ਕਾਂਗਰਸ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਮੁਹਿੰਮ ਸ਼ੁਰੂ
ਪੱਤਰ ਪ੍ਰੇਰਕ
ਪਾਤੜਾਂ, 4 ਸਤੰਬਰ
ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਵਾਅਦਿਆਂ ’ਤੇ ਖਰਾ ਨਾ ਉਤਰਨ ਦੇ ਰੋਸ ਵਜੋਂ ਕਾਂਗਰਸ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਦੀ ਲੜੀ ਤਹਿਤ ਹਲਕਾ ਇੰਚਾਰਜ ਦਰਬਾਰਾ ਸਿੰਘ ਬਣਵਾਲਾ ਦੀ ਅਗਵਾਈ ਹੇਠ ਪਿੰਡਾਂ ਵਿੱਚ ਮੁਹਿੰਮ ਸ਼ੁਰੂ ਕੀਤੀ ਹੈ। ਕਾਂਗਰਸ ਆਗੂਆਂ ਦੀ ਟੀਮ ਨੇ ਪਿੰਡਾਂ ਵਿੱਚ ਜਾ ਕੇ ਸਰਵੇ ਕਰਨ ਦੇ ਨਾਲ ਨਾਲ ਲੋਕਾਂ ਨੂੰ ਸਰਕਾਰ ਦੀਆਂ ਵਾਅਦਾ ਖਿਲਾਫੀਆਂ ਵਿਰੁੱਧ ਜਾਗਰੂਕ ਕੀਤਾ। ਕਾਂਗਰਸ ਦੇ ਹਲਕਾ ਇੰਚਾਰਜ ਦਰਬਾਰਾ ਸਿੰਘ ਬਣਵਾਲਾ ਵਾਲਾ ਨੇ ਕਿਹਾ ਹੈ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਵਿੱਚੋਂ 600 ਯੂਨਿਟ ਬਿਜਲੀ ਮੁਆਫ਼ੀ ਤੋਂ ਬਗੈਰ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ। ਹਲਕੇ ਵਿੱਚ ਲਿੰਕ ਸੜਕਾਂ ਦੀ ਹਾਲਤ ਖਸਤਾ ਹੈ। ਟੁੱਟੀਆਂ ਸੜਕਾਂ ਕਾਰਨ ਲੋਕਾਂ ਨੂੰ ਲੰਘਣ ਵਿੱਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਦਲੇਰ ਸਿੰਘ ਹਰਿਆਊ, ਸਾਬਕਾ ਸਰਪੰਚ ਮੋਹਰ ਸਿੰਘ ਜਿਉਣਪੁਰਾ, ਨਿਰਮਲ ਸਿੰਘ ਪੰਨੂ ਤੇ ਸ਼ਹਿਰੀ ਕਾਂਗਰਸ ਦੇ ਪ੍ਰਧਾਨ ਰਕੇਸ਼ ਕੁਮਾਰ ਹੈਪੀ ਆਦਿ ਹਾਜ਼ਰ ਸਨ।