ਕਾਂਗਰਸ ਪੰਜ ਅਪਰੈਲ ਨੂੰ ਜਾਰੀ ਕਰੇਗੀ ਚੋਣ ਮਨੋਰਥ ਪੱਤਰ
ਨਵੀਂ ਦਿੱਲੀ, 1 ਅਪਰੈਲ
ਕਾਂਗਰਸ ਲੋਕ ਸਭਾ ਚੋਣਾਂ ਲਈ ਪੰਜ ਅਪਰੈਲ ਨੂੰ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰੇਗੀ। ਏਆਈਸੀਸੀ ਦੇ ਜਨਰਲ ਸਕੱਤਰ ਕੇ ਸੀ ਵੇਣੂਗੋਪਾਲ ਨੇ ਐਕਸ ’ਤੇ ਇੱਕ ਪੋਸਟ ਵਿੱਚ ਕਿਹਾ, ‘ਦੇਸ਼ ਭਰ ਦੇ ਲੋਕਾਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਕਾਂਗਰਸ 5 ਅਪਰੈਲ ਨੂੰ ਏਆਈਸੀਸੀ ਹੈੱਡਕੁਆਰਟਰ ਵਿਚ ਆਪਣਾ ਮੈਨੀਫੈਸਟੋ ਜਾਰੀ ਕਰੇਗੀ। ਇਸ ਤੋਂ ਬਾਅਦ ਅਸੀਂ 6 ਅਪਰੈਲ ਨੂੰ ਜੈਪੁਰ ਅਤੇ ਹੈਦਰਾਬਾਦ ਵਿੱਚ ਦੋ ਮੈਗਾ ਰੈਲੀਆਂ ਕਰਾਂਗੇ।’ ਉਨ੍ਹਾਂ ਕਿਹਾ ਕਿ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਕਾਂਗਰਸ ਸੰਸਦੀ ਦਲ ਦੀ ਚੇਅਰਪਰਸਨ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਵਾਡਰਾ ਮੈਨੀਫੈਸਟੋ ਜਾਰੀ ਕਰਨਗੇ ਅਤੇ ਮੈਗਾ ਰੈਲੀਆਂ ਨੂੰ ਸੰਬੋਧਨ ਕਰਨਗੇ। -ਪੀਟੀਆਈ
ਸੀਪੀਆਈ (ਐਮ) ਚਾਰ ਅਪਰੈਲ ਨੂੰ ਜਾਰੀ ਕਰੇਗੀ ਮੈਨੀਫੈਸਟੋ
ਨਵੀਂ ਦਿੱਲੀ: ਸੀਪੀਆਈ (ਐਮ) ਚਾਰ ਅਪਰੈਲ ਨੂੰ ਲੋਕ ਸਭਾ ਚੋਣਾਂ ਲਈ ਆਪਣਾ ਮੈਨੀਫੈਸਟੋ ਜਾਰੀ ਕਰੇਗੀ। ਸੀਪੀਆਈ (ਐਮ) ਨੇ ਕੇਰਲ, ਪੱਛਮੀ ਬੰਗਾਲ, ਤਾਮਿਲਨਾਡੂ, ਬਿਹਾਰ, ਝਾਰਖੰਡ, ਅਸਾਮ, ਕਰਨਾਟਕ, ਅੰਡੇਮਾਨ ਅਤੇ ਨਿਕੋਬਾਰ, ਪੰਜਾਬ, ਰਾਜਸਥਾਨ, ਤੇਲੰਗਾਨਾ ਅਤੇ ਤ੍ਰਿਪੁਰਾ ਦੀਆਂ ਕੁਝ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਹੈ। -ਪੀਟੀਆਈ