For the best experience, open
https://m.punjabitribuneonline.com
on your mobile browser.
Advertisement

ਕਿਸਾਨਾਂ ਦੀ ਹਮਾਇਤ ’ਚ ਕਾਂਗਰਸ ਨੇ ਟਰੈਕਟਰ ਮਾਰਚ ਕੱਢੇ

08:05 AM Feb 29, 2024 IST
ਕਿਸਾਨਾਂ ਦੀ ਹਮਾਇਤ ’ਚ ਕਾਂਗਰਸ ਨੇ ਟਰੈਕਟਰ ਮਾਰਚ ਕੱਢੇ
ਜਗਰਾਉਂ ਵਿੱਚ ਟਰੈਕਟਰ ਮਾਰਚ ਕੱਢਣ ਸਮੇਂ ਕਾਂਗਰਸੀ ਕਾਰਕੁਨ। -ਫੋਟੋ: ਸ਼ੇਤਰਾ
Advertisement

ਨਿੱਜੀ ਪੱਤਰ ਪ੍ਰੇਰਕ
ਜਗਰਾਉਂ, 28 ਫਰਵਰੀ
ਪੰਜਾਬ ਕਾਂਗਰਸ ਦੇ ਸੱਦੇ ’ਤੇ ਇੱਥੇ ਕਾਂਗਰਸੀ ਕਾਰਕੁਨਾਂ ਨੇ ਟਰੈਕਟਰ ਮਾਰਚ ਕੱਢਿਆ ਜੋ ਦਾਣਾ ਮੰਡੀ ਤੋਂ ਸ਼ੁਰੂ ਹੋ ਕੇ ਪਿੰਡ ਮਲਕ, ਬੋਦਲਵਾਲਾ ਤੇ ਸ਼ੇਰਪੁਰ ਕਲਾਂ ’ਚੋਂ ਹੁੰਦਾ ਹੋਇਆ ਸ਼ੇਰਪੁਰ ਚੌਕ ’ਚ ਆ ਕੇ ਸਮਾਪਤ ਹੋਇਆ। ਸ਼ੰਭੂ ਅਤੇ ਖਨੌਰੀ ਬਾਰਡਰਾਂ ’ਤੇ ਹੱਕੀ ਮੰਗਾਂ ਲਈ ਜੂਝਦੇ ਕਿਸਾਨਾਂ ਨਾਲ ਹਮਦਰਦੀ ਅਤੇ ਇੱਕਜੁਟਤਾ ਦਾ ਪ੍ਰਗਟਾਵਾ ਕਰਨ ਲਈ ਸਾਬਕਾ ਵਿਧਾਇਕ ਜਗਤਾਰ ਸਿੰਘ ਜੱਗਾ ਹਿੱਸੋਵਾਲ ਅਤੇ ਸਾਬਕਾ ਡਾਇਰੈਕਟਰ ਪ੍ਰਸ਼ੋਤਮ ਲਾਲ ਖਲੀਫਾ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਨੇ ਇਹ ਟਰੈਕਟਰ ਮਾਰਚ ਕੱਢਿਆ।
ਮਾਰਚ ਦੌਰਾਨ ਇਨ੍ਹਾਂ ਕਾਂਗਰਸੀ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਹਕੂਮਤ ਅਤੇ ਹਰਿਆਣਾ ਵਿੱਚ ਮਨੋਹਰ ਲਾਲ ਖੱਟਰ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਥਿਤ ਮਿਲੀਭੁਗਤ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਹਰ ਵਾਰ ਦਬ ਕੇ ਰਹਿ ਜਾਣ ਦੀ ਥਾਂ ਇਸ ਮਾਮਲੇ ’ਚ ਹਿੰਮਤ ਦਿਖਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਐੱਮਐੱਸਪੀ ਸਣੇ ਹੋਰ ਮੰਨੀਆਂ ਹੋਈਆਂ ਮੰਗਾਂ ਲਈ ਸ਼ਾਂਤਮਈ ਢੰਗ ਸੰਘਰਸ਼ ਕਰ ਰਹੇ ਕਿਸਾਨਾਂ ’ਤੇ ਅੰਨ੍ਹਾ ਤਸ਼ੱਦਦ ਢਾਹੁਣਾ ਜਾਇਜ਼ ਨਹੀਂ। ਇਸ ਸਮੇਂ ਕਾਂਗਰਸੀ ਆਗੂ ਕੁਲਵੰਤ ਸਿੰਘ ਡਾਂਗੀਆਂ, ਕੁਲਦੀਪ ਸਿੰਘ ਬੋਦਲਵਾਲਾ, ਹਰਪ੍ਰੀਤ ਸਿੰਘ, ਬਿੱਟੂ ਗਰੇਵਾਲ ਤੇ ਨਵਦੀਪ ਸਿੰਘ ਆਦਿ ਮੌਜੂਦ ਸਨ। ਟਰੈਕਟਰ ਮਾਰਚ ਦੀ ਅਗਵਾਈ ਹਲਕਾ ਇੰਚਾਰਜ ਜੱਗਾ ਹਿੱਸੋਵਾਲ ਅਤੇ ਖਲੀਫਾ ਨੇ ਖ਼ੁਦ ਟਰੈਕਟਰ ਚਲਾ ਕੇ ਕੀਤੀ।
ਮਾਛੀਵਾੜਾ (ਪੱਤਰ ਪ੍ਰੇਰਕ): ਬਲਾਕ ਮਾਛੀਵਾੜਾ ਵਿੱਚ ਕਾਂਗਰਸੀ ਆਗੂਆਂ ਵੱਲੋਂ ਕਿਸਾਨੀ ਮੰਗਾਂ ਦੇ ਹੱਕ ਵਿੱਚ ਟਰੈਕਟਰ ਮਾਰਚ ਕੱਢਿਆ ਗਿਆ। ਇਸ ਮੌਕੇ ਬਲਾਕ ਪ੍ਰਧਾਨ ਪਰਮਿੰਦਰ ਤਿਵਾੜੀ ਨੇ ਦੱਸਿਆ ਕਿ ਹਲਕਾ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਦੇ ਨਿਰਦੇਸ਼ਾਂ ਤਹਿਤ ਕਾਂਗਰਸੀ ਆਗੂਆਂ ਤੇ ਵਰਕਰਾਂ ਵੱਲੋਂ ਦਾਣਾ ਮੰਡੀ ਹੇਡੋਂ ਬੇਟ ਤੋਂ ਟਰੈਕਟਰ ਮਾਰਚ ਕੱਢਿਆ ਗਿਆ ਜੋ ਦਾਣਾ ਮੰਡੀ ਵਾਪਸ ਪੁੱਜਕੇ ਸਮਾਪਤ ਹੋਇਆ। ਉਨ੍ਹਾਂ ਕਿਹਾ ਕਿ ਅੱਜ ਟਰੈਕਟਰ ਮਾਰਚ ਦੌਰਾਨ ਪਿੰਡਾਂ ਵਿੱਚ ਲੋਕਾਂ ਵੱਲੋਂ ਭਰਵਾਂ ਸਮਰਥਨ ਦਿੱਤਾ ਗਿਆ ਅਤੇ ਕਿਸਾਨੀ ਮੰਗਾਂ ਪੂਰੀਆਂ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਸਾਬਕਾ ਚੇਅਰਮੈਨ ਸ਼ਕਤੀ ਆਨੰਦ, ਜਗਜੀਤ ਸਿੰਘ ਪ੍ਰਿਥੀਪੁਰ, ਜਸਪ੍ਰੀਤ ਸਿੰਘ ਸਹਿਜੋਮਾਜਰਾ, ਅੰਮ੍ਰਿਤਪਾਲ ਸਿੰਘ, ਸੁਖਦੀਪ ਸਿੰਘ ਗੌਂਸਗੜ੍ਹ, ਸੋਮ ਨਾਥ, ਹਜ਼ਾਰਾ ਸਿੰਘ, ਸੁਰਿੰਦਰ ਛਿੰਦੀ, ਚੇਤਨ ਕੁਮਾਰ, ਦਲਵੀਰ ਸਿੰਘ ਨਾਗਰਾ, ਯੁਵਰਾਜ ਸਿੰਘ, ਅਨੁਰਾਗ ਤਿਵਾੜੀ, ਸਰਪੰਚ ਕੁਲਵਿੰਦਰ ਸਿੰਘ, ਜਸਪਾਲ ਸਿੰਘ, ਸਰਪੰਚ ਰਾਜਨ, ਵਿਨੀਤ ਕੁਮਾਰ ਝੜੌਦੀ, ਮਨਜੀਤ ਸਿੰਘ, ਗੁਰਵੀਰ ਸਿੰਘ ਹੀਰਾ, ਵਿਜੈ ਰਾਣਾ, ਜਸਪਾਲ ਸਿੰਘ ਨਾਗਰਾ, ਪ੍ਰਭਜੋਤ ਸਿੰਘ, ਅੰਗਰੇਜ਼ ਸਿੰਘ, ਅਸ਼ਵਨੀ ਹੰਬੋਵਾਲ, ਪਰਮਿੰਦਰ ਸਿੰਘ ਗੋਲਡੀ, ਗੁਰਮੁੱਖ ਸਿੰਘ ਤੇ ਹਰਚੰਦ ਸਿੰਘ ਮੌਜੂਦ ਸਨ।

