ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਲੋਕਾਂ ਦੀ ਜਾਇਦਾਦ ਮੁਸਲਮਾਨਾਂ ਨੂੰ ਵੰਡ ਦੇਵੇਗੀ ਕਾਂਗਰਸ: ਯੋਗੀ

08:00 AM May 21, 2024 IST
ਚੰਡੀਗੜ੍ਹ ’ਚ ਭਾਜਪਾ ਉਮੀਦਵਾਰ ਸੰਜੇ ਟੰਡਨ ਦੇ ਹੱਕ ’ਚ ਇੱਕਜੁਟਤਾ ਪ੍ਰਗਟਾਉਂਦੇ ਹੋਏ ਯੋਗੀ ਆਦਿੱਤਿਆਨਾਥ।

ਆਤਿਸ਼ ਗੁਪਤਾ
ਚੰਡੀਗੜ੍ਹ, 20 ਮਈ
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਦੇਸ਼ ਨੂੰ ਅਤਿਵਾਦ, ਨਕਸਲਵਾਦ ਤੇ ਭ੍ਰਿਸ਼ਟਾਚਾਰ ਦਿੱਤਾ ਹੈ ਜਦੋਂਕਿ ਭਾਜਪਾ ਨੇ ਦੇਸ਼ ਦੇ ਹਰ ਵਰਗ ਨੂੰ ਧਿਆਨ ਵਿੱਚ ਰੱਖਦਿਆਂ ਕੰਮ ਕੀਤੇ ਹਨ। ਇਹ ਗੱਲ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਅੱਜ ਚੰਡੀਗੜ੍ਹ ਦੇ ਮਲੋਆ ਵਿੱਚ ਭਾਜਪਾ ਉਮੀਦਵਾਰ ਸੰਜੇ ਟੰਡਨ ਦੇ ਹੱਕ ਵਿੱਚ ਰੱਖੀ ‘ਵਿਜੈ ਸ਼ੰਖਨਾਦ ਰੈਲੀ’ ਨੂੰ ਸੰਬੋਧਨ ਕਰਦਿਆਂ ਆਖੀ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਤਾਂ ਸੰਕਟ ਦੇ ਸਮੇਂ ਦੇਸ਼ ਛੱਡ ਕੇ ਹੀ ਚਲੇ ਜਾਂਦੇ ਹਨ। ਕਰੋਨਾ ਮਹਾਮਾਰੀ ਦੌਰਾਨ ਭਾਜਪਾ ਵਰਕਰਾਂ ਵੱਲੋਂ ਦੇਸ਼ ਭਰ ਵਿੱਚ ਲੋਕ ਹਿੱਤ ਵਿੱਚ ਵਧੇਰੇ ਕੰਮ ਕੀਤੇ ਪਰ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਤੇ ਕਾਂਗਰਸੀ ਵਰਕਰ ਕਿੱਤੇ ਵੀ ਨਜ਼ਰ ਨਹੀਂ ਆਏ ਹਨ। ਉਨ੍ਹਾਂ ਕਿਹਾ ਕਿ ਭਾਜਪਾ ਨੇ ਕਰੋਨਾ ਦੌਰਾਨ ਇਕ ਕਰੋੜ ਪਰਵਾਸੀਆਂ ਨੂੰ ਘਰ ਪਹੁੰਚਾਉਣ ਲਈ 14 ਹਜ਼ਾਰ ਬੱਸਾਂ ਲਗਾਈਆਂ ਗਈਆਂ ਜਿਸ ਨਾਲ ਪਰਵਾਸੀਆਂ ਨੂੰ ਉਨ੍ਹਾਂ ਦੇ ਘਰ ਭੇਜਿਆ ਗਿਆ। ਯੋਗੀ ਨੇ ਕਾਂਗਰਸ ’ਤੇ ਹਮਲਾ ਕਰਦਿਆਂ ਕਿਹਾ ਕਿ ਇਹ ਪਾਰਟੀ ਸ਼ੁਰੂ ਤੋਂ ਹਿੰਦੂ ਵਿਰੋਧੀ ਫੈਸਲੇ ਲੈਂਦੀ ਆ ਰਹੀ ਹੈ, ਜਿਸ ਨੇ ਰਾਮ ਮੰਦਰ ਦਾ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਪਹਿਲਾਂ ਦੇਸ਼ ਤੇ ਸਮਾਜ ਵੰਡਿਆ ਸੀ, ਹੁਣ ਕਾਂਗਰਸ ਸਾਰਿਆਂ ਦੀ ਜਾਇਦਾਦ ਵੰਡਣ ਦੀ ਗੱਲ ਆਖ ਰਹੀ ਹੈ। ਜੇਕਰ ਕਾਂਗਰਸ ਸੱਤਾ ਵਿੱਚ ਆਉਂਦੀ ਹੈ ਤਾਂ ਇਕ ਵਿਸ਼ੇਸ਼ ਸਰਵੇਖਣ ਕਰਵਾਉਣ ਤੋਂ ਬਾਅਦ ਉਹ ਸਾਰਿਆਂ ਦੀ ਜਾਇਦਾਦ ਵਿੱਚੋਂ ਅੱਧੀ ਜਾਇਦਾਦ ਨੂੰ ਮੁਸਲਮਾਨਾਂ ਵਿੱਚ ਵੰਡ ਦੇਵੇਗੀ। ਅਜਿਹਾ ਕਦੇ ਨਹੀਂ ਹੋਣ ਦਿੱਤਾ ਜਾਵੇਗਾ।

