾਂ ਦੀ ਵਰਤੋਂ ਕਰ ਰਹੇ ਹਨ। ਸ੍ਰੀ ਮਿੰਟਾ ਨੇ ਕਿਹਾ ਕਿ ਜੇ ਉਹ ਵਿਕਾਸ ਲਈ ਚਿੰਤਤ ਹੁੰਦੇ ਤਾਂ ਉਹ ਕੌਂਸਲਰਾਂ ਦਾ ਸਮਰਥਨ ਨਾ ਹੋਣ ’ਤੇ ਅਦਾਲਤ ਵਿੱਚ ਜਾਣ ਦੀ ਥਾਂ ਨੈਤਿਕਤਾ ਦੇ ਆਧਾਰ ’ਤੇ ਅਸਤੀਫ਼ਾ ਦੇ ਦਿੰਦੇ।

Advertisement

Advertisement