For the best experience, open
https://m.punjabitribuneonline.com
on your mobile browser.
Advertisement

ਕਾਂਗਰਸ ਤਿਲੰਗਾਨਾ ’ਚ ‘ਗਾਰੰਟੀਆਂ’ ਪੂਰੀਆਂ ਕਰੇਗੀ: ਸੋਨੀਆ ਗਾਂਧੀ

07:50 AM Jun 03, 2024 IST
ਕਾਂਗਰਸ ਤਿਲੰਗਾਨਾ ’ਚ ‘ਗਾਰੰਟੀਆਂ’ ਪੂਰੀਆਂ ਕਰੇਗੀ  ਸੋਨੀਆ ਗਾਂਧੀ
Advertisement

ਹੈਦਰਾਬਾਦ, 2 ਜੂਨ
ਕਾਂਗਰਸ ਨੇਤਾ ਸੋਨੀਆ ਗਾਂਧੀ ਨੇ ਅੱਜ ਇੱਥੇ ਕਿਹਾ ਕਿ ਮੁੱਖ ਮੰਤਰੀ ਏ ਰੇਵੰਤ ਰੈੱਡੀ ਦੀ ਅਗਵਾਈ ਵਾਲੀ ਤਿਲੰਗਾਨਾ ਦੀ ਕਾਂਗਰਸ ਸਰਕਾਰ ਲੋਕਾਂ ਨੂੰ ਦਿੱਤੀਆਂ ਗਈਆਂ ‘ਗਾਰੰਟੀਆਂ’ ਪੂਰੀਆਂ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਦਾ ਵੀਡੀਓ ਸੁਨੇਹਾ ਇੱਥੇ ਪਰੇਡ ਮੈਦਾਨ ਵਿੱਚ ਸੂਬਾ ਸਰਕਾਰ ਵੱਲੋਂ ਕਰਵਾਏ ਗਏ 10ਵੇਂ ਤਿਲੰਗਾਨਾ ਸੂਬਾ ਸਥਾਪਨਾ ਦਿਵਸ ਸਮਾਰੋਹ ਵਿੱਚ ਚਲਾਇਆ ਗਿਆ। ਸਾਬਕਾ ਕਾਂਗਰਸ ਪ੍ਰਧਾਨ ਨੇ ਤਿਲੰਗਾਨਾ ਨੂੰ ਸੂਬੇ ਦਾ ਦਰਜਾ ਦਿਵਾਉਣ ਲਈ ਆਪਣੇ ਜੀਵਨ ਦਾ ਬਲੀਦਾਨ ਦੇਣ ਵਾਲੇ ਲੋਕਾਂ ਨੂੰ ਸ਼ਰਧਾਂਜਲੀ ਭੇਟ ਕਰਕੇ ਆਪਣਾ ਭਾਸ਼ਣ ਸ਼ੁਰੂ ਕੀਤਾ। ਉਨ੍ਹਾਂ ਚੇਤੇ ਕਰਵਾਇਆ ਕਿ ਉਨ੍ਹਾਂ ਨੇ 2004 ਵਿੱਚ ਸੂਬੇ ਦੇ ਕਰੀਮਨਗਰ ’ਚ ਵਾਅਦਾ ਕੀਤਾ ਸੀ ਕਿ ਸਭ ਤੋਂ ਪੁਰਾਣੀ ਪਾਰਟੀ ਲੋਕਾਂ ਦੀ ਵੱਖਰੇ ਰਾਜ ਦੀ ਮੰਗ ਨੂੰ ਪੂਰਾ ਕਰੇਗੀ। ਸੋਨੀਆ ਗਾਂਧੀ ਨੇ ਕਿਹਾ ਕਿ ਉਨ੍ਹਾਂ ਦੇ ਐਲਾਨ ਮਗਰੋਂ ਪਾਰਟੀ ’ਚ ਅਸਹਿਮਤੀ ਪੈਦਾ ਹੋ ਗਈ ਅਤੇ ਕਈ ਲੋਕਾਂ ਨੇ ਪਾਰਟੀ ਛੱਡ ਦਿੱਤੀ। ਹਾਲਾਂਕਿ ਲੋਕਾਂ ਦੇ ਸੰਕਲਪ ਨੇ ਉਨ੍ਹਾਂ ਨੂੰ ਵੱਖਰੇ ਸੂਬੇ ਦੀ ਮੰਗ ਨੂੰ ਪੂਰਾ ਕਰਨ ਦੀ ਦਿਸ਼ਾ ’ਚ ਤਾਕਤ ਦਿੱਤੀ। ਸੋਨੀਆ ਨੇ ਕਿਹਾ ਕਿ ਪਿਛਲੇ 10 ਸਾਲਾ ਵਿੱਚ ਤਿਲੰਗਾਨਾ ਦੇ ਲੋਕਾਂ ਨੇ ਉਨ੍ਹਾਂ ਨੂੰ ਬਹੁਤ ਪਿਆਰ ਅਤੇ ਸਨਮਾਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਇੱਕ ਖੁਸ਼ਹਾਲ ਅਤੇ ਵਿਕਸਤ ਤਿਲੰਗਾਨਾ ਦੇ ਲੋਕਾਂ ਦੇ ਸੁਫ਼ਨਿਆਂ ਨੂੰ ਸਾਕਾਰ ਕਰਨਾ ਆਪਣਾ ਫਰਜ਼ ਸਮਝਦੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਰੇਵੰਤ ਰੈੱਡੀ ਦੀ ਅਗਵਾਈ ਵਾਲੀ ਸਰਕਾਰ ਆਪਣੀਆਂ ਸਾਰੀਆਂ ‘ਗਾਰੰਟੀਆਂ’ ਨੂੰ ਪੂਰਾ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ। ਤਿਲੰਗਾਨਾ ਵਿੱਚ ਕਾਂਗਰਸ ਵੱਲੋਂ ਚੋਣਾਂ ’ਚ ਦਿੱਤੀਆਂ ਗਾਰੰਟੀਆਂ ਵਿੱਚ ਸਰਕਾਰੀ ਬੱਸਾਂ ਵਿੱਚ ਮਹਿਲਾਵਾਂ ਲਈ ਮੁਫ਼ਤ ਸਫ਼ਰ, ਗਰੀਬਾਂ ਨੂੰ 200 ਯੂਨਿਟ ਤੱਕ ਮੁਫ਼ਤ ਬਿਜਲੀ ਅਤੇ 500 ਰੁਪਏ ਵਿੱਚ ਰਸੋਈ ਗੈਸ ਸਿਲੰਡਰ ਦੇਣਾ ਸ਼ਾਮਲ ਹੈ। -ਪੀਟੀਆਈ

Advertisement

Advertisement
Advertisement
Author Image

sukhwinder singh

View all posts

Advertisement