ਕਾਂਗਰਸ ਦੇ ਤਰਜਮਾਨ ਗੌਰਵ ਵੱਲਭ ਨੇ ਪਾਰਟੀ ਛੱਡੀ, ਭਾਜਪਾ ’ਚ ਸ਼ਾਮਲ
11:44 AM Apr 04, 2024 IST
Advertisement
ਨਵੀਂ ਦਿੱਲੀ, 4 ਅਪਰੈਲ
ਕਾਂਗਰਸ ਦੇ ਬੁਲਾਰੇ ਗੌਰਵ ਵੱਲਭ ਨੇ ਅੱਜ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੈਂਬਰਸ਼ਿਪ ਤੋਂ ਅਸਤੀਫਾ ਦਿੰਦੇ ਹੋਏ ਕਿਹਾ ਕਿ ਉਹ ਸਨਾਤਨ ਵਿਰੋਧੀ ਨਾਅਰੇ ਨਹੀਂ ਲਗਾ ਸਕਦੇ ਅਤੇ ਪੂੰਜੀਪਤੀਆਂ ਦਾ ਅਪਮਾਣ ਨਹੀਂ ਕਰ ਸਕਦੇ। ਇਸ ਦੌਰਾਨ ਉਹ ਭਾਜਪਾ ’ਚ ਸ਼ਾਮਲ ਹੋ ਗਏ। ਉਨ੍ਹਾਂ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਲਿਖਿਆ ਅਸਤੀਫਾ ਪੱਤਰ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਜਿਸ ਦਿਸ਼ਾਹੀਣ ਤਰੀਕੇ ਨਾਲ ਅੱਗੇ ਵਧ ਰਹੀ ਹੈ, ਉਸ ਨੂੰ ਦੇਖ ਕੇ ਉਹ ਸਹਿਜ ਮਹਿਸੂਸ ਨਹੀਂ ਕਰ ਰਹੇ ਸਨ।
Advertisement
Advertisement
Advertisement