ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਾਂਗਰਸ ਮਜ਼ਦੂਰਾਂ ਤੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰੇਗੀ: ਕਾਮਿਲ ਅਮਰ ਸਿੰਘ

08:48 AM May 28, 2024 IST
ਚੋਣ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਾਮਿਲ ਅਮਰ ਸਿੰਘ। -ਫੋੋਟੋ: ਸੂਦ

ਪੱਤਰ ਪ੍ਰੇਰਕ
ਅਮਲੋਹ, 27 ਮਈ
ਕਾਂਗਰਸ ਉਮੀਦਵਾਰ ਡਾ. ਅਮਰ ਸਿੰਘ ਦੇ ਹੱਕ ਵਿੱਚ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਰੱਖੇ ਇਕ ਪ੍ਰਭਾਵਸ਼ਾਲੀ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਕਾਂਗਰਸ ਆਗੂ ਡਾ. ਕਾਮਿਲ ਅਮਰ ਸਿੰਘ ਅਤੇ ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਕੇਂਦਰ ਵਿੱਚ ਕਾਂਗਰਸ ਸਰਕਾਰ ਆਉਣ ’ਤੇ ਮਜ਼ਦੂਰਾਂ ਤੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਜਾਣਗੇ, ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦਿੱਤਾ ਜਾਵੇਗਾ ਅਤੇ ਮਹਿੰਗਾਈ ’ਤੇ ਕਾਬੂ ਪਾ ਕੇ ਹਰ ਵਰਗ ਨੂੰ ਸਹੂਲਤ ਦਿੱਤੀ ਜਾਵੇਗੀ। ਇਸ ਮੌਕੇ ਸ੍ਰੀ ਧਰਮਸੋਤ ਨੇ ਪਿਛਲੀ ਕਾਂਗਰਸ ਸਰਕਾਰ ਸਮੇਂ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ। ਇਸ ਮੌਕੇ ਭਾਜਪਾ ਦੇ ਸੰਜੈ ਸਲਾਣੀ ਅਤੇ ਸਾਬਕਾ ਸਰਪੰਚ ਮੇਵਾ ਰਾਮ ਭਗਵਾਨਪੁਰਾ ਨੇ ਸਾਥੀਆ ਸਮੇਤ ਭਾਜਪਾ ਛੱਡ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਸਮਾਗਮ ਵਿਚ ਬਲਾਕ ਪ੍ਰਧਾਨ ਜਗਵੀਰ ਸਿੰਘ ਸਲਾਣਾ, ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਹਰਿੰਦਰ ਸਿੰਘ ਭਾਂਬਰੀ, ਕੌਂਸਲ ਦੇ ਸਾਬਕਾ ਪ੍ਰਧਾਨ ਜਗਮੀਤ ਸਿੰਘ ਸਹੋਤਾ, ਲਾਲ ਚੰਦ ਗਰਗ, ਡਾ. ਜੋਗਿੰਦਰ ਸਿੰਘ ਮੈਣੀ, ਡਾ. ਕਰਨੈਲ ਸਿੰਘ, ਡਾ. ਸਵਤੰਤਰ ਕਰਕਰਾ, ਗੰਗਾ ਪੁਰੀ ਆਦਿ ਹਾਜ਼ਰ ਸਨ।

Advertisement

Advertisement