ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵੜਿੰਗ ਦੀ ਅਗਵਾਈ ਹੇਠ ਕਾਂਗਰਸ ਮਜ਼ਬੂਤ ਹੋਈ: ਮਿੰਟੂ

07:40 AM Jun 10, 2024 IST
ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਮੁਲਾਕਾਤ ਕਰਦੇ ਹੋਏ ਕਸਤੂਰੀ ਲਾਲ ਮਿੰਟੂ।

ਗੁਰਦੀਪ ਸਿੰਘ ਟੱਕਰ
ਮਾਛੀਵਾੜਾ, 9 ਜੂਨ
ਪੁਲੀਸ ਜ਼ਿਲ੍ਹਾ ਖੰਨਾ ਦੇ ਕਾਂਗਰਸ ਉਪ ਪ੍ਰਧਾਨ ਕਸਤੂਰੀ ਲਾਲ ਮਿੰਟੂ ਨੇ ਕਿਹਾ ਕਿ ਲੋਕ ਸਭਾ ਚੋਣਾਂ ਵਿਚ ਪਾਰਟੀ ਦਾ ਪ੍ਰਦਰਸ਼ਨ ਬਹੁਤ ਵਧੀਆ ਰਿਹਾ ਤੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਕਾਂਗਰਸ ਮਜ਼ਬੂਤ ਹੋਈ ਹੈ। ਮਿੰਟੂ ਨੇ ਅੱਜ ਰਾਜਾ ਵੜਿੰਗ ਨੂੰ ਮਿਲ ਕੇ ਜਿੱਥੇ ਲੁਧਿਆਣਾ ਸੀਟ ਤੋਂ ਜਿੱਤਣ ਦੀ ਵਧਾਈ ਦਿੱਤੀ ਉੱਥੇ ਮੌਜੂਦਾ ਸਿਆਸੀ ਹਾਲਾਤ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ। ਮਿੰਟੂ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਆਗੂਆਂ ਤੇ ਵਰਕਰਾਂ ਨੇ ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਡਟ ਕੇ ਪ੍ਰਚਾਰ ਕੀਤਾ ਤੇ ਇੱਥੋਂ 7 ਸੰਸਦ ਮੈਂਬਰ ਚੁਣ ਕੇ ਸੰਸਦ ’ਚ ਭੇਜੇ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਚੰਡੀਗੜ੍ਹ ਦੇ ਮਨੀਸ਼ ਤਿਵਾੜੀ ਸਣੇ ਕਾਂਗਰਸ ਦੇ 8 ਸੰਸਦ ਮੈਂਬਰ ਲੋਕਾਂ ਦੀਆਂ ਸਮੱਸਿਆਵਾਂ ਅਤੇ ਲੋਕ ਹਿੱਤਾਂ ਦੀ ਆਵਾਜ਼ ਉਠਾਉਣਗੇ। ਕਸਤੂਰੀ ਲਾਲ ਮਿੰਟੂ ਨੇ ਰਾਜਾ ਵੜਿੰਗ ਨੂੰ ਹਲਕਾ ਸਮਰਾਲਾ ਦੀ ਪਾਰਟੀ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਹਲਕੇ ਤੋਂ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਦੀ ਅਗਵਾਈ ਹੇਠ ਕਾਂਗਰਸ ਨੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਹੈ ਤੇ ਪਾਰਟੀ ਦਾ ਵੋਟ ਬੈਂਕ ਵਧਿਆ ਹੈ। ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਨੇ ਹਲਕਾ ਸਮਰਾਲਾ ਦੇ ਸਮੂਹ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ।

Advertisement

Advertisement
Tags :
Congresspunjabpunjab newsYouth Congress
Advertisement