For the best experience, open
https://m.punjabitribuneonline.com
on your mobile browser.
Advertisement

ਸੋਨੀਆ ਗਾਂਧੀ ਦੇ ਵਿਦੇਸ਼ੀ ਹੋਣ ਦੇ ਮੁੱਦੇ ’ਤੇ ਕਾਂਗਰਸ ਛੱਡਣ ਵਾਲਾ ਮੈਨੂੰ ਸਵਾਲ ਕਰ ਰਿਹੈ: ਪਰਨੀਤ ਕੌਰ

06:32 PM Feb 06, 2023 IST
ਸੋਨੀਆ ਗਾਂਧੀ ਦੇ ਵਿਦੇਸ਼ੀ ਹੋਣ ਦੇ ਮੁੱਦੇ ’ਤੇ ਕਾਂਗਰਸ ਛੱਡਣ ਵਾਲਾ ਮੈਨੂੰ ਸਵਾਲ ਕਰ ਰਿਹੈ  ਪਰਨੀਤ ਕੌਰ
Advertisement

ਸਰਬਜੀਤ ਸਿੰਘ ਭੰਗੂ

Advertisement

ਪਟਿਆਲਾ, 6 ਫਰਵਰੀ

ਪਟਿਆਲਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਵਿਦੇਸ਼ ਰਾਜ ਮੰਤਰੀ ਪਰਨੀਤ ਕੌਰ ਨੇ ਅੱਜ ਕਥਿਤ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਦੇਣ ਲਈ ਕਾਂਗਰਸ ਪਾਰਟੀ ‘ਤੇ ਪਲਟਵਾਰ ਕੀਤਾ ਹੈ। ਕਾਂਗਰਸ ਦੇ ਅਨੁਸ਼ਾਸਨੀ ਐਕਸ਼ਨ ਕਮੇਟੀ ਦੇ ਮੈਂਬਰ ਸਕੱਤਰ ਤਾਰਿਕ ਅਨਵਰ ਨੂੰ ਲਿਖੇ ਆਪਣੇ ਪੱਤਰ ਵਿੱਚ, ਪਟਿਆਲਾ ਦੇ ਸੰਸਦ ਮੈਂਬਰ ਨੇ ਕਿਹਾ, “ਮੈਂ ਇਹ ਦੇਖ ਕੇ ਹੈਰਾਨ ਹਾਂ ਕਿ ਇੱਕ ਵਿਅਕਤੀ ਜਿਸ ਨੇ ਸ੍ਰੀਮਤੀ ਸੋਨੀਆ ਗਾਂਧੀ ਦੇ ਵਿਦੇਸ਼ੀ ਨਾਗਰਿਕ ਹੋਣ ਦੇ ਮੁੱਦੇ ‘ਤੇ 1999 ਵਿੱਚ ਕਾਂਗਰਸ ਪਾਰਟੀ ਛੱਡ ਦਿੱਤੀ ਸੀ, ਅਤੇ 20 ਸਾਲ 2019 ਤੱਕ ਪਾਰਟੀ ਤੋਂ ਬਾਹਰ ਰਿਹਾ ਸੀ, ਅਤੇ ਜਿਸ ਨੂੰ ਖੁਦ ਅਨੁਸ਼ਾਸਨੀ ਕਾਰਵਾਈ ਦਾ ਸਾਹਮਣਾ ਕਰਨਾ ਪਿਆ, ਹੁਣ ਇੱਕ ਅਖੌਤੀ ਅਨੁਸ਼ਾਸਨੀ ਮਾਮਲੇ ‘ਤੇ ਮੇਰੇ ‘ਤੇ ਸਵਾਲ ਕਰ ਰਿਹਾ ਹੈ।” ਪੰਜਾਬ ਆਗੂਆਂ ਬਾਰੇ ਗੱਲ ਕਰਦਿਆਂ ਪਰਨੀਤ ਕੌਰ ਨੇ ਕਿਹਾ, ”ਮੇਰੇ ‘ਤੇ ਇਲਜ਼ਾਮ ਲਾਉਣ ਵਾਲੇ ਪੰਜਾਬ ਦੇ ਕਾਂਗਰਸੀ ਉਹ ਲੋਕ ਹਨ, ਜਿਨ੍ਹਾਂ ਦੇ ਖਿਲਾਫ ਬਹੁਤ ਸਾਰੇ ਮਾਮਲੇ ਪੈਂਡਿੰਗ ਪਏ ਹਨ। ਜੇਕਰ ਤੁਸੀਂ ਮੇਰੇ ਪਤੀ ਨੂੰ ਫ਼ੋਨ ਕਰੋ ਜੋ ਉਸ ਸਮੇਂ ਮੁੱਖ ਮੰਤਰੀ ਸਨ, ਤਾਂ ਉਹ ਤੁਹਾਨੂੰ ਉਨ੍ਹਾਂ ਦੇ ਕੰਮਾਂ ਬਾਰੇ ਜਾਣਕਾਰੀ ਦੇਣਗੇ। ਉਨ੍ਹਾਂ ਦੀ ਰੱਖਿਆ ਇਸ ਲਈ ਕੀਤੀ ਸੀ ਕਿਉਂਕਿ ਇਹ ਆਪਣੀ ਪਾਰਟੀ ਦੇ ਸਨ। ਹਾਲਾਂਕਿ ਮੈਨੂੰ ਲੱਗਦਾ ਹੈ ਕਿ ਤੁਸੀਂ ਅਜਿਹਾ ਨਹੀਂ ਕਰੋਗੇ।” ਪਟਿਆਲਾ ਦੇ ਸੰਸਦ ਮੈਂਬਰ ਨੇ ਅੱਗੇ ਕਿਹਾ ਕਿ ਉਹ ਆਪਣੇ ਹਲਕੇ ਦੇ ਲੋਕਾਂ ਲਈ ਕੰਮ ਕਰਨਾ ਜਾਰੀ ਰੱਖਣਗੇ। ਉਨ੍ਹਾਂ ਕਿਹਾ, ”ਮੈਂ ਹਮੇਸ਼ਾ ਆਪਣੇ ਹਲਕੇ, ਹਲਕਾ ਵਾਸੀਆਂ ਅਤੇ ਆਪਣੇ ਰਾਜ ਪੰਜਾਬ ਦੇ ਨਾਲ ਖੜ੍ਹੀ ਹਾਂ ਅਤੇ ਉਨ੍ਹਾਂ ਦੇ ਮੁੱਦੇ ਉਠਾਏ ਹਨ, ਚਾਹੇ ਕੋਈ ਵੀ ਸਰਕਾਰ ਸੱਤਾ ਵਿੱਚ ਹੋਵੇ।” ਪਰਨੀਤ ਕੌਰ ਨੇ ਪੱਤਰ ਦੀ ਸਮਾਪਤੀ ਇਹ ਕਹਿ ਕੇ ਕੀਤੀ ”ਗੱਲ ਰਹੀ ਮੇਰੇ ਵਿਰੁੱਧ ਕਾਰਵਾਈ ਦੀ ਤਾਂ ਤੁਸੀਂ ਜੋ ਚਾਹੋ ਕਾਰਵਾਈ ਕਰਨਾ ਚਾਹੁੰਦੇ ਹੋ ਉਹ ਕਰ ਸਕਦੇ ਹੋ।”

Advertisement
Author Image

Courtney Milan writes books about carriages, corsets, and smartwatches. Her books have received starred reviews in Publishers Weekly, Library Journal, and Booklist. She is a New York Times and a USA Today Bestseller.

Advertisement
Advertisement
×