ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ਼ਾਹਕੋਟ ਨਗਰ ਪੰਚਾਇਤ ਦੀਆਂ ਨੌਂ ਸੀਟਾਂ ਕਾਂਗਰਸ ਦੇ ਖਾਤੇ

06:49 AM Dec 22, 2024 IST
ਕਾਂਗਰਸੀ ਉਮੀਦਵਾਰਾਂ ਨਾਲ ਜਿੱਤ ਦਾ ਜਸ਼ਨ ਮਨਾਉਂਦੇ ਹੋਏ ਵਿਧਾਇਕ ਲਾਡੀ ਸ਼ੇਰੋਵਾਲੀਆ।

ਗੁਰਮੀਤ ਸਿੰਘ ਖੋਸਲਾ
ਸ਼ਾਹਕੋਟ, 21 ਦਸੰਬਰ
ਇੱਥੇ ਨਗਰ ਪੰਚਾਇਤ ਸ਼ਾਹਕੋਟ ਦੇ 13 ਵਾਰਡਾਂ ’ਚੋਂ 9 ਵਾਰਡਾਂ ’ਤੇ ਕਾਂਗਰਸੀ ਅਤੇ 4 ਵਾਰਡਾਂ ’ਚ ‘ਆਪ’ ਦੇ ਉਮੀਦਵਾਰਾਂ ਨੇ ਜਿੱਤ ਪ੍ਰਾਪਤ ਕੀਤੀ। ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰਕੇ ਨਗਰ ਪੰਚਾਇਤ ਸ਼ਾਹਕੋਟ ’ਤੇ ਕਾਂਗਰਸ ਨੇ ਕਬਜ਼ਾ ਕਰ ਲਿਆ ਹੈ। ਵਾਰਡ ਨੰਬਰ 1 ਤੋਂ ਕਾਂਗਰਸ ਦੀ ਵੰਦਨਾ ਮਿੱਤਲ ,ਵਾਰਡ ਨੰਬਰ 2 ਤੋਂ ‘ਆਪ’ ਦੇ ਗਗਨਦੀਪ ਸਿੰਘ ਜੌੜਾ, ਵਾਰਡ ਨੰਬਰ 3 ਤੋਂ ਕਾਂਗਰਸ ਦੀ ਕਰੂਨਾ ਜਿੰਦਲ, ਵਾਰਡ ਨੰਬਰ 4 ਤੋਂ ਕਾਂਗਰਸ ਦੇ ਸਤੀਸ਼ ਕੁਮਾਰ ਰਿਹਾਨ, ਵਾਰਡ ਨੰਬਰ 5 ਤੋਂ ਕਾਂਗਰਸ ਦੀ ਸਵੀਨਾ ਕੁਮਰਾ, ਵਾਰਡ ਨੰਬਰ 6 ਤੋਂ ‘ਆਪ’ ਦੇ ਪਰਵੀਨ ਕੁਮਾਰ (ਬੌਬੀ ਗਰੋਵਰ), ਵਾਰਡ ਨੰਬਰ 7 ਤੋਂ ਕਾਂਗਰਸ ਦੀ ਪਰਮਜੀਤ ਕੌਰ, ਵਾਰਡ ਨੰਬਰ 8 ਤੋਂ ‘ਆਪ’ ਦੀ ਰਾਖੀ ਮੱਟੂ, ਵਾਰਡ ਨੰਬਰ 9 ਤੋਂ ਕਾਂਗਰਸ ਦੀ ਕੁਲਜੀਤ ਰਾਣੀ, ਵਾਰਡ ਨੰਬਰ 10 ਤੋਂ ਕਾਂਗਰਸ ਦੇ ਜਸਵਿੰਦਰ, ਵਾਰਡ ਨੰਬਰ 11 ਤੋਂ ਕਾਂਗਰਸ ਦੀ ਰੁਚੀ ਅਗਰਵਾਲ, ਵਾਰਡ ਨੰਬਰ 12 ਤੋਂ ਕਾਂਗਰਸ ਦੇ ਗੁਲਜ਼ਾਰ ਸਿੰਘ ਥਿੰਦ ਅਤੇ ਵਾਰਡ ਨੰਬਰ 13 ਤੋਂ ‘ਆਪ’ ਦੇ ਬੂਟਾ ਸਿੰਘ ਕਲਸੀ ਨੇ ਜਿੱਤ ਪ੍ਰਾਪਤ ਕੀਤੀ ਹੈ। ਜਿੱਤ ਤੋਂ ਬਾਅਦ ਉਮੀਦਵਾਰਾਂ ਨੇ ਬਾਜ਼ਾਰਾਂ ਵਿਚ ਜਿੱਤ ਦੇ ਜਸ਼ਨ ਮਨਾਏ ਅਤੇ ਲੱਡੂ ਵੰਡੇ। ਕਾਂਗਰਸ ਦੇ ਹਲਕਾ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਕਾਂਗਰਸੀ ਉਮੀਦਵਾਰਾਂ ਦੀ ਜਿੱਤ ’ਤੇ ਖੁਸ਼ੀ ਜ਼ਾਹਿਰ ਕਰਦਿਆ ਕਿਹਾ ਕਿ ਸ਼ਾਹਕੋਟੀਆਂ ਨੇ ‘ਆਪ’ ਦੇ ਝੂਠ ਨੂੰ ਨਕਾਰਦਿਆਂ ਕਾਂਗਰਸ ਦੇ ਵਿਕਾਸ ਨੂੰ ਜਿਤਾਇਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰੇਗੀ।

Advertisement

Advertisement