For the best experience, open
https://m.punjabitribuneonline.com
on your mobile browser.
Advertisement

ਕੌਮੀ ਰਾਜਧਾਨੀ ਵਿੱਚ ਕਾਂਗਰਸ ਵੱਲੋਂ ਕੇਂਦਰ ਖ਼ਿਲਾਫ਼ ਰੋਸ ਮੁਜ਼ਾਹਰੇ

01:32 PM Feb 07, 2023 IST
ਕੌਮੀ ਰਾਜਧਾਨੀ ਵਿੱਚ ਕਾਂਗਰਸ ਵੱਲੋਂ ਕੇਂਦਰ ਖ਼ਿਲਾਫ਼ ਰੋਸ ਮੁਜ਼ਾਹਰੇ
Advertisement

ਪੱਤਰ ਪ੍ਰੇਰਕ
ਨਵੀਂ ਦਿੱਲੀ, 6 ਫਰਵਰੀ

Advertisement

ਦਿੱਲੀ ਵਿੱਚ ਜ਼ਿਲ੍ਹਾ ਕਾਂਗਰਸ ਕਮੇਟੀਆਂ ਨੇ ਅੱਜ ਐੱਲਆਈਸੀ ਅਤੇ ਐੱਸਬੀਆਈ ਦਫਤਰਾਂ ਅਤੇ ਇੰਡੀਅਨ ਯੂਥ ਕਾਂਗਰਸ ਨੇ ਜੰਤਰ ਮੰਤਰ ‘ਤੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕਾਂਗਰਸ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਦੀਆਂ ਅਡਾਨੀ ਨੂੰ ਲਾਭ ਪਹੁੰਚਾਉਣ ਦੀਆਂ ਨੀਤੀਆਂ ਕਾਰਨ ਭਾਰਤੀ ਜੀਵਨ ਬੀਮਾ ਨਿਗਮ ਅਤੇ ਸਟੇਟ ਬੈਂਕ ਆਫ਼ ਇੰਡੀਆ ਦੇ ਲੱਖਾਂ ਨਿਵੇਸ਼ਕਾਂ ਦੇ ਕਰੋੜਾਂ ਰੁਪਏ ਡੁੱਬ ਰਹੇ ਹਨ। ਇਸ ਦੌਰਨ ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਕਥਿਤ ਅਡਾਨੀ ਘੁਟਾਲੇ ਦੀ ਜਾਂਚ ਸੁਪਰੀਮ ਕੋਰਟ ਦੇ ਜੱਜ ਜਾਂ ਜੇਪੀਸੀ ਤੋਂ ਕਰਵਾਈ ਜਾਵੇ। ਜੰਤਰ ਮੰਤਰ ‘ਤੇ ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ਸ੍ਰੀਨਿਵਾਸ ਬੀਵੀ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ਵਿੱਚ ਵੱਡੀ ਗਿਣਤੀ ‘ਚ ਕਾਂਗਰਸੀ ਕਾਰਕੁਨਾਂ ਨੇ ਸ਼ਿਰਕਤ ਕੀਤੀ। ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਦਰਸ਼ਨ ਵਿੱਚ ਸ਼ਾਮਲ ਹੋ ਰਹੇ ਯੂਥ ਕਾਂਗਰਸ ਦੇ ਵਰਕਰਾਂ ਨੂੰ ਦਿੱਲੀ ਪੁਲੀਸ ਨੇ ਬੈਰੀਕੇਡ ਲਗਾ ਕੇ ਰੋਕਣ ਦੀ ਕੋਸ਼ਿਸ਼ ਕੀਤੀ ਅਤੇ ਕਈ ਕਾਰਕੁਨਾਂ ਨੂੰ ਹਿਰਾਸਤ ‘ਚ ਲਿਆ ਗਿਆ। ਇਸ ਦੌਰਾਨ ਇੰਡੀਅਨ ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ਸ੍ਰੀਨਿਵਾਸ ਬੀ.