ਕਾਂਗਰਸ ਹਾਲੀਆ ਚੋਣ ਨਤੀਜਿਆਂ ਦੀ ਕਰੇਗੀ ਸਮੀਖਿਆ
09:16 PM Nov 26, 2024 IST
ਨਵੀਂ ਦਿੱਲੀ, 29 ਨਵੰਬਰ
ਕਾਂਗਰਸ ਵੱਲੋਂ ਹਾਲ ਹੀ ਵਿਚ ਹੋਈਆਂ ਹਰਿਆਣਾ, ਮਹਾਰਾਸ਼ਟਰ ਅਤੇ ਝਾਰਖੰਡ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦੀ ਸਮੀਖਿਆ ਕੀਤੀ ਜਾਵੇਗੀ ਜਿਸ ਲਈ ਕਾਂਗਰਸ ਕਾਰਜਕਾਰਨੀ ਕਮੇਟੀ ਨੇ 29 ਨਵੰਬਰ ਨੂੰ ਮੀਟਿੰਗ ਸੱਦੀ ਹੈ ਜਿਸ ਵਿਚ ਹਾਲ ਹੀ ਵਿਚ ਪਾਰਟੀ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕੀਤਾ ਜਾਵੇਗਾ। ਇਹ ਮੀਟਿੰਗ ਮੌਜੂਦਾ ਸੰਸਦ ਦੇ ਸਰਦ ਰੁੱਤ ਸੈਸ਼ਨ ਦੌਰਾਨ ਹੋ ਰਹੀ ਹੈ ਅਤੇ ਇਸ ਵਿੱਚ ਅਡਾਨੀ ਮੁੱਦੇ ’ਤੇ ਸਰਕਾਰ ਨੂੰ ਘੇਰਨ ਬਾਰੇ ਵੀ ਚਰਚਾ ਕੀਤੀ ਜਾਵੇਗੀ। ਇਸ ਮੀਟਿੰਗ ਵਿਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਵਾਡਰਾ ਸ਼ਾਮਲ ਹੋਣਗੇ ਤੇ ਇਸ ਮੌਕੇ ਹਰਿਆਣਾ ਤੇ ਮਹਾਰਾਸ਼ਟਰ ਚੋਣਾਂ ਵਿੱਚ ਹੋਈ ਹਾਰ ਦੀ ਵੀ ਸਮੀਖਿਆ ਕੀਤੀ ਜਾਵੇਗੀ।
Advertisement
Advertisement
Advertisement