Advertisement

ਸਿਰਸਾ ਵਿੱਚ ਮਹਾਵਿਜੇ ਸੰਕਲਪ ਰੈਲੀ ’ਚ ਸ਼ਾਮਲ ਹੋਏ ਯੋਗੀ

ਸਿਰਸਾ (ਪ੍ਰਭੂ ਦਿਆਲ): ਇੱਥੋਂ ਦੀ ਦਾਣਾ ਮੰਡੀ ’ਚ ਭਾਜਪਾ ਦੀ ਮਹਾਵਿਜੇ ਸੰਕਲਪ ਰੈਲੀ ਨੂੰ ਸੰਬੋਧਨ ਕਰਦਿਆਂ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਕਿਹਾ ਕਿ ਜੇਕਰ ਕਾਂਗਰਸ ਸੱਤਾ ਵਿੱਚ ਆਈ ਤਾਂ ਉਹ ਲੋਕਾਂ ਦੀ ਜਾਇਦਾਦ ਖੋਹ ਕੇ ਮੁਸਲਮਾਨਾਂ ਨੂੰ ਵੰਡ ਦੇਵੇਗੀ। ਕਾਂਗਰਸ ਦੇ ਚੋਣ ਮਨੋਰਥ ਪੱਤਰ ਵਿੱਚ ਇਸ ਦਾ ਜ਼ਿਕਰ ਕੀਤਾ ਗਿਆ ਹੈ। ਉਂਜ ਕਾਂਗਰਸ ਸੱਤਾ ਵਿੱਚ ਆਉਣ ਵਾਲੀ ਨਹੀਂ ਹੈ ਕਿਉਂਕਿ ਭਾਜਪਾ ਨੂੰ ਭਾਜਪਾ ਚਾਰ ਸੌ ਦੇ ਟੀਚੇ ਨੂੰ ਪੂਰਾ ਕਰਨ ਜਾ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੂਰੀ ਦੁਨੀਆਂ ’ਚ ਭਾਰਤ ਦਾ ਨਾਂ ਰੋਸ਼ਨ ਕੀਤਾ ਹੈ ਅਤੇ ਹੁਣ ਤੀਜੀ ਵਾਰ ਵੀ ਉਹ ਪ੍ਰਧਾਨ ਮੰਤਰੀ ਬਣਨਗੇ। ਇਸ ਮੌਕੇ ਭਾਜਪਾ ਉਮੀਦਵਾਰ ਅਸ਼ੋਕ ਤੰਵਰ ਤੋਂ ਇਲਾਵਾ ਸਿਰਸਾ ਤੋਂ ਵਿਧਾਇਕ ਗੋਪਾਲ ਕਾਂਡਾ, ਦੂੜਾ ਰਾਮ, ਸੁਭਾਸ਼ ਬਰਾਲਾ, ਸੁਨੀਤਾ ਦੁੱਗਲ, ਉੜੀਸਾ ਦੇ ਸਾਬਕਾ ਰਾਜਪਾਲ ਪ੍ਰੋ. ਗਣੇਸ਼ੀ ਲਾਲ ਨੇ ਰੈਲੀ ਨੂੰ ਸੰਬੋਧਨ ਕੀਤਾ।

