ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਿੱਟੂ ਦੇ ਭਾਜਪਾ ’ਚ ਜਾਣ ਮਗਰੋਂ ਕਾਂਗਰਸ ਵੱਲੋਂ ਸਰਵੇਖਣ ਸ਼ੁਰੂ

08:37 AM Mar 30, 2024 IST

ਗਗਨਦੀਪ ਅਰੋੜਾ
ਲੁਧਿਆਣਾ, 29 ਮਾਰਚ
ਪਿਛਲੇ 15 ਸਾਲ ਤੋਂ ਲੁਧਿਆਣਾ ਲੋਕ ਸਭਾ ਹਲਕੇ ’ਤੇ ਕਾਬਜ਼ ਕਾਂਗਰਸ ਕਿਸੇ ਵੀ ਹਾਲ ਵਿੱਚ ਆਪਣੀ ਇਸ ਸੀਟ ਨੂੰ ਹੱਥੋਂ ਜਾਣ ਨਹੀਂ ਦੇਣਾ ਚਾਹੁੰਦੀ। ਲਗਾਤਾਰ ਦੋ ਵਾਰ ਤੋਂ ਕਾਂਗਰਸ ਦੇ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਭਾਜਪਾ ਵਿੱਚ ਸ਼ਾਮਲ ਹੋਣ ਮਗਰੋਂ ਕਾਂਗਰਸ ਨੇ ਆਪਣਾ ਹੌਸਲਾ ਨਹੀਂ ਛੱਡਿਆ। ਹੁਣ ਕਾਂਗਰਸ ਨੇ ਨਵੇਂ ਉਮੀਦਵਾਰ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਕਾਂਗਰਸ ਵੱਲੋਂ ਮੋਬਾਈਲ ਕਾਲ ਰਾਹੀਂ ਸਰਵੇਖਣ ਕਰਵਾਇਆ ਜਾ ਰਿਹਾ ਹੈ। ­ਫੋਨ ’ਤੇ ਵੋਟਰਾਂ ਨੂੰ ਲੁਧਿਆਣਾ ਸੀਟ ਲਈ ਸੰਭਾਵੀ ਉਮੀਦਵਾਰਾਂ ’ਚ ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ, ਜ਼ਿਲ੍ਹਾ ਕਾਂਗਰਸ ਪ੍ਰਧਾਨ ਸੰਜੇ ਤਲਵਾੜ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਦੇ ਨਾਮ ’ਤੇ ਆਪਣੀ ਰਾਏ ਦੇਣ ਲਈ ਆਖਿਆ ਜਾ ਰਿਹਾ ਹੈ। ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ 2009 ’ਚ ਲੁਧਿਆਣਾ ਤੋਂ ਚੋਣ ਜਿੱਤੇ ਸਨ, ਅਜਿਹੇ ’ਚ ਲੁਧਿਆਣਾ ਉਨ੍ਹਾਂ ਲਈ ਨਵਾਂ ਨਹੀਂ ਹੈ। ਇਸ ਵਾਰ ਸ੍ਰੀ ਆਨੰਦਪੁਰ ਸਾਹਿਬ ਤੋਂ ਹੀ ਤਿਵਾੜੀ ਦਾ ਨਾਮ, ਹਾਈਕਮਾਨ ਨੂੰ ਭੇਜਿਆ ਗਿਆ ਹੈ। ਇਸ ਤੋਂ ਇਲਾਵਾ ਭਾਰਤ ਭੂਸ਼ਣ ਆਸ਼ੂ ਦਾ ਨਾਂ ਸਭ ਤੋਂ ਅੱਗੇ ਆ ਰਿਹਾ ਹੈ। ਸੰਜੇ ਤਲਵਾੜ ਜ਼ਿਲ੍ਹਾ ਪ੍ਰਧਾਨ ਹਨ ਅਤੇ ਸਾਬਕਾ ਵਿਧਾਇਕ ਹਨ। ਗੁਰਕੀਰਤ ਸਿੰਘ ਕੋਟਲੀ ਵੀ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪਰਿਵਾਰ ਤੋਂ ਆਉਂਦੇ ਹਨ ਅਤੇ ਪਿਛਲੀ ਕਾਂਗਰਸ ਸਰਕਾਰ ’ਚ ਉਹ ਮੰਤਰੀ ਵੀ ਰਹੇ ਹਨ।

Advertisement

Advertisement
Advertisement