For the best experience, open
https://m.punjabitribuneonline.com
on your mobile browser.
Advertisement

ਅਕਾਲੀ-ਭਾਜਪਾ ਤੋੜ ਵਿਛੋੜੇ ਦਾ ਲਾਭ ਕਾਂਗਰਸ ਨੂੰ ਮਿਲੇਗਾ: ਗਰਗ

08:18 AM Mar 31, 2024 IST
ਅਕਾਲੀ ਭਾਜਪਾ ਤੋੜ ਵਿਛੋੜੇ ਦਾ ਲਾਭ ਕਾਂਗਰਸ ਨੂੰ ਮਿਲੇਗਾ  ਗਰਗ
Advertisement

ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 30 ਮਾਰਚ
ਜ਼ਿਲ੍ਹਾ ਕਾਂਗਰਸ ਕਮੇਟੀ ਬਠਿੰਡਾ (ਸ਼ਹਿਰੀ) ਦੇ ਪ੍ਰਧਾਨ ਐਡਵੋਕੇਟ ਰਾਜਨ ਗਰਗ ਦਾ ਦਾਅਵਾ ਹੈ ਕਿ ਅਕਾਲੀ-ਭਾਜਪਾ ਗੱਠਜੋੜ ਨਾ ਹੋਣ ਦਾ ਸਿੱਧਾ ਫਾਇਦਾ ਕਾਂਗਰਸ ਨੂੰ ਹੋਵੇਗਾ। ਉਨ੍ਹਾਂ ਆਖਿਆ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਉਨ੍ਹਾਂ ਦੀ ਪਤਨੀ ਅੰਮ੍ਰਿਤਾ ਵੜਿੰਗ ਅਤੇ ਬੀਬਾ ਵੜਿੰਗ ਦੇ ਭਰਾ ਡਿੰਪੀ ਵਿਨਾਇਕ ਵੱਲੋਂ ਲਗਾਤਾਰ ਲੋਕ ਸਭਾ ਹਲਕਾ ਬਠਿੰਡਾ ਦੇ ਕਾਂਗਰਸੀ ਆਗੂਆਂ ਨਾਲ ਸੰਪਰਕ ਸਾਧਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਗਾਰੰਟੀਆਂ ਤੋਂ ਕਿਨਾਰਾ ਕਰਨ ਕਰਕੇ ਹਰ ਵਰਗ ਵਿੱਚ ਨਿਰਾਸ਼ਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਵਿੱਚ ਅਗਲੀ ਸਰਕਾਰ ਕਾਂਗਰਸ ਪਾਰਟੀ ਦੀ ਬਣੇਗੀ।
ਇਸ ਮੌਕੇ ਬਲਾਕ ਕਾਂਗਰਸ ਬਠਿੰਡਾ ਦੇ ਪ੍ਰਧਾਨ ਬਲਰਾਜ ਸਿੰਘ ਪੱਕਾ, ਮੀਤ ਪ੍ਰਧਾਨ ਰੁਪਿੰਦਰ ਬਿੰਦਰਾ, ਨਗਰ ਨਿਗਮ ਬਠਿੰਡਾ ਦੇ ਸਾਬਕਾ ਮੇਅਰ ਬਲਵੰਤ ਰਾਏ ਨਾਥ, ਸੀਨੀਅਰ ਕਾਂਗਰਸੀ ਆਗੂ ਅਰੁਣ ਵਧਾਵਨ, ਪਵਨ ਮਾਨੀ, ਮਲਕੀਤ ਸਿੰਘ ਐੱਮਸੀ ਤੇ ਹਰਵਿੰਦਰ ਸਿੰਘ ਆਦਿ ਮੌਜੂਦ ਸਨ।

Advertisement

Advertisement
Author Image

sanam grng

View all posts

Advertisement
Advertisement
×