For the best experience, open
https://m.punjabitribuneonline.com
on your mobile browser.
Advertisement

ਕਾਂਗਰਸ ਨੂੰ ਚੋਣਵੇਂ ਲੋਕਾਂ ਦੀ ਥਾਂ ਲੋਕ ਭਲਾਈ ’ਚ ਭਰੋਸਾ: ਤਿਵਾੜੀ

05:48 AM Apr 28, 2024 IST
ਕਾਂਗਰਸ ਨੂੰ ਚੋਣਵੇਂ ਲੋਕਾਂ ਦੀ ਥਾਂ ਲੋਕ ਭਲਾਈ ’ਚ ਭਰੋਸਾ  ਤਿਵਾੜੀ
ਚੰਡੀਗੜ੍ਹ ਵਿੱਚ ਲੋਕਾਂ ਨੂੰ ਮਿਲਦੇ ਹੋਏ ਮਨੀਸ਼ ਤਿਵਾੜੀ।
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 27 ਅਪਰੈਲ
ਚੰਡੀਗੜ੍ਹ ਵਿੱਚ ਕਾਂਗਰਸ ਉਮੀਦਵਾਰ ਮਨੀਸ਼ ਤਿਵਾੜੀ ਨੇ ਕਿਹਾ ਕਿ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਦੇਸ਼ ਵਿੱਚ ਕੁਝ ਚੋਣਵੇਂ ਲੋਕਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਨੀਤੀਆਂ ਤਿਆਰ ਕੀਤੀਆਂ ਜਾਂਦੀਆਂ ਸਨ। ਇਸ ਦੌਰਾਨ ਤਿਵਾੜੀ ਨੇ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚ ਐੱਸ ਲੱਕੀ ਸਮੇਤ ਕਈ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਦਾ ਦੌਰਾ ਕੀਤਾ। ਇਸ ਦੌਰਾਨ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਗੱਲਬਾਤ ਕਰਦਿਆਂ ਸਾਰੇ ਮਸਲੇ ਜਲਦੀ ਤੋਂ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ। ਸ੍ਰੀ ਤਿਵਾੜੀ ਨੇ ਕਿਹਾ ਕਿ ਕਾਂਗਰਸ ਦਾ ਚੋਣ ਮੈਨੀਫੈਸਟੋ ਜਿਸ ਨੂੰ ‘ਨਿਆਂ ਪੱਤਰ’ ਦਾ ਨਾਂ ਦਿੱਤਾ ਗਿਆ ਹੈ, ਅਸਲ ਵਿੱਚ ਦੇਸ਼ ਵਿੱਚ ਆਮ ਲੋਕਾਂ ਨੂੰ ਪੰਜ ਇਨਸਾਫ਼ ਦੇਣ ਵਾਲਾ ਚੋਣ ਮੈਨੀਫੈਸਟੋ ਹੈ। ਪਿਛਲੇ 10 ਸਾਲਾਂ ਦੌਰਾਨ ਭਾਜਪਾ ਨੇ ਕੁਝ ਖਾਸ ਪੂੰਜੀਪਤੀਆਂ ਦਾ ਇੱਕ ਚੋਣਵਾਂ ਅਤੇ ਵਿਸ਼ੇਸ਼ ਅਧਿਕਾਰ ਪ੍ਰਾਪਤ ਸਮੂਹ ਬਣਾਇਆ ਹੈ, ਜਦੋਂਕਿ ਕਾਂਗਰਸ ਨੇ ਨੌਜਵਾਨਾਂ, ਕਿਸਾਨਾਂ, ਔਰਤਾਂ, ਮਜ਼ਦੂਰਾਂ ਦੇ ਨਾਲ-ਨਾਲ ਸਮਾਜਿਕ ਨਿਆਂ ਦੀ ਗਾਰੰਟੀ ਦਿੱਤੀ ਹੈ। ਦੇਸ਼ ਵਿੱਚ ਬੇਰੁਜ਼ਗਾਰੀ ਦੀ ਦਰ ਪਿਛਲੇ 45 ਸਾਲਾਂ ਵਿੱਚ ਸਭ ਤੋਂ ਵੱਧ ਹੈ। ਉਨ੍ਹਾਂ ਸਵਾਲ ਕੀਤਾ ਕਿ ਪ੍ਰਧਾਨ ਮੰਤਰੀ ਮੋਦੀ ਦੇ ਹਰ ਸਾਲ ਦੋ ਕਰੋੜ ਨੌਕਰੀਆਂ ਪੈਦਾ ਕਰਨ ਦੇ ਵਾਅਦੇ ਦਾ ਕੁਝ ਨਹੀਂ ਬਣਿਆ। ਉਨ੍ਹਾਂ ਕਿਹਾ ਕਿ ਇਸ ਹਿਸਾਬ ਨਾਲ ਹੁਣ ਤੱਕ 20 ਕਰੋੜ ਨੌਕਰੀਆਂ ਪੈਦਾ ਹੋ ਜਾਣੀਆਂ ਸਨ। ਜਦੋਂਕਿ ਸਰਕਾਰ 30 ਲੱਖ ਅਸਾਮੀਆਂ ਭਰਨ ਵਿੱਚ ਨਾਕਾਮ ਰਹੀ ਹੈ।ਸ੍ਰੀ ਤਿਵਾੜੀ ਨੇ ਕਿਹਾ ਕਿ ਗ਼ਰੀਬਾਂ ਦੀ ਦੁਰਦਸ਼ਾ ਸੁਧਾਰਨ ਲਈ ਦੇਸ਼ ਭਰ ਦੇ ਹਰੇਕ ਲੋੜਵੰਦ ਪਰਿਵਾਰ ਦੀ ਇੱਕ ਔਰਤ ਨੂੰ ਹਰ ਸਾਲ ਇੱਕ ਲੱਖ ਰੁਪਏ ਦਿੱਤੇ ਜਾਣਗੇ।

Advertisement

Advertisement
Author Image

joginder kumar

View all posts

Advertisement
Advertisement
×