Advertisement

ਡਾ. ਅਮਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਵੱਲੋਂ ਟਰੈਕਟਰ ਮਾਰਚ

ਰਾਏਕੋਟ (ਸੰਤੋਖ ਗਿੱਲ): ਹਲਕਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ ਦੇ ਸੰਸਦ ਮੈਂਬਰ ਡਾਕਟਰ ਅਮਰ ਸਿੰਘ ਅਤੇ ਹਲਕਾ ਇੰਚਾਰਜ ਕਾਮਿਲ ਅਮਰ ਸਿੰਘ ਦੀ ਅਗਵਾਈ ਵਿੱਚ ਕਾਂਗਰਸ ਪਾਰਟੀ ਵੱਲੋਂ ਕਿਸਾਨ ਬਚਾਓ ਟਰੈਕਟਰ ਮਾਰਚ ਕੀਤਾ ਗਿਆ। ਇੱਥੇ ਅਨਾਜ ਮੰਡੀ ਤੋਂ ਟਰੈਕਟਰ ਮਾਰਚ ਸ਼ੁਰੂ ਕਰਨ ਸਮੇਂ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਡਾਕਟਰ ਅਮਰ ਸਿੰਘ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖੇਤੀ ਅਤੇ ਕਿਸਾਨੀ ਨੂੰ ਬਰਬਾਦ ਕਰਨ ਦੇ ਰਾਹ ਪੈ ਗਏ ਹਨ। ਉਨ੍ਹਾਂ ਕਿਹਾ ਕਿ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ ਹੋਰ ਕਿਸਾਨੀ ਮੰਗਾਂ ਲਈ ਆਪਣਾ ਰੋਸ ਪ੍ਰਗਟ ਕਰਨ ਲਈ ਦਿੱਲੀ ਜਾ ਰਹੇ ਕਿਸਾਨਾਂ ਨੂੰ ਜਿਸ ਢੰਗ ਨਾਲ ਰੋਕਿਆ ਗਿਆ ਅਤੇ ਅਣਮਨੁੱਖੀ ਤਸ਼ੱਦਦ ਕੀਤਾ ਗਿਆ, ਆਜ਼ਾਦ ਭਾਰਤ ਵਿੱਚ ਅਜਿਹੀ ਉਦਾਹਰਨ ਕਿਧਰੇ ਨਹੀਂ ਮਿਲਦੀ। ਸ਼ਹਿਰ ਦੇ ਵੱਖ-ਵੱਖ ਭਾਗਾਂ ਤੋਂ ਇਲਾਵਾ ਕਈ ਪਿੰਡਾਂ ਵਿੱਚ ਟਰੈਕਟਰ ਮਾਰਚ ਕਰ ਕੇ ਕਾਂਗਰਸ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਗਈ।

