For the best experience, open
https://m.punjabitribuneonline.com
on your mobile browser.
Advertisement

ਹਲਕੇ ਦੇ ਵਿਕਾਸ ਲਈ ਕਾਂਗਰਸ ਨੂੰ ਮਜ਼ਬੂਤ ਕੀਤਾ ਜਾਵੇ: ਕੰਗ

06:37 AM Aug 27, 2024 IST
ਹਲਕੇ ਦੇ ਵਿਕਾਸ ਲਈ ਕਾਂਗਰਸ ਨੂੰ ਮਜ਼ਬੂਤ ਕੀਤਾ ਜਾਵੇ  ਕੰਗ
ਨਗਲੀਆਂ ਵਿੱਚ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਜਗਮੋਹਨ ਸਿੰਘ ਕੰਗ।
Advertisement

ਮਿਹਰ ਸਿੰਘ
ਕੁਰਾਲੀ, 26 ਅਗਸਤ
ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਨੇ ਨੇੜਲੇ ਪਿੰਡ ਨਗਲੀਆਂ ਵਿੱਚ ਜ਼ੋਨ ਪੱਧਰੀ ਮੀਟਿੰਗ ਕੀਤੀ। ਇਸ ਦੌਰਾਨ ਪਿੰਡਾਂ ਦੇ ਵਾਸੀਆਂ ਨੇ ਆਪਣੀਆਂ ਮੰਗਾਂ ਤੇ ਸਮੱਸਿਆਵਾਂ ਸਬੰਧੀ ਜਾਣੂ ਕਰਵਾਇਆ ਜਦੋਂਕਿ ਸ੍ਰੀ ਕੰਗ ਨੇ ਲੋਕਾਂ ਨੂੰ ਪੰਚਾਇਤੀ ਚੋਣਾਂ ਲਈ ਹੁਣ ਤੋਂ ਹੀ ਤਿਆਰੀ ਖਿੱਚਣ ਦਾ ਸੱਦਾ ਦਿੱਤਾ।
ਢਕੋਰਾਂ ਜ਼ੋਨ ਅਧੀਨ ਪੈਂਦੇ ਪਿੰਡਾਂ ਦੇ ਪਤਵੰਤਿਆਂ ਨੇ ਕਿਹਾ ਕਿ ਹਲਕੇ ਵਿੱਚ ਪੈਂਦੇ ਪਿੰਡਾਂ ਦੀਆਂ ਸਾਰੀਆਂ ਲਿੰਕ ਸੜਕਾਂ ਦੀ ਹਾਲਤ ਬਦਤਰ ਹੋ ਚੁੱਕੀ ਹੈ। ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਲਈ ਪਿਛਲੇ ਢਾਈ ਸਾਲ ਵਿੱਚ ਕੋਈ ਵੀ ਗਰਾਂਟ ਨਹੀਂ ਦਿੱਤੀ।
ਇਸੇ ਦੌਰਾਨ ਸ੍ਰੀ ਕੰਗ ਨੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਦਾ ਭਰੋਸਾ ਦਿੰਦਿਆਂ ਕਿਹਾ ਕਿ ਹਲਕੇ ਨੂੰ ਮੁੜ ਵਿਕਾਸ ਦੀ ਲੀਹ ’ਤੇ ਲਿਆਉਣ ਲਈ ਕਾਂਗਰਸ ਪਾਰਟੀ ਦੇ ਹੱਥ ਮਜ਼ਬੂਤ ਕਰਨੇ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਇਸ ਦੇ ਪਹਿਲੇ ਪੜਾਅ ਵਿੱਚ ਪੰਚਾਇਤੀ ਚੋਣਾਂ ਵਿੱਚ ਪਾਰਟੀ ਨੂੰ ਮਜ਼ਬੂਤ ਕੀਤਾ ਜਾਵੇ। ਇਸ ਮੌਕੇ ਸਮਿਤੀ ਮੈਂਬਰ ਨਰਿੰਦਰ ਸਿੰਘ ਢਕੋਰਾਂ, ਡਾ. ਪਰਵਿੰਦਰ ਸਿੰਘ ਨਗਲੀਆਂ, ਜਸਵਿੰਦਰ ਸਿੰਘ, ਬਲਦੇਵ ਸਿੰਘ ਖੈਰਪੁਰ, ਜਸਵਿੰਦਰ ਸਿੰਘ ਫੌਜੀ, ਪ੍ਰੇਮ ਸਿੰਘ ਨਗਲੀਆਂ, ਸੂਬੇਦਾਰ ਨਿਰਮਲ ਸਿੰਘ ਖੈਰਪੁਰ, ਬਿੰਦਰ ਨੰਬਰਦਾਰ ਫਾਟਵਾਂ ਆਦਿ ਹਾਜ਼ਰ ਸਨ।

Advertisement

Advertisement
Advertisement
Author Image

Advertisement