ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਜਾਬ ਵਿੱਚ ਕਾਂਗਰਸ ਨੇ ਸੱਤ ਸੀਟਾਂ ਜਿੱਤੀਆਂ

12:05 AM Jun 05, 2024 IST

ਚਰਨਜੀਤ ਭੁੱਲਰ

Advertisement

ਚੰਡੀਗੜ੍ਹ, 4 ਜੂਨ

ਲੋਕ ਸਭਾ ਚੋਣਾਂ ’ਚ ਪੰਜਾਬ ਨੇ ਕਾਂਗਰਸ ਦਾ ‘ਹੱਥ’ ਫੜਿਆ ਹੈ। ਪੰਜਾਬੀਆਂ ਨੇ ਇਨ੍ਹਾਂ ਚੋਣਾਂ ਵਿਚ ਸੱਤਾਧਾਰੀਆਂ ਦੇ ਉਲਟ ਭੁਗਤਣ ਦੀ ਆਪਣੀ ਰਵਾਇਤ ਨੂੰ ਵੀ ਕਾਇਮ ਰੱਖਿਆ। ਕਾਂਗਰਸ ਨੂੰ ਪੰਜਾਬ ਦੀਆਂ 13 ਸੀਟਾਂ ’ਚੋਂ ਸੱਤ ਸੀਟਾਂ ਮਿਲੀਆਂ ਹਨ ਜਦੋਂ ਕਿ ‘ਆਪ’ ਦੇ ਹਿੱਸੇ ਤਿੰਨ ਸੀਟਾਂ ਆਈਆਂ ਹਨ। ਸ਼੍ਰੋਮਣੀ ਅਕਾਲੀ ਦਲ ਬਠਿੰਡਾ ਸੀਟ ਜਿੱਤ ਕੇ ਆਪਣਾ ਗੜ੍ਹ ਬਚਾਉਣ ਵਿਚ ਸਫਲ ਰਿਹਾ ਹੈ ਜਦੋਂ ਕਿ ਭਾਜਪਾ ਨੂੰ ਪੰਜਾਬੀਆਂ ਨੇ ਕੋਈ ਬਹੁਤਾ ਹੁੰਗਾਰਾ ਨਹੀਂ ਦਿੱਤਾ ਹੈ।

Advertisement

ਪੰਜਾਬ ਵਿਚ ਸਭ ਤੋਂ ਵੱਡੀ ਜਿੱਤ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਅਤੇ ‘ਵਾਰਸ ਪੰਜਾਬ ਦੇ’ ਜਥੇਬੰਦੀ ਦੇ ਆਗੂ ਅੰਮ੍ਰਿਤਪਾਲ ਸਿੰਘ ਨੇ ਦਰਜ ਕੀਤੀ। ਇਸ ਵੇਲੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਐੱਨਐੱਸਏ ਤਹਿਤ ਬੰਦ ਅੰਮ੍ਰਿਤਪਾਲ ਸਿੰਘ ਨੇ ਆਪਣੇ ਵਿਰੋਧੀ ਕਾਂਗਰਸੀ ਉਮੀਦਵਾਰ ਕੁਲਵੀਰ ਸਿੰਘ ਜ਼ੀਰਾ ਨੂੰ 1,97,120 ਵੋਟਾਂ ਦੇ ਫ਼ਰਕ ਨਾਲ ਹਰਾਇਆ। ਖਡੂਰ ਸਾਹਿਬ ਹਲਕੇ (ਪੁਰਾਣਾ ਤਰਨ ਤਾਰਨ) ਨੇ ਜੇਲ੍ਹ ’ਚ ਬੰਦ ਕਿਸੇ ਉਮੀਦਵਾਰ ਨੂੰ ਦੂਜੀ ਵਾਰ ਜਿਤਾਇਆ ਹੈ। ਇਸ ਤੋਂ ਪਹਿਲਾਂ ਜੇਲ੍ਹ ’ਚ ਬੰਦ ਸਿਮਰਨਜੀਤ ਸਿੰਘ ਮਾਨ ਨੂੰ 1989 ਦੀਆਂ ਚੋਣਾਂ ਵਿਚ ਜਿਤਾਇਆ ਸੀ।

ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਲਈ ਜ਼ਿੰਮੇਵਾਰ ਸ਼ਹੀਦ ਬੇਅੰਤ ਸਿੰਘ ਦੇ ਪੁੱਤਰ ਸਰਬਜੀਤ ਸਿੰਘ ਖ਼ਾਲਸਾ ਨੇ ਹਲਕਾ ਫ਼ਰੀਦਕੋਟ ਤੋਂ ਵਿਰੋਧੀ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਨੂੰ 70,053 ਵੋਟਾਂ ਦੇ ਫ਼ਰਕ ਨਾਲ ਹਰਾਇਆ ਹੈ। ਖਡੂਰ ਸਾਹਿਬ ਅਤੇ ਫ਼ਰੀਦਕੋਟ ਹਲਕੇ ਵਿਚ ਬੰਦੀ ਸਿੰਘਾਂ ਦੀ ਰਿਹਾਈ, ਕਿਸਾਨੀ ਮੁੱਦੇ ਅਤੇ ਨਸ਼ਿਆਂ ਦੇ ਮੁੱਦੇ ਭਾਰੂ ਰਹੇ।

Advertisement
Advertisement