For the best experience, open
https://m.punjabitribuneonline.com
on your mobile browser.
Advertisement

ਭਾਜਪਾ ਦੇ ਰਾਜ ਵਿੱਚ ਹੋਏ ਨੁਕਸਾਨ ਦੀ ਭਰਪਾਈ ਕਰੇਗੀ ਕਾਂਗਰਸ: ਤਿਵਾੜੀ

08:50 AM May 04, 2024 IST
ਭਾਜਪਾ ਦੇ ਰਾਜ ਵਿੱਚ ਹੋਏ ਨੁਕਸਾਨ ਦੀ ਭਰਪਾਈ ਕਰੇਗੀ ਕਾਂਗਰਸ  ਤਿਵਾੜੀ
ਕਾਂਗਰਸ ਪਾਰਟੀ ਦੇ ਉਮੀਦਵਾਰ ਮਨੀਸ਼ ਤਿਵਾੜੀ ਦਾ ਸਵਾਗਤ ਕਰਦੇ ਹੋਏ ਪਾਰਟੀ ਵਰਕਰ ਤੇ ਸਥਾਨਕ ਲੋਕ। -ਫੋਟੋ: ਪ੍ਰਦੀਪ ਤਿਵਾੜੀ
Advertisement

ਖੇਤਰੀ ਪ੍ਰਤੀਨਿਧ
ਚੰਡੀਗੜ੍ਹ, 3 ਮਈ
ਚੰਡੀਗੜ੍ਹ ਤੋਂ ‘ਇੰਡੀਆ’ ਗੱਠਜੋੜ ਦੇ ਸਾਂਝੇ ਉਮੀਦਵਾਰ ਮਨੀਸ਼ ਤਿਵਾੜੀ ਨੇ ਸ਼ਹਿਰ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਹੈ ਕਿ ਉਹ ਭਾਜਪਾ ਦੇ ਸ਼ਾਸਨ ਦੌਰਾਨ ਦਸ ਸਾਲਾਂ ਵਿੱਚ ਹੋਏ ਨੁਕਸਾਨ ਦੀ ਭਰਪਾਈ ਕਰਨਗੇ। ਸ੍ਰੀ ਤਿਵਾੜੀ ਨੇ ਅੱਜ ਲੋਕ ਸਭਾ ਚੋਣਾਂ ਨੂੰ ਲੈ ਕੇ ਜਾਰੀ ਚੋਣ ਪ੍ਰਚਾਰ ਦੌਰਾਨ ਸੈਕਟਰ 52, 21 ਅਤੇ 22 ਦੀਆਂ ਵੱਖ-ਵੱਖ ਮਾਰਕੀਟਾਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਲੋਕਾਂ ਨਾਲ ਗੱਲਬਾਤ ਕੀਤੀ।
ਸ੍ਰੀ ਤਿਵਾੜੀ ਨੇ ਕਿਹਾ ਕਿ ਭਾਜਪਾ ਦੇ ਉਲਟ ਕਾਂਗਰਸ ਕੋਲ ਵਿਕਾਸ ਦਾ ਬਹੁਪੱਖੀ ਦ੍ਰਿਸ਼ਟੀਕੋਣ ਹੈ ਜੋ ਕਿ ਸਾਰੇ ਦੇਸ਼ ਦੀਆਂ ਹੀ ਨਹੀਂ ਸਗੋਂ ਸਥਾਨਕ ਵਸਨੀਕਾਂ ਦੀਆਂ ਲੋੜਾਂ ਨੂੰ ਵੀ ਧਿਆਨ ਵਿੱਚ ਰੱਖ ਕੇ ਤਿਆਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪਾਰਟੀ ਲੋੜਵੰਦ ਵਿਅਕਤੀਆਂ ਜਿਵੇਂ ਕਿ ਬੇਰੁਜ਼ਗਾਰ ਨੌਜਵਾਨਾਂ ਜਾਂ ਗਰੀਬ ਪਰਿਵਾਰਾਂ ਨੂੰ ਸਿੱਧੇ ਤੌਰ ’ਤੇ ਨਿਯਮਤ ਮਹੀਨਾਵਾਰ ਆਮਦਨ ਪ੍ਰਦਾਨ ਕਰ ਕੇ ਮਦਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੱਤਾਧਾਰੀ ਭਾਜਪਾ ਸਰਕਾਰ ਦੀ ਉਦਾਸੀਨਤਾ ਕਾਰਨ 10 ਸਾਲਾਂ ਵਿੱਚ ਚੰਡੀਗੜ੍ਹ ਦਾ ਕਾਫੀ ਨੁਕਸਾਨ ਹੋ ਚੁੱਕਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਭਾਜਪਾ ਕੋਲ ਸਭ ਕੁਝ ਹੈ, ਫਿਰ ਵੀ ਸ਼ਹਿਰ ਹਰੇਕ ਪੱਖ ਤੋਂ ਪਛੜ ਗਿਆ ਹੈ। ਇੱਥੋਂ ਤੱਕ ਕਿ ਸਿਟੀ ਬਿਊਟੀਫੁੱਲ ਚੰਡੀਗੜ੍ਹ ਹੁਣ ਦੇਸ਼ ਦੇ ਸਭ ਤੋਂ ਸਾਫ਼ ਸੁਥਰੇ ਸ਼ਹਿਰਾਂ ਵਿੱਚ ਵੀ ਨਹੀਂ ਗਿਣਿਆ ਜਾਂਦਾ ਹੈ। ਉਨ੍ਹਾਂ ਚੰਡੀਗੜ੍ਹ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਕੋਲ ਇੱਕ ਦ੍ਰਿਸ਼ਟੀਕੋਨ ਹੈ, ਜਿਸ ਤਹਿਤ ਉਹ ਜਲਦੀ ਹੀ ਇੱਕ ਖੁਸ਼ਹਾਲ ਅਤੇ ਅਗਾਂਹਵਧੂ ਚੰਡੀਗੜ੍ਹ ਬਣਾਉਣ ਦੀ ਯੋਜਨਾ ਉਲੀਕਣਗੇ। ਇਸ ਤੋਂ ਪਹਿਲਾਂ ਸਵੇਰੇ ਤਿਵਾੜੀ ਨੇ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐਚਐਸ ਲੱਕੀ ਅਤੇ ਹੋਰ ਸੀਨੀਅਰ ਆਗੂਆਂ ਨਾਲ ਮਿਲ ਕੇ ਸੈਕਟਰ-52 ਦੀ ਮਾਰਕੀਟ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਪੈਦਲ ਯਾਤਰਾ ਕੀਤੀ, ਜਿਸ ਵਿੱਚ ਸੈਂਕੜੇ ਪਾਰਟੀ ਵਰਕਰ ਉਨ੍ਹਾਂ ਨਾਲ ਸ਼ਾਮਲ ਹੋਏ। ਚੋਣ ਪ੍ਰਚਾਰ ਵਿੱਚ ਕਾਂਗਰਸ ਪਾਰਟੀ ਦੇ ਆਗੂਆਂ ਤੇ ਸਮਰਥਕਾਂ ਤੋਂ ਇਲਾਵਾ ਆਮ ਆਦਮੀ ਪਾਰਟੀ ਚੰਡੀਗੜ੍ਹ ਦੇ ਸਹਿ-ਇੰਚਾਰਜ ਡਾ. ਐੱਸਐੱਸ ਆਹਲੂਵਾਲੀਆ ਅਤੇ ਹੋਰ ਸ਼ਾਮਲ ਸਨ।

Advertisement

Advertisement
Author Image

sukhwinder singh

View all posts

Advertisement
Advertisement
×