ਕਾਂਗਰਸੀ ਵਰਕਰਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ
08:56 AM Oct 25, 2024 IST
ਐੱਨਪੀ ਧਵਨ
ਪਠਾਨਕੋਟ, 24 ਅਕਤੂਬਰ
ਮੰਡੀਆਂ ਵਿੱਚ ਕਿਸਾਨਾਂ ਦੇ ਝੋਨੇ ਦੀ ਲਿਫਟਿੰਗ ਨਾ ਹੋਣ ਦੇ ਵਿਰੋਧ ਵਿੱਚ ਕਿਸਾਨ ਵਿੰਗ ਦੇ ਬਲਾਕ ਪ੍ਰਧਾਨ ਗੁਰਜੀਤ ਸਿੰਘ ਦੀ ਅਗਵਾਈ ਵਿੱਚ ਤਾਰਾਗੜ੍ਹ ਵਿੱਚ ਕਾਂਗਰਸੀ ਵਰਕਰਾਂ ਵੱਲੋਂ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਵਿਸ਼ੇਸ਼ ਰੂਪ ਵਿੱਚ ਸਾਬਕਾ ਵਿਧਾਇਕ ਜੋਗਿੰਦਰ ਪਾਲ ਹਾਜ਼ਰ ਸਨ। ਵਰਕਰਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਝੋਨੇ ਦੀ ਲਿਫਟਿੰਗ ਨਹੀਂ ਕੀਤੀ ਜਾ ਰਹੀ, ਜਿਸ ਕਾਰਨ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਕਿਸਾਨ ਅਤੇ ਆੜ੍ਹਤੀ ਸਰਕਾਰ ਦੀ ਨਲਾਇਕੀ ਦਾ ਸ਼ਿਕਾਰ ਹੋ ਰਹੇ ਹਨ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਵੱਲੋਂ ਜਲਦੀ ਲਿਫਟਿੰਗ ਸ਼ੁਰੂ ਨਾ ਕਰਵਾਈ ਗਈ ਤਾਂ ਜ਼ੋਰਦਾਰ ਸੰਘਰਸ਼ ਕੀਤਾ ਜਾਵੇਗਾ।
Advertisement
Advertisement