ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਾਂਗਰਸੀ ਵੱਲੋਂ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਰੋਸ ਮੁਜ਼ਾਹਰਾ

06:26 PM Dec 31, 2023 IST

ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 31 ਦਸੰਬਰ
ਇੱਥੇ ਅਨਾਜ ਮੰਡੀ ਵਿੱਚ ਇਕੱਤਰ ਹੋਏ ਕਾਂਗਰਸੀ ਆਗੂਆਂ ਤੇ ਵਰਕਰਾਂ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਦੀਆਂ ਤਾਨਾਸ਼ਾਹੀ ਨੀਤੀਆਂ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀ ਵਾਅਦਾ ਖਿਲਾਫੀ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਸਾਬਕਾ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੂੰ ਆਲ ਇੰਡੀਆ ਕਾਂਗਰਸ ਪਾਰਟੀ ਦੇ ਜੁਆਇੰਟ ਖਜ਼ਾਨਚੀ ਬਣਨ ਦੀ ਖੁਸ਼ੀ ਵਿੱਚ ਅੱਜ ਇੱਥੇ ਅਨਾਜ ਮੰਡੀ ਵਿੱਚ ਇਕੱਤਰ ਹੋਏ ਕਾਂਗਰਸੀ ਆਗੂਆਂ ਵੱਲੋਂ ਇੱਕ ਦੂਜੇ ਦਾ ਮੂੰਹ ਮਿੱਠਾ ਕਰਵਾਇਆ ਗਿਆ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਰਣਜੀਤ ਸਿੰਘ ਤੂਰ, ਜ਼ਿਲ੍ਹਾ ਇਸਤਰੀ ਵਿੰਗ ਦੀ ਪ੍ਰਧਾਨ ਰਣਜੀਤ ਕੌਰ ਚੰਨੋਂ, ਬਲਾਕ ਪ੍ਰਧਾਨ ਗੁਰਦੀਪ ਸਿੰਘ ਘਰਾਚੋਂ, ਬਲਵਿੰਦਰ ਸਿੰਘ ਘਾਬਦੀਆ, ਹਰਮਨ ਨੰਬਰਦਾਰ, ਸੁਰਜੀਤ ਸਿੰਘ ਮੱਟਰਾਂ, ਬਿੱਟੂ ਖਾਂ, ਸੁਖਜਿੰਦਰ ਸਿੰਘ ਬਿੱਟੂ ਤੂਰ, ਗੁਰਦੇਵ ਸਿੰਘ ਬਾਲਦ ਕਲਾਂ, ਜੱਜ ਬਾਲਦੀਆ, ਮੰਗਤ ਸ਼ਰਮਾ, ਗਗਨਦੀਪ ਗੋਲਡੀ, ਹਰਵਿੰਦਰ ਕੌਰ ਅਤੇ ਜੀਤ ਸਿੰਘ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਦੇਸ਼ ਵਿੱਚ ਫਿਰਕਾਪ੍ਰਸਤੀ ਅਤੇ ਦਹਿਸ਼ਤ ਦਾ ਮਾਹੌਲ ਸਿਰਜ ਰਹੀ ਹੈ, ਜੋ ਕਿ ਦੇਸ਼ ਦੇ ਲੋਕਾਂ ਲਈ ਬਹੁਤ ਘਾਤਕ ਸਿੱਧ ਹੋਵੇਗਾ। ਉਨ੍ਹਾਂ ਪੰਜਾਬ ਸਰਕਾਰ ਦੀਆਂ ਬਦਲਾ ਲਊ ਨੀਤੀਆਂ ਦਾ ਵੀ ਤਿੱਖਾ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਸਿੰਗਲਾ ਦੀ ਨਿਯੁਕਤੀ ਨਾਲ ਪਾਰਟੀ ਵਰਕਰਾਂ ਵਿੱਚ ਜੋਸ਼ ਭਰ ਗਿਆ ਹੈ।

Advertisement

Advertisement