ਵੀ. ਨੇ ਕਿਹਾ ਕਿ ਅਡਾਨੀ ਗਰੁੱਪ ਦੀ ਧਾਂਦਲੀ ਨਾਲ ਸਬੰਧਤ ਰਿਪੋਰਟ ਨੂੰ ਆਏ 13 ਦਿਨ ਹੋ ਗਏ ਹਨ ਪਰ ਪ੍ਰਧਾਨ ਮੰਤਰੀ ਮੋਦੀ ਨੇ ਇਕ ਵੀ ਸ਼ਬਦ ਨਹੀਂ ਬੋਲਿਆ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਸਦਨ ‘ਚ ਅਡਾਨੀ ਦੇ ਮੁੱਦੇ ‘ਤੇ ਚਰਚਾ ਦੀ ਮੰਗ ਕਰ ਰਹੀ ਹੈ ਪਰ ਪ੍ਰਧਾਨ ਮੰਤਰੀ ਇਸ ਤੋਂ ਭੱਜ ਰਹੇ ਹਨ। ਉਨ੍ਹਾਂ ਕਿਹਾ ਕਿ ਕਥਿਤ ਅਡਾਨੀ ਘੁਟਾਲਾ ਆਜ਼ਾਦ ਭਾਰਤ ਦਾ ਸਭ ਤੋਂ ਵੱਡਾ ਘੁਟਾਲਾ ਹੈ। ਮੋਦੀ ਸਰਕਾਰ ਅਡਾਨੀ ਸਮੂਹ ‘ਤੇ ਲੱਗੇ ਧੋਖਾਧੜੀ ਦੇ ਦੋਸ਼ਾਂ ‘ਤੇ ਚੁੱਪ ਹੈ, ਜੋ ਇਸ ਮਾਮਲੇ ‘ਚ ਉਸ ਦੀ ਮਿਲੀਭੁਗਤ ਦਾ ਸੰਕੇਤ ਹੈ। ਕੌਮੀ ਆਗੂ ਨੇ ਇਹ ਵੀ ਕਿਹਾ ਕਿ ਭਾਜਪਾ ਨੇ ਵਿਰੋਧੀਆਂ ਨੂੰ ਡਰਾਉਣ ਅਤੇ ਕਈ ਕਾਰੋਬਾਰੀ ਘਰਾਣਿਆਂ ਨੂੰ ਸਜ਼ਾ ਦੇਣ ਲਈ ਕਈ ਸਾਲਾਂ ਤੋਂ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕੀਤੀ ਹੈ। ਅਜਿਹੇ ‘ਚ ਅਡਾਨੀ ਗਰੁੱਪ ‘ਤੇ ਲੱਗੇ ਗੰਭੀਰ ਦੋਸ਼ਾਂ ਦੀ ਜਾਂਚ ਲਈ ਕੀ ਕਾਰਵਾਈ ਕੀਤੀ ਗਈ ਹੈ। ਕੀ ਮੌਜੂਦਾ ਲੀਡਰਸ਼ਿਪ ਵਿੱਚ ਨਿਰਪੱਖ ਜਾਂਚ ਦੀ ਕੋਈ ਉਮੀਦ ਹੈ। ਪ੍ਰਧਾਨ ਮੰਤਰੀ ਮੋਦੀ ਦੀ ਅਡਾਨੀ ਪ੍ਰਤੀ ਮਿਹਰਬਾਨੀ ਦਾ ਨਤੀਜਾ ਪੂਰੀ ਦੁਨੀਆ ਦੇਖ ਰਹੀ ਹੈ। ਆਮ ਜਨਤਾ ਦੇ ਕਰੋੜਾਂ ਰੁਪਏ ਦਾਅ ‘ਤੇ ਲੱਗੇ ਹੋਏ ਹਨ, ਉਨ੍ਹਾਂ ਦੀ ਮਿਹਨਤ ਦੀ ਕਮਾਈ ਡੁੱਬ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਜਿੱਥੇ ਕਾਂਗਰਸ ਪਾਰਟੀ ਇਸ ਔਖੀ ਘੜੀ ਵਿੱਚ ਜਨਤਾ ਦੇ ਨਾਲ ਖੜ੍ਹੀ ਹੈ, ਉੱਥੇ ਪ੍ਰਧਾਨ ਮੰਤਰੀ ਮੋਦੀ, ਜੋ ਹਰ ਪਾਸੇ ਦਿਖਾਈ ਦੇ ਰਹੇ ਹਨ, ਇਸ ਮਾਮਲੇ ਵਿੱਚ ਕਿਤੇ ਵੀ ਨਜ਼ਰ ਨਹੀਂ ਆ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਅਡਾਨੀ ਮਾਮਲੇ ‘ਤੇ ਸਦਨ ‘ਚ ਚਰਚਾ ਹੋਣੀ ਚਾਹੀਦੀ ਹੈ ਅਤੇ ਜੇਪੀਸੀ ਦਾ ਗਠਨ ਕੀਤਾ ਜਾਣਾ ਚਾਹੀਦਾ ਹੈ ਜਾਂ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਦੀ ਪ੍ਰਧਾਨਗੀ ਹੇਠ ਇਸ ਦੀ ਜਾਂਚ ਹੋਣੀ ਚਾਹੀਦੀ ਹੈ।

Advertisement
Author Image

Courtney Milan writes books about carriages, corsets, and smartwatches. Her books have received starred reviews in Publishers Weekly, Library Journal, and Booklist. She is a New York Times and a USA Today Bestseller.

Advertisement
Advertisement
×