ਯੋਗੀ ਨੇ ਨਵੀਨ ਜਿੰਦਲ ਲਈ ਹਮਾਇਤ ਮੰਗੀ

ਕੁਰੂਕਸ਼ੇਤਰ (ਸਰਬਜੋਤ ਸਿੰਘ ਦੁੱਗਲ): ਭਾਜਪਾ ਵੱਲੋਂ ਕੁਰੂਕਸ਼ੇਤਰ ਦੀ ਅਨਾਜ ਮੰਡੀ ਵਿੱਚ ਰੈਲੀ ਕੀਤੀ ਗਈ। ਰੈਲੀ ਵਿੱਚ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਸੰਬੋਧਨ ਕਰਦਿਆਂ ਕਿਹਾ ਕਿ ਨਰਿੰਦਰ ਮੋਦੀ ਦੇ ਪ੍ਰਧਾਨ ਮੰਤਰੀ ਬਣਨ ਤੋਂ ਪਹਿਲਾਂ ਅਜਿਹਾ ਕਿਹੜਾ ਸੂਬਾ ਸੀ, ਜਿੱਥੇ ਕੋਈ ਦੰਗੇ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਨਹੀਂ ਹੁੰਦੀਆਂ ਸਨ, ਪਰ ਜਦੋਂ ਤੋਂ ਉਹ ਪ੍ਰਧਾਨ ਮੰਤਰੀ ਬਣੇ ਹਨ, ਭਾਵੇਂ ਉਹ ਮਾਫੀਆ, ਦੰਗਾਕਾਰੀਆਂ, ਗੁੰਡੇ, ਅਤਿਵਾਦੀ ਜਾਂ ਨਕਸਲੀ ਹਨ, ਹਰ ਕਿਸੇ ਦਾ ਮੋਦੀ ਨੇ ਸਫ਼ਾਇਆ ਕਰ ਦਿੱਤਾ ਹੈ। ਉਨ੍ਹਾਂ ਕੁਰੂਕਸ਼ੇਤਰ ਤੋਂ ਉਮੀਦਵਾਰ ਨਵੀਨ ਜਿੰਦਲ ਦੇ ਹੱਕ ਵਿੱਚ ਹਮਾਇਤ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਲੋਕ ਸਭਾ ਵਿੱਚ ਪਹਿਲਾਂ ਵੀ ਇਕੱਠੇ ਕੰਮ ਕਰ ਚੁੱਕੇ ਹਨ, ਇਸ ਲਈ ਉਹ ਉਨ੍ਹਾਂ ਦੀ ਕਾਰਜ ਪ੍ਰਣਾਲੀ ਤੋਂ ਚੰਗੀ ਤਰ੍ਹਾਂ ਜਾਣੂ ਹਨ। ਉਨ੍ਹਾਂ ਨਵੀਨ ਜਿੰਦਲ ਦੀ ਰੱਜਵੀਂ ਸ਼ਲਾਘਾ ਕੀਤੀ।

Advertisement

Advertisement
Advertisement