ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਾਂਗਰਸੀ ਵਰਕਰਾਂ ਨੇ ਲੱਡੂ ਵੰਡ ਕੇ ਖੁਸ਼ੀ ਮਨਾਈ

08:55 AM Jun 06, 2024 IST
ਕਾਂਗਰਸ ਦੀ ਜਿੱਤ ਦੀ ਖੁਸ਼ੀ ਮਨਾਉਂਦੇ ਹੋਏ ਜਗਵੀਰ ਸਿੰਘ ਸਲਾਣਾ ਅਤੇ ਹੋਰ। -ਫੋਟੋ: ਸੂਦ

ਪੱਤਰ ਪ੍ਰੇਰਕ
ਅਮਲੋਹ, 5 ਜੂਨ
ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ. ਅਮਰ ਸਿੰਘ ਦੀ ਜਿੱਤ ