For the best experience, open
https://m.punjabitribuneonline.com
on your mobile browser.
Advertisement

ਕਾਂਗਰਸ ਨੇ ਜੈਅੰਤੀ ਮੌਕੇ ਰਾਜੀਵ ਗਾਂਧੀ ਨੂੰ ਕੀਤਾ ਯਾਦ

07:15 AM Aug 21, 2024 IST
ਕਾਂਗਰਸ ਨੇ ਜੈਅੰਤੀ ਮੌਕੇ ਰਾਜੀਵ ਗਾਂਧੀ ਨੂੰ ਕੀਤਾ ਯਾਦ
ਚੰਡੀਗੜ੍ਹ ਮਹਿਲਾ ਕਾਂਗਰਸ ਦੇ ਆਗੂ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਸ਼ਰਧਾਂਜਲੀ ਦਿੰਦੇ ਹੋਏ।
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 20 ਅਗਸਤ
ਚੰਡੀਗੜ੍ਹ ਮਹਿਲਾ ਕਾਂਗਰਸ ਨੇ ਸੈਕਟਰ-35 ਵਿਖੇ ਸਥਿਤ ਕਾਂਗਰਸ ਭਵਨ ਵਿੱਚ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ 80ਵੀਂ ਜੈਅੰਤੀ ’ਤੇ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ ਨੰਦਿਤਾ ਹੁੱਡਾ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਪਾਰਟੀ ਵਰਕਰਾਂ ਨੇ ਸ਼ਮੂਲੀਅਤ ਕੀਤੀ। ਸ੍ਰੀਮਤੀ ਹੁੱਡਾ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਨੇ ਪੰਚਾਇਤੀ ਰਾਜ ਸੰਸਥਾਵਾਂ ਵਿੱਚ ਔਰਤਾਂ ਨੂੰ ਰਾਖਵਾਂਕਰਨ ਦਿੱਤਾ ਸੀ। ਇਸੇ ਕਰਕੇ ਅੱਜ ਪੰਚਾਇਤੀ ਚੋਣਾਂ ਵਿੱਚ ਔਰਤਾਂ ਵੀ ਵੱਧ-ਚੜ੍ਹ ਕੇ ਸ਼ਮੂਲੀਅਤ ਕਰ ਰਹੀਆਂ ਹਨ। ਇਸ ਤੋਂ ਇਲਾਵਾ ਸ੍ਰੀ ਗਾਂਧੀ ਨੇ ਦੇਸ਼ ਦੇ ਵਿਕਾਸ ਲਈ ਕਈ ਵੱਡੇ-ਵੱਡੇ ਕੰਮ ਕੀਤੇ ਹਨ ਜਿਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਇਸ ਮੌਕੇ ਸਾਬਕਾ ਮੇਅਰ ਕਮਲੇਸ਼ ਬਨਾਰਸੀ ਦਾਸ, ਸ਼ੀਲਾ ਫੂਲ ਸਿੰਘ, ਸਾਬਕਾ ਪ੍ਰਧਾਨ ਅਨੀਤਾ ਸ਼ਰਮਾ, ਮਮਤਾ ਰਾਏ, ਸੋਨੀਆ, ਓਮ ਲਤਾ ਤੇ ਵੱਡੀ ਗਿਣਤੀ ਵਿੱਚ ਕਾਂਗਰਸ ਪਾਰਟੀ ਦੇ ਵਰਕਰ ਮੌਜੂਦ ਰਹੇ।
ਅੰਬਾਲਾ (ਨਿੱਜੀ ਪੱਤਰ ਪ੍ਰੇਰਕ): ਅੰਬਾਲਾ ਸ਼ਹਿਰ ਅਤੇ ਕੈਂਟ ਵਿਚ ਕਾਂਗਰਸੀਆਂ ਵੱਲੋਂ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਮਰਹੂਮ ਰਾਜੀਵ ਗਾਂਧੀ ਨੂੰ ਉਨ੍ਹਾਂ ਦੇ ਜਨਮ ਦਿਨ ਤੇ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਸਾਬਕਾ ਵਿਧਾਇਕ ਜਸਬੀਰ ਮਲੌਰ ਨੇ ਮਰਹੂਮ ਰਾਜੀਵ ਗਾਂਧੀ ਨੂੰ ਯਾਦ ਕੀਤਾ। ਅੰਬਾਲਾ ਛਾਉਣੀ ਸਥਿਤ ਕਾਂਗਰਸ ਭਵਨ ਵਿੱਚ ਮਰਹੂਮ ਰਾਜੀਵ ਗਾਂਧੀ ਦਾ 80ਵਾਂ ਜਨਮ ਦਿਨ ਮਨਾਇਆ ਗਿਆ। ਇਸ ਮੌਕੇ ਪ੍ਰਮੋਦ ਅਗਰਵਾਲ ਅਤੇ ਡਿਪਟੀ ਮੇਅਰ ਸੁਧੀਰ ਜੈਸਵਾਲ ਦੀ ਪ੍ਰਧਾਨਗੀ ਹੇਠ ਆਜ਼ਾਦੀ ਘੁਲਾਟੀਆਂ ਦੇ ਪਰਿਵਾਰ ਦੇ ਮੈਂਬਰਾਂ ਨੇ ਰਾਜੀਵ ਗਾਂਧੀ ਦੇ ਬੁੱਤ ਨੂੰ ਹਾਰ ਪਾ ਕੇ ਯਾਦ ਕੀਤਾ।ਐਂਟੀ ਟੈਰੋਰਿਸਟ ਫਰੰਟ ਇੰਡੀਆ ਦੇ ਕੌਮੀ ਪ੍ਰਧਾਨ ਵੀਰੇਸ਼ ਸ਼ਾਂਡਿਲਿਆ ਨੇ ਵੀ ਸਾਬਕਾ ਪ੍ਰਧਾਨ ਮੰਤਰੀ ਨੂੰ ਸ਼ਰਧਾਂਜਲੀ ਦਿੱਤੀ।

Advertisement

Advertisement
Advertisement
Author Image

Advertisement