ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਾਂਗਰਸ ਨੇ ਐਮਰਜੈਂਸੀ ਲਗਾ ਕੇ ਸੰਵਿਧਾਨ ਨਾਲ ਖਿਲਵਾੜ ਕੀਤਾ: ਟੰਡਨ

06:45 AM May 31, 2024 IST
ਚੰਡੀਗੜ੍ਹ ਵਿੱਚ ਭਾਜਪਾ ਉਮੀਦਵਾਰ ਸੰਜੇ ਟੰਡਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ।

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 30 ਮਈ
ਚੰਡੀਗੜ੍ਹ ਵਿੱਚ ਲੋਕ ਸਭਾ ਚੋਣਾਂ ਲਈ ਵੋਟਿੰਗ ਤੋਂ ਦੋ ਦਿਨ ਪਹਿਲਾਂ ਭਾਜਪਾ ਉਮੀਦਵਾਰ ਸੰਜੇ ਟੰਡਨ ਨੇ ‘ਇੰਡੀਆ’ ਗੱਠਜੋੜ ਦੇ ਉਮੀਦਵਾਰ ਮਨੀਸ਼ ਤਿਵਾੜੀ ਦੀ ਘੇਰਾਬੰਦੀ ਕੀਤੀ ਹੈ। ਸੰਜੇ ਟੰਡਨ ਨੇ ਤਿਵਾੜੀ ਦੀ 56 ਨੁਕਾਤੀ ਚਾਰਜਸ਼ੀਟ ’ਤੇ ਆਪਣੇ ਕੰਮਾਂ ਦੀ ਸੂਚੀ ਰਾਹੀਂ ਜਵਾਬ ਦਿੱਤਾ। ਸ੍ਰੀ ਟੰਡਨ ਦੇ ਸੰਵਿਧਾਨ ਬਚਾਉਣ ਦੇ ਬਿਆਨ ’ਤੇ ਪਲਟਵਾਰ ਕਰਦਿਆਂ ਕਿਹਾ ਕਿ ਕਾਂਗਰਸ ਨੇ ਸੰਵਿਧਾਨ ਨਾਲ ਸਭ ਤੋਂ ਵੱਧ ਛੇੜ-ਛਾੜ ਕੀਤੀ ਹੈ। ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ 1975-77 ਤੱਕ ਦੇਸ਼ ਵਿੱਚ ਐਮਰਜੈਂਸੀ ਲਗਾਈ, ਕੀ ਉਦੋਂ ਸੰਵਿਧਾਨ ਦੀ ਉਲੰਘਣਾ ਨਹੀਂ ਹੋਈ ਸੀ। ਲੋਕ ਸਭਾ ਚੋਣਾਂ ਰੋਕ ਦਿੱਤੀਆਂ ਗਈਆਂ ਅਤੇ ਮੀਸਾ ਤਹਿਤ ਹਜ਼ਾਰਾਂ ਲੋਕਾਂ ਨੂੰ ਜੇਲ੍ਹ ਵਿੱਚ ਡੱਕ ਦਿੱਤਾ ਗਿਆ, ਉਨ੍ਹਾਂ ਦੇ ਪਿਤਾ ਬਲਰਾਮਜੀ ਦਾਸ ਟੰਡਨ ਨੂੰ ਵੀ ਜੇਲ੍ਹ ਵਿੱਚ ਡੱਕ ਦਿੱਤਾ ਗਿਆ, ਇੰਨਾ ਹੀ ਨਹੀਂ ਉਨ੍ਹਾਂ ਨੂੰ ਮਿਲਣ ਵੀ ਨਹੀਂ ਦਿੱਤਾ ਗਿਆ। ਜਦੋਂ ਸਿੱਖਾਂ ਦਾ ਕਤਲੇਆਮ ਹੋਇਆ ਤਾਂ ਕੀ ਸੰਵਿਧਾਨ ਦੀ ਉਲੰਘਣਾ ਨਹੀਂ ਹੋਈ। ਹੁਣ ਕਾਂਗਰਸ ਕਿਸ ਮੂੰਹ ਨਾਲ ਸੰਵਿਧਾਨ ਬਚਾਉਣ ਦੀ ਗੱਲ ਕਰ ਰਹੀ ਹੈ। ਟੰਡਨ ਨੇ ਬਸਪਾ ਨੂੰ ਭਾਜਪਾ ਦੀ ਬੀ ਟੀਮ ਦੱਸਣ ਵਾਲੇ ਤਿਵਾੜੀ ਨੂੰ ਜੁਆਬ ਦਿੱਤਾ ਕਿ ਹਰ ਕੋਈ ਜਾਣਦਾ ਹੈ ਕਿ ਬਸਪਾ ਕਿਸ ਦੀ ਬੀ ਟੀਮ ਹੈ ਅਤੇ ਕਿਸ ਦੇ ਕਹਿਣ ’ਤੇ ਕੰਮ ਕਰਦੀ ਹੈ। ਭਾਜਪਾ ਉਮੀਦਵਾਰ ਨੇ ਤਿਵਾੜੀ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਝੂਠ ਬੋਲਣਾ ਅਤੇ ਗੱਲਾਂ ਤੋਂ ਇਨਕਾਰ ਕਰਨਾ ਉਨ੍ਹਾਂ ਦਾ ਰਿਕਾਰਡ ਰਿਹਾ ਹੈ। ਇਸ ਕਾਰਨ ਕਾਂਗਰਸ ਹਾਈਕਮਾਂਡ ਦੇ ਚੋਟੀ ਦੇ ਆਗੂਆਂ ਨੇ ਤਿਵਾੜੀ ਦੀ ਚੋਣ ਮੁਹਿੰਮ ਤੋਂ ਦੂਰੀ ਬਣਾ ਲਈ ਹੈ। ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਚੰਡੀਗੜ੍ਹ ਆ ਕੇ ਆਲੀਸ਼ਾਨ ਹੋਟਲ ’ਚ ਮੀਟਿੰਗ ਕੀਤੀ ਪਰ ਮਨੀਸ਼ ਤਿਵਾੜੀ ਲਈ ਪ੍ਰਚਾਰ ਨਾ ਕੀਤਾ। ਉਨ੍ਹਾਂ ਦੇ ਸਭ ਤੋਂ ਵੱਡੇ ਸਟਾਰ ਪ੍ਰਚਾਰਕ ਰਾਹੁਲ ਗਾਂਧੀ ਪੰਚਕੂਲਾ ਆਉਂਦੇ ਹਨ, ਪਰ ਤਿਵਾੜੀ ਲਈ ਪ੍ਰਚਾਰ ਕਰਨ ਚੰਡੀਗੜ੍ਹ ਨਹੀਂ ਆਏ।

Advertisement

Advertisement
Advertisement