ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਾਂਗਰਸ ਵੱਡੀ ਧਿਰ ਵਜੋਂ ਉਭਰੇਗੀ: ਰਾਜਾ ਵੜਿੰਗ

07:22 AM Mar 25, 2024 IST
ਭੁੱਚੋ ਮੰਡੀ ਵਿੱਚ ਸੂਬਾਈ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਪਾਰਟੀ ਆਗੂ।

ਪਵਨ ਗੋਇਲ
ਭੁੱਚੋ ਮੰਡੀ, 24 ਮਾਰਚ
ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਸਭ ਤੋਂ ਵੱਡੀ ਪਾਰਟੀ ਵਜੋਂ ਉੱਭਰ ਕੇ ਸਾਹਮਣੇ ਆਵੇਗੀ। ਹਰ ਸੀਟ ’ਤੇ ਜਿੱਤ ਹਾਸਲ ਕਰ ਸਕਣ ਵਾਲੇ ਉਮੀਦਵਾਰ ਨੂੰ ਹੀ ਟਿਕਟ ਦਿੱਤੀ ਜਾਵੇਗੀ। ਉਨ੍ਹਾਂ ਭਾਜਪਾ ਸਰਕਾਰ ’ਤੇ ਵਾਰ ਕਰਦਿਆਂ ਕਿਹਾ ਕਿ ਦੇਸ਼ ਵਿੱਚ ਬੇਹੱਦ ਮਾੜੀ ਰਾਜਨੀਤੀ ਚੱਲ ਰਹੀ ਹੈ। ਉਹ ਅੱਜ ਇੱਥੇ ਪਾਰਟੀ ਵਰਕਰਾਂ ਨੂੰ ਮਿਲਣ ਲਈ ਕੀਤੇ ਦੌਰੇ ਦੌਰਾਨ ਆਏ ਹੋਏ ਸਨ। ਰਾਜਾ ਵੜਿੰਗ ਨੇ ਬੰਦੀ ਸਿੰਘਾਂ ਦੇ ਮਾਮਲੇ ਵਿੱਚ ਅਕਾਲੀ ਦਲ ਦੀ ਆਲੋਚਨਾ ਕੀਤੀ।
ਇਸ ਮੌਕੇ ਵੜਿੰਗ ਨਾਲ ਸਾਬਕਾ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਮੌਜੂਦ ਸਨ। ਉਹ ਅੱਜ ਸ਼ਹਿਰੀ ਪ੍ਰਧਾਨ ਮੁਕੇਸ਼ ਸ਼ਰਮਾ, ਯੂਥ ਵਿੰਗ ਦੇ ਸ਼ਹਿਰੀ ਪ੍ਰਧਾਨ ਮਨੀ ਬਾਂਸਲ, ਕੌਂਸਲਰ ਸਰੋਜ ਬਾਂਸਲ, ਨੀਰਜ ਬਾਂਸਲ, ਸਿਕੰਦਰ ਟੇਲਰ ਅਤੇ ਅਮਿਤ ਬੱਬੂ ਦੇ ਘਰ ਗਏ। ਉਨ੍ਹਾਂ ਕਾਂਗਰਸੀ ਆਗੂ ਭੂਸ਼ਣ ਜਿੰਦਲ ਦੇ ਘਰ ਜਾ ਕੇ ਉਨ੍ਹਾਂ ਦਾ ਹਾਲ ਚਾਲ ਪੁੱਛਿਆ ਅਤੇ ਕਾਂਗਰਸੀ ਆਗੂ ਜੀਵਨ ਬਾਂਸਲ ਦੇ ਘਰ ਸੋਗ ਪ੍ਰਗਟਾਇਆ।

Advertisement

Advertisement