Advertisement

ਸੰਸਦ ਮੈਂਬਰ ਬਿੱਟੂ ਨੇ ਟਰੈਕਟਰ ਮਾਰਚ ਕੱਢਿਆ

ਟਰੈਕਟਰ ਮਾਰਚ ਦੀ ਅਗਵਾਈ ਕਰਦੇ ਹੋਏ ਸੰਸਦ ਮੈਂਬਰ ਰਵਨੀਤ ਬਿੱਟੂ। -ਫੋਟੋ: ਪੰਜਾਬੀ ਟ੍ਰਿਬਿਊਨ

ਲੁਧਿਆਣਾ (ਗਗਨਦੀਪ ਅਰੋੜਾ): ਕਿਸਾਨਾਂ ਦੇ ਹੱਕ ਵਿੱਚ ਅੱਜ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਟਰੈਕਟਰ ਮਾਰਚ ਕੱਢਿਆ। ਪੰਜਾਬ ਕਾਂਗਰਸ ਵੱਲੋਂ ਦਿੱਤੇ ਗਏ ਸੱਦੇ ’ਤੇ ਸ੍ਰੀ ਬਿੱਟੂ ਨੇ ਹਲਕਾ ਦਾਖਾ ਵਿੱਚ ਹਲਕਾ ਇੰਚਾਰਜ ਕੈਪਟਨ ਸੰਦੀਪ ਸੰਧੂ ਦੇ ਨਾਲ ਸਵੇਰੇ ਟਰੈਕਟਰ ਮਾਰਚ ਕੱਢਿਆ। ਹਲਕਾ ਦਾਖਾ ਦੇ ਕਿਸਾਨਾਂ ਨੂੰ ਟਰੈਕਟਰਾਂ ’ਤੇ ਲੈ ਕੇ 15 ਤੋਂ 20 ਕਿਲੋਮੀਟਰ ਤੱਕ ਇਹ ਮਾਰਚ ਕੱਢਿਆ ਗਿਆ। ਇਸ ਦੌਰਾਨ ਟਰੈਕਟਰ ਚਲਾ ਕੇ ਸੰਸਦ ਮੈਂਬਰ ਬਿੱਟੂ ਨੇ ਕਿਸਾਨਾਂ ਨੂੰ ਸਮਰਥਨ ਦਿੱਤਾ ਤੇ ਕਿਸਾਨ-ਮਜ਼ਦੂਰ ਏਕਤਾ ਜ਼ਿੰਦਾਬਾਦ ਦੇ ਨਾਅਰੇ ਵੀ ਲਗਾਏ। ਇਸ ਮੌਕੇ ਸੰਸਦ ਮੈਂਬਰ ਸ੍ਰੀ ਬਿੱਟੂ ਨੇ ਕਿਹਾ ਕਿ ਭਾਜਪਾ ਤੇ ਆਮ ਆਦਮੀ ਪਾਰਟੀ ਦੇ ਪ੍ਰਤੀ ਕਿਸਾਨਾਂ ਵਿੱਚ ਵੱਡਾ ਰੋਸ ਹੈ। ਭਾਜਪਾ ਦੇ ਇਸ਼ਾਰੇ ’ਤੇ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕਿਸਾਨਾਂ ਨੂੰ ਸ਼ੰਭੂ ਬਾਰਡਰ ਨਹੀਂ ਟੱਪਣ ਦਿੱਤਾ। ਭਾਜਪਾ ਖ਼ੁਦ ਐੱਮਐੱਸਪੀ ਦੇਣ ਦੀ ਗੱਲ ਕਰਦੀ ਹੈ ਤੇ ਫਿਰ ਮੁੱਕਰ ਜਾਂਦੀ ਹੈ। ਕਿਸਾਨਾਂ ਦੇ ਨਾਲ ਸਿੱਧੇ ਤੌਰ ’ਤੇ ਧੋਖੇ ਕੀਤੇ ਜਾ ਰਹੇ ਹਨ। ਉਨ੍ਹਾਂ ਟਰੈਕਟਰ ਮਾਰਚ ਦੌਰਾਨ ਐਲਾਨ ਕੀਤਾ ਕਿ ਜੇਕਰ ਕਿਸਾਨ ਜਥੇਬੰਦੀਆਂ ਨੂੰ ਸਿਆਸੀ ਤੌਰ ਜਾਂ ਫਿਰ ਗੈਰ-ਸਿਆਸੀ ਤੌਰ ’ਤੇ ਜਿੱਥੇ ਵੀ ਉਨ੍ਹਾਂ ਦੀ ਜ਼ਰੂਰਤ ਹੋਵੇਗੀ, ਉਹ ਸਭ ਤੋਂ ਮੋਹਰੀ ਬਣ ਕੇ ਅੱਗੇ ਚੱਲਣਗੇ। ਉਨ੍ਹਾਂ ਕਿਹਾ ਕਿ ਉਹ ਟਰੈਕਟਰ ਲੈ ਕੇ ਬਾਰਡਰ ’ਤੇ ਜਾਣ ਲਈ ਵੀ ਤਿਆਰ ਹਨ। ਬੱਸ, ਕਿਸਾਨਾਂ ਦੇ ਇੱਕ ਹੁਕਮ ਦੀ ਲੋੜ ਹੈ। ਇਸੇ ਤਰ੍ਹਾਂ ਹਲਕਾ ਗਿੱਲ ਵਿੱਚ ਹਲਕਾ ਇੰਚਾਰਜ ਕੁਲਦੀਪ ਵੈਦ ਵੱਲੋਂ ਵੀ ਕਿਸਾਨਾਂ ਨੂੰ ਨਾਲ ਲੈ ਕੇ ਟਰੈਕਟਰ ਮਾਰਚ ਕੱਢਿਆ ਗਿਆ।

Advertisement
Author Image

joginder kumar

View all posts

Advertisement