ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

Congress stages protest against rising terrorism in Jammu: ਜੰਮੂ ਵਿੱਚ ਦਹਿਸ਼ਤੀ ਕਾਰਵਾਈਆਂ ਵਧਣ ਖ਼ਿਲਾਫ਼ ਕਾਂਗਰਸ ਵੱਲੋਂ ਪ੍ਰਦਰਸ਼ਨ

10:19 PM Mar 29, 2025 IST
featuredImage featuredImage

ਜੰਮੂ, 29 ਮਾਰਚ
ਜੰਮੂ ਖੇਤਰ ਵਿੱਚ ਵਧ ਰਹੇ ਅਤਿਵਾਦ ਤੇ ਕੇਂਦਰ ਸਰਕਾਰ ਦੀ ਅਸਫਲਤਾ ਵਿਰੁੱਧ ਕਾਂਗਰਸ ਨੇ ਅੱਜ ਇੱਥੇ ਰੋਸ ਮਾਰਚ ਕੱਢਿਆ। ਕਠੂਆ ਜ਼ਿਲ੍ਹੇ ਦੇ ਇੱਕ ਦੂਰ-ਦੁਰਾਡੇ ਜੰਗਲੀ ਖੇਤਰ ਵਿੱਚ ਦਹਿਸ਼ਤਗਰਦਾਂ ਨਾਲ ਦੋ ਦਿਨ ਚੱਲੇ ਮੁਕਾਬਲੇ ਵਿੱਚ ਚਾਰ ਪੁਲੀਸ ਮੁਲਾਜ਼ਮਾਂ ਦੀ ਮੌਤ ਤੋਂ ਬਾਅਦ ਸ਼ਾਮ ਨੂੰ ਪੰਜਤੀਰਥੀ ਤੋਂ ਪਰੇਡ ਚੌਕ ਤੱਕ ਰੋਸ ਮਾਰਚ ਕੱਢਿਆ ਗਿਆ। ਕਾਂਗਰਸ ਦੇ ਬੁਲਾਰੇ ਨੇ ਕਿਹਾ ਕਿ ਇਹ ਵਿਰੋਧ ਪ੍ਰਦਰਸ਼ਨ ਜੰਮੂ ਅਤੇ ਕਸ਼ਮੀਰ ਲਈ ਰਾਜ ਦਾ ਦਰਜਾ ਬਹਾਲ ਕਰਨ ਵਿੱਚ ਦੇਰੀ ਦੇ ਵਿਰੁੱਧ ਵੀ ਸੀ। ਉਨ੍ਹਾਂ ਕਿਹਾ ਕਿ ਪ੍ਰਦਰਸ਼ਨਕਾਰੀਆਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਪੁਤਲਾ ਵੀ ਫੂਕਿਆ ਅਤੇ ਅਤਿਵਾਦ ਵਿਰੁੱਧ ਆਪਣਾ ਗੁੱਸਾ ਜ਼ਾਹਰ ਕਰਦਿਆਂ ਜੰਮੂ ਅਤੇ ਕਸ਼ਮੀਰ ਵਿੱਚ ਅਸ਼ਾਂਤੀ ਫੈਲਾਉਣ ਵਿੱਚ ਇਸਲਾਮਾਬਾਦ ਦੀ ਭੂਮਿਕਾ ਕਾਰਨ ਪਾਕਿਸਤਾਨ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਵਿਰੋਧ ਪ੍ਰਦਰਸ਼ਨ ਦੀ ਅਗਵਾਈ ਜੰਮੂ ਅਤੇ ਕਸ਼ਮੀਰ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਤਾਰਾ ਚੰਦ ਅਤੇ ਰਮਨ ਭੱਲਾ ਨੇ ਕੀਤੀ।

Advertisement

Advertisement