For the best experience, open
https://m.punjabitribuneonline.com
on your mobile browser.
Advertisement

ਸੈਨਾ ਦਾ ਮਨੋਬਲ ਡੇਗਣਾ ਚਾਹੁੰਦੀ ਹੈ ਕਾਂਗਰਸ: ਟੰਡਨ

08:48 AM May 08, 2024 IST
ਸੈਨਾ ਦਾ ਮਨੋਬਲ ਡੇਗਣਾ ਚਾਹੁੰਦੀ ਹੈ ਕਾਂਗਰਸ  ਟੰਡਨ
ਚੰਡੀਗੜ੍ਹ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਵਕੀਲਾਂ ਨਾਲ ਗੱਲਬਾਤ ਕਰਦੇ ਹੋਏ ਸੰਜੇ ਟੰਡਨ।
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 7 ਮਈ
ਚੰਡੀਗੜ੍ਹ ਵਿੱਚ ਭਾਜਪਾ ਉਮੀਦਵਾਰ ਸੰਜੇ ਟੰਡਨ ਵੱਲੋਂ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਅੱਜ ਟੰਡਨ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਵਕੀਲਾਂ ਨਾਲ ਮੁਲਾਕਾਤ ਕੀਤੀ ਤੇ ਸੈਕਟਰ-43 ਵਿੱਚ ਜਨ ਸਭਾ ਨੂੰ ਸੰਬੋਧਨ ਕੀਤਾ। ਇਸ ਤੋਂ ਇਲਾਵਾ ਸ਼ਹਿਰ ਵਿੱਚ ਵੱਖ-ਵੱਖ ਸਮਾਗਮਾਂ ਵਿੱਚ ਸ਼ਮੂਲੀਅਤ ਕੀਤੀ। ਸ੍ਰੀ ਟੰਡਨ ਨੇ ਸੈਕਟਰ-43 ਵਿੱਚ ਸੰਬੋਧਨ ਕਰਦਿਆਂ ਕਾਂਗਰਸ ’ਤੇ ਦੋਸ਼ ਲਗਾਇਆ ਕਿ ਕਾਂਗਰਸ ਪਾਰਟੀ ਐੱਸਸੀ, ਐੱਸਟੀ ਤੇ ਓਬੀਸੀ ਦੇ ਰਾਖਵਾਂਕਰਨ ਦਾ ਕੋਟਾ ਘਟਾ ਕੇ ਮੁਸਲਮਾਨਾਂ ਨੂੰ ਦੇਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦਾਅਵਾ ਕਰ ਰਹੀ ਹੈ ਕਿ ਮੁਸਲਮਾਨਾਂ ਨੂੰ ਰਾਖਵਾਂਕਰਨ ਦੇਣ ਸਮੇਂ ਐੱਸਸੀ, ਐੱਸਟੀ ਤੇ ਓਬੀਸੀ ਦੇ ਰਾਖਵਾਂਕਰਨ ਵਿੱਚ ਕੋਈ ਕਟੌਤੀ ਨਹੀਂ ਕੀਤੀ ਜਾਵੇਗੀ ਪਰ ਕਾਂਗਰਸ ਅਜਿਹਾ ਲਿਖਤ ਵਿੱਚ ਦੇਣ ਲਈ ਤਿਆਰ ਨਹੀਂ ਹੈ। ਉਨ੍ਹਾਂ ਕਿਹਾ ਕਿ ਭਾਰਤ ਵਿੱਚ ਧਰਮ ਦੇ ਆਧਾਰ ’ਤੇ ਰਾਖਵਾਂਕਰਨ ਸੰਭਵ ਨਹੀਂ ਹੈ। ਕਾਂਗਰਸ ਝੂਠ ਬੋਲ ਕੇ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ।
ਸ੍ਰੀ ਟੰਡਨ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਨੇਤਾ ਬੇਤੁਕੀ ਬਿਆਨਬਾਜ਼ੀ ਨਾਲ ਦੇਸ਼ ਦੇ ਸੁਰੱਖਿਆ ਬਲਾਂ ਦੇ ਮਨੋਬਲ ਡੇਘ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂਆਂ ਦੇ ਅਜਿਹੇ ਬਿਆਨ ਕਾਂਗਰਸ ਦਾ ਦੇਸ਼ ਵਿਰੋਧੀ ਚਿਹਰਾ ਸਭ ਦੇ ਸਾਹਮਣੇ ਪੇਸ਼ ਕਰਦੇ ਹਨ। ਸ੍ਰੀ ਟੰਡਨ ਨੇ ਜੰਮੂ-ਕਸ਼ਮੀਰ ਸਿੰਘ ਸੈਨਾ ਦੇ ਕਾਫ਼ਲੇ ’ਤੇ ਹੋਏ ਹਮਲੇ ਬਾਰੇ ਚਰਨਜੀਤ ਸਿੰਘ ਚੰਨੀ ਦੀ ਟਿੱਪਣੀ ਬਾਰੇ ਮਨੀਸ਼ ਤਿਵਾੜੀ ਨੂੰ ਵੀ ਸਟੈਂਡ ਸਪਸ਼ਟ ਕਰਨ ਦੀ ਮੰਗ ਕੀਤੀ।
ਇਸ ਤੋਂ ਪਹਿਲਾਂ ਸੰਜੇ ਟੰਡਨ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਵਕੀਲਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸ੍ਰੀ ਟੰਡਨ ਨੇ ਵਕੀਲਾਂ ਨੂੰ ਸਾਰੰਗਪੁਰ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਕੰਪਲੈਕਸ ਅਤੇ ਅਦਾਲਤ ਦੀ ਵਰਤੋਂ ਲਈ ਜ਼ਮੀਨ ਦੀ ਲੋੜ ਨੂੰ ਸਰਵਪੱਖੀ ਵਿਕਾਸ ਯੋਜਨਾ ਨਾਲ ਸਬੰਧਤ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦਾ ਭਰੋਸਾ ਦਿੱਤਾ।

Advertisement

Advertisement
Author Image

joginder kumar

View all posts

Advertisement
Advertisement
×