For the best experience, open
https://m.punjabitribuneonline.com
on your mobile browser.
Advertisement

ਕਾਂਗਰਸ ਵੱਲੋਂ ਕਿਸਾਨਾਂ ਦੇ ਸਮਰਥਨ ਵਿੱਚ ਟਰੈਕਟਰ ਮਾਰਚ

06:54 AM Feb 29, 2024 IST
ਕਾਂਗਰਸ ਵੱਲੋਂ ਕਿਸਾਨਾਂ ਦੇ ਸਮਰਥਨ ਵਿੱਚ ਟਰੈਕਟਰ ਮਾਰਚ
ਸੰਗਰੂਰ ’ਚ ਕਿਸਾਨ ਬਚਾਓ ਮਾਰਚ ਦੀ ਅਗਵਾਈ ਕਰਦੇ ਹੋਏ ਵਿਜੈਇੰਦਰ ਸਿੰਗਲਾ।
Advertisement

ਗੁਰਦੀਪ ਸਿੰਘ ਲਾਲੀ/ਮੇਜਰ ਸਿੰਘ ਮੱਟਰਾਂ
ਸੰਗਰੂਰ/ਭਵਾਨੀਗੜ੍ਹ, 28 ਫਰਵਰੀ
ਸ਼ੰਭੂ ਅਤੇ ਖਨੌਰੀ ਬਾਰਡਰਾਂ ਉੱਤੇ ਹੱਕੀ ਮੰਗਾਂ ਲਈ ਜੂਝਦੇ ਕਿਸਾਨਾਂ ਨਾਲ ਹਮਦਰਦੀ ਅਤੇ ਇੱਕਜੁਟਤਾ ਦਾ ਪ੍ਰਗਟਾਵਾ ਕਰਨ ਲਈ ਸਾਬਕਾ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਹੇਠ ਟਰੈਕਟਰਾਂ ਦੇ ਵੱਡੇ ਕਾਫ਼ਲੇ ਨਾਲ ‘ਕਿਸਾਨ ਬਚਾਓ ਮਾਰਚ’ ਕੱਢਿਆ ਗਿਆ। ਇਸ ਮਾਰਚ ਦੀ ਸ਼ੁਰੂਆਤ ਹਲਕੇ ਦੇ ਵੱਡੇ ਪਿੰਡ ਘਰਾਚੋਂ ਤੋਂ ਕੀਤੀ ਜੋ ਝਨੇੜੀ, ਬਟੜਿਆਨਾ, ਕਪਿਆਲ, ਰੇਤਗੜ, ਬਲਿਆਲ, ਭਵਾਨੀਗੜ੍ਹ, ਕਾਕੜਾ, ਰਾਏ ਸਿੰਘ ਵਾਲਾ, ਹਰਕ੍ਰਿਸ਼ਨ ਪੁਰਾ, ਜਲਾਣ, ਘਾਬਦਾਂ, ਲੱਡੀ ਤੇ ਬਾਲੀਆਂ ਤੋਂ ਹੁੰਦਾ ਹੋਇਆ ਗੁਰਦੁਆਰਾ ਨਾਨਕਿਆਣਾ ਸਾਹਿਬ ਤੋਂ ਪਿੰਡ ਮੰਗਵਾਲ ਪੁੱਜ ਕੇ ਸਮਾਪਤ ਹੋਇਆ। ਸਾਬਕਾ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਕੇਂਦਰ ਸਰਕਾਰ ਪਿਛਲੇ ਲੰਬੇ ਸਮੇਂ ਤੋਂ ਕਿਸਾਨਾਂ ਦੀਆਂ ਮੰਗਾਂ ਬਾਰੇ ਗੰਭੀਰ ਨਹੀਂ ਹੈ ਜਿਸ ਦੇ ਰੋਸ ਵਜੋਂ ਕਿਸਾਨ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਸ਼ਾਂਤੀਪੂਰਵਕ ਤਰੀਕੇ ਨਾਲ ਕੇਂਦਰ ਸਰਕਾਰ ਕੋਲ ਆਪਣੀ ਫ਼ਰਿਆਦ ਲੈ ਕੇ ਜਾਣ ਦੀ ਕੋਸ਼ਿਸ਼ ਕਰ ਰਹੇ ਹਨ ਪਰ ਕੇਂਦਰ ਅੰਨਦਾਤੇ ਦੀਆਂ ਸਮੱਸਿਆਵਾਂ ਸੁਣਨ ਦੀ ਬਜਾਏ ਬਾਰਡਰਾਂ ਤੇ ਰੋਕਾਂ ਲਾ ਕੇ ਕਿਸਾਨਾਂ ਤਸ਼ਦੱਦ ਕਰ ਰਹੀ ਹੈ ਜੋ ਗੈਰ ਮਨੁੱਖੀ ਵਤੀਰਾ ਹੈ। ਉਨ੍ਹਾਂ ਕਾਂਗਰਸ ਪਾਰਟੀ ਦੇਸ਼ ਦੇ ਅੰਨਦਾਤਾ ਦੇ ਨਾਲ ਹਮੇਸ਼ਾਂ ਖੜ੍ਹੀ ਰਹੀ ਹੈ। ਸ੍ਰੀ ਸਿੰਗਲਾ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਨਾਲ ਕੀਤੇ ਵਾਅਦੇ ਮੁਤਾਬਿਕ ਐੈੱਮਐੱਸਪੀ ਲਾਗੂ ਕਰਨ ਸਮੇਤ ਬਾਕੀ ਮੰਗਾਂ ਤੁਰੰਤ ਪੂਰੀਆਂ ਕਰਨੀਆਂ ਚਾਹੀਦੀਆਂ ਹਨ ਤਾਂ ਜੋ ਦੇਸ ਦਾ ਕਿਸਾਨ ਆਰਥਿਕ ਮੰਦਹਾਲੀ ਵਿੱਚੋਂ ਬਾਹਰ ਆ ਸਕਣ। ਅਮਰਗੜ੍ਹ (ਪੱਤਰ ਪ੍ਰੇਰਕ): ਕਾਂਗਰਸ ਪਾਰਟੀ ਵੱਲੋਂ ਸੀਨੀਅਰ ਆਗੂ ਗੁਰਜੋਤ ਸਿੰਘ ਢੀਂਡਸਾ ਦੀ ਅਗਵਾਈ ਹੇਠ ਕਿਸਾਨੀ ਮੰਗਾਂ ਸਬੰਧੀ ਟਰੈਕਟਰ ਮਾਰਚ ਕੱਢਿਆ ਗਿਆ। ਇਸ ਮੌਕੇ ਸੀਨੀਅਰ ਸ਼ਹਿਰੀ ਪ੍ਰਧਾਨ ਮਹਿੰਦਰ ਸਿੰਘ ਸ਼ਹਿਰੀ,ਬਲਾਕ ਪ੍ਰਧਾਨ ਲਾਲ ਸਿੰਘ ਤੋਲੇਵਾਲ, ਪ੍ਰਧਾਨ ਜਗਰੂਪ ਸਿੰਘ ਬਿੱਟੂ, ਸਾਬਕਾ ਬਲਾਕ ਸਮਿਤੀ ਮੈਂਬਰ ਅਸ਼ਵਨੀ ਬਿੱਟੂ, ਚੀਨੂੰ ਕੌਸ਼ਲ, ਬਲਵਿੰਦਰ ਸਿੰਘ ਬਿੱਲੂ ਬਾਗੜੀਆਂ ਆਦਿ ਨੇ ਟਰੈਕਟਰਾਂ ’ਤੇ ਸਵਾਰ ਹੋ ਕੇ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਸ੍ਰੀ ਢੀਂਡਸਾ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਅਣਗੋਲਿਆ ਕਰ ਰਹੀ ਹੈ। ਪਾਤੜਾਂ (ਪੱਤਰ ਪ੍ਰੇਰਕ): ਸੰਘਰਸ਼ੀ ਕਿਸਾਨਾਂ ਦਾ ਸਮਰਥਨ ਕਰਦਿਆਂ ਅੱਜ ਕਾਂਗਰਸ ਵੱਲੋਂ ਟਰੈਕਟਰ ਮਾਰਚ ਕੀਤਾ ਗਿਆ। ਇਹ ਮਾਰਚ ਅੱਜ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਬੜਿੰਗ ਦੀ ਰਹਿਨੁਮਾਈ ਤੇ ਹਲਕਾ ਇੰਚਾਰਜ ਦਰਬਾਰਾ ਸਿੰਘ ਬਨਵਾਲਾ ਦੀ ਅਗਵਾਈ ਹੇਠ ਪਿੰਡ ਬਨਵਾਲਾ ਤੋਂ ਸ਼ੁਰੂ ਹੋ ਕੇ ਪਿੰਡ ਤੰਬੂਵਾਲਾ, ਡਰੋਲੀ, ਅਤਾਲਾ ਤੋ ਹੁੰਦਾ ਹੋਇਆ ਘੱਗਾ ਮੰਡੀ ਜਾ ਕੇ ਸਮਾਪਤ ਹੋਇਆ।

Advertisement

Advertisement
Author Image

joginder kumar

View all posts

Advertisement
Advertisement
×