ਕਾਂਗਰਸ ਵੱਲੋਂ ਕੰਗਨਾ ਖ਼ਿਲਾਫ਼ ਮਾਣਹਾਨੀ ਕੇਸ ਦਾਇਰ ਕਰਨ ਦੀ ਚਿਤਾਵਨੀ
07:11 AM Sep 24, 2024 IST
Advertisement
ਸ਼ਿਮਲਾ, 23 ਸਤੰਬਰ
ਹਿਮਾਚਲ ਪ੍ਰਦੇਸ਼ ਕਾਂਗਰਸ ਨੇ ਅੱਜ ਮੰਡੀ ਤੋਂ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਚੁਣੌਤੀ ਦਿੱਤੀ ਕਿ ਉਹ ਆਪਣੇ ਇਸ ਦੋਸ਼ ਨੂੰ ਸਾਬਤ ਕਰੇ ਕਿ ਸੂਬਾ ਸਰਕਾਰ ਨੇ ਕਰਜ਼ਾ ਲੈ ਕੇ ਸ੍ਰੀਮਤੀ ਸੋਨੀਆ ਗਾਂਧੀ ਨੂੰ ਪੈਸੇ ਦਿੱਤੇ। ਕਾਂਗਰਸ ਨੇ ਕਿਹਾ ਕਿ ਕੰਗਨਾ ਰਣੌਤ ਨੇ ਜੇ ਦੋਸ਼ ਸਾਬਤ ਨਾ ਕੀਤੇ ਤਾਂ ਉਹ ਉਸ ਖ਼ਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕਰੇਗੀ। ਹਿਮਾਚਲ ਪ੍ਰਦੇਸ਼ ਦੇ ਮੰਤਰੀ ਵਿਕਰਮਾਦਿੱਤਿਆ ਸਿੰਘ ਨੇ ਪੱਤਰਕਾਰਾਂ ਨੂੰ ਕਿਹਾ ਕਿ ਕੰਗਨਾ ਰਣੌਤ ਦੀ ਟਿੱਪਣੀ ਭਾਜਪਾ ਦੇ ਸੰਸਦ ਮੈਂਬਰ ਦੇ ‘ਬੌਧਿਕ ਕੰਗਾਲੀ’ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ, ‘ਇਸ ਤੋਂ ਵੱਡਾ ਮੂਰਖਤਾ ਭਰਿਆ ਬਿਆਨ ਕੋਈ ਨਹੀਂ ਹੋ ਸਕਦਾ ਕਿ ਕੇਂਦਰ ਤੋਂ ਆਉਣ ਵਾਲੇ ਫੰਡ ਤੇ ਸੂਬੇ ਦੇ ਵਿਕਾਸ ਫੰਡ ਸੋਨੀਆ ਗਾਂਧੀ ਨੂੰ ਦਿੱਤੇ ਜਾ ਰਹੇ ਹਨ।’ -ਪੀਟੀਆਈ
Advertisement
Advertisement
Advertisement