For the best experience, open
https://m.punjabitribuneonline.com
on your mobile browser.
Advertisement

ਕਾਂਗਰਸ ਹਰੇਕ ਨਵੇਂ ਗ੍ਰੈਜੂਏਟ ਨੂੰ ਪਹਿਲੀ ਨੌਕਰੀ ਦੀ ਗਾਰੰਟੀ ਦੇਵੇਗੀ: ਤਿਵਾੜੀ

06:39 AM May 03, 2024 IST
ਕਾਂਗਰਸ ਹਰੇਕ ਨਵੇਂ ਗ੍ਰੈਜੂਏਟ ਨੂੰ ਪਹਿਲੀ ਨੌਕਰੀ ਦੀ ਗਾਰੰਟੀ ਦੇਵੇਗੀ  ਤਿਵਾੜੀ
ਚੰਡੀਗੜ੍ਹ ਵਿੱਚ ‘ਇੰਡੀਆ’ ਗੱਠਜੋੜ ਦੇ ਉਮੀਦਵਾਰ ਮਨੀਸ਼ ਤਿਵਾੜੀ ਲੋਕਾਂ ਨੂੰ ਮਿਲਦੇ ਹੋਏ।
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 2 ਮਈ
ਚੰਡੀਗੜ੍ਹ ਤੋਂ ‘ਇੰਡੀਆ’ ਗੱਠਜੋੜ ਦੇ ਉਮੀਦਵਾਰ ਮਨੀਸ਼ ਤਿਵਾੜੀ ਨੇ ਕਿਹਾ ਕਿ ਕਾਂਗਰਸ ਹਰੇਕ ਨਵੇਂ ਗ੍ਰੈਜੂਏਟ ਅਤੇ ਡਿਪਲੋਮਾ ਹੋਲਡਰ ਨੂੰ ਪਹਿਲੇ ਸਾਲ ਵਿੱਚ ਨੌਕਰੀ ਦੀ ਗਾਰੰਟੀ ਦੇਵੇਗੀ। ਉਹ ਅੱਜ ਚੰਡੀਗੜ੍ਹ ਵਿੱਚ ਜਨਤਕ ਮੀਟਿੰਗਾਂ ਨੂੰ ਸੰਬੋਧਨ ਕਰ ਰਹੇ ਸਨ।
ਸ੍ਰੀ ਤਿਵਾੜੀ ਨੇ ਕਿਹਾ ਕਿ ਕਾਂਗਰਸ ਨੇ ਨੌਜਵਾਨਾਂ, ਔਰਤਾਂ, ਕਿਸਾਨਾਂ ਅਤੇ ਮਜ਼ਦੂਰਾਂ ਸਮੇਤ ਸਮਾਜ ਦੇ ਸਾਰੇ ਵਰਗਾਂ ਨੂੰ ਕਵਰ ਕਰਨ ਲਈ 25 ਗਾਰੰਟੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦੇ ਸ਼ਾਸਨ ਵਿੱਚ ਦੇਸ਼ ਵਿੱਚ ਬੇਰੁਜ਼ਗਾਰੀ ਤੇ ਮਹਿੰਗਾਈ ਦੀ ਸਮੱਸਿਆ ’ਚ ਵਾਧਾ ਹੋਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਬੇਰੁਜ਼ਗਾਰੀ 45 ਸਾਲਾਂ ਦੇ ਸਭ ਤੋਂ ਉੱਚੇ ਪੱਧਰ ’ਤੇ ਪਹੁੰਚ ਗਈ ਹੈ ਅਤੇ 70 ਕਰੋੜ ਲੋਕ ਬੇਰੁਜ਼ਗਾਰ ਹਨ।
ਉਨ੍ਹਾਂ ਕਿਹਾ ਕਿ ਅੱਜ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ 30 ਲੱਖ ਅਸਾਮੀਆਂ ਖਾਲੀ ਹਨ, ਜਿਨ੍ਹਾਂ ਨੂੰ ਭਾਜਪਾ ਸਰਕਾਰ ਨੇ ਐਨੀ ਵੱਡੀ ਬੇਰੁਜ਼ਗਾਰੀ ਦੇ ਬਾਵਜੂਦ ਨਾ ਭਰਨ ਦਾ ਫੈਸਲਾ ਲਿਆ। ਉਨ੍ਹਾਂ ਕਿਹਾ ਕਿ ‘ਪਹਿਲੀ ਨੌਕਰੀ ਪੱਕੀ’ ਤਹਿਤ ਹਰੇਕ ਨਵੇਂ ਗ੍ਰੈਜੂਏਟ ਜਾਂ ਡਿਪਲੋਮਾ ਹੋਲਡਰ ਨੂੰ ਇਕ ਸਾਲ ਦੀ ਅਪ੍ਰੈਂਟਿਸਸ਼ਿਪ ਮਿਲੇਗੀ, ਜਿਸ ਦੌਰਾਨ ਉਸ ਨੂੰ 8500 ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਇਕ ਲੱਖ ਰੁਪਏ ਮਿਲਣਗੇ। ਇਸ ਤੋਂ ਇਲਾਵਾ ਉਨ੍ਹਾਂ ਸੈਕਟਰ 29 ਅਤੇ 30 ਵਿੱਚ ਲੋਕਾਂ ਨਾਲ ਗੱਲਬਾਤ ਕੀਤੀ।

Advertisement

Advertisement
Author Image

joginder kumar

View all posts

Advertisement
Advertisement
×