ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਹਿਲਵਾਨਾਂ ਦੇ ਪ੍ਰਦਰਸ਼ਨ ਪਿੱਛੇ ਕਾਂਗਰਸ ਦਾ ਹੱਥ ਸੀ: ਸੰਜੇ ਸਿੰਘ

11:20 AM Sep 08, 2024 IST
featuredImage featuredImage

ਵਾਰਾਨਸੀ

Advertisement

ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਸੰਜੇ ਸਿੰਘ ਨੇ ਕਿਹਾ ਕਿ ਪਹਿਲਵਾਨਾਂ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਦੇ ਕਾਂਗਰਸ ’ਚ ਸ਼ਾਮਲ ਹੋਣ ਨਾਲ ਸਾਬਤ ਹੋ ਗਿਆ ਹੈ ਕਿ ਪਹਿਲਵਾਨਾਂ ਦੇ ਪ੍ਰਦਰਸ਼ਨ ਦੇ ਸਾਜ਼ਿਸ਼ਘਾੜੇ ਦੀਪੇਂਦਰ ਹੁੱਡਾ ਅਤੇ ਹੁੱਡਾ ਪਰਿਵਾਰ ਸਨ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸ਼ਹਿ ’ਤੇ ਪਹਿਲਵਾਨਾਂ ਨੇ ਅੰਦੋਲਨ ਕੀਤਾ ਸੀ। ਸੰਜੇ ਸਿੰਘ ਨੇ ਕਿਹਾ ਕਿ ਅੰਦੋਲਨ ਦੀ ਨੀਂਹ ਉਸ ਸਮੇਂ ਹੀ ਪੈ ਗਈ ਸੀ ਜਦੋਂ ਪ੍ਰਧਾਨ ਮੰਤਰੀ ਨੇ ਬ੍ਰਿਜ ਭੂਸ਼ਣ ਦੀ ਸ਼ਲਾਘਾ ਕਰਦਿਆਂ ਕਿਹਾ ਸੀ ਕਿ ਕੁਸ਼ਤੀ ਸੁਰੱਖਿਅਤ ਹੱਥਾਂ ’ਚ ਹੈ। ਉਨ੍ਹਾਂ ਕਿਹਾ ਕਿ ਓਲੰਪਿਕਸ ’ਚ ਕੁਸ਼ਤੀ ’ਚ 4-5 ਤਗ਼ਮੇ ਆਉਣੇ ਸਨ ਪਰ ਅੰਦੋਲਨ ਕਾਰਨ ਇਹ ਨਹੀਂ ਆ ਸਕੇ। ਉਨ੍ਹਾਂ ਮੁਤਾਬਕ ਦੋ ਸਾਲ ਤੱਕ ਕੁਸ਼ਤੀ ਦੀਆਂ ਸਰਗਰਮੀਆਂ ਨਹੀਂ ਹੋਈਆਂ ਜਿਸ ਕਾਰਨ ਕੁਝ ਹੀ ਤਗ਼ਮੇ ਆਏ। -ਏਐੱਨਆਈ

Advertisement
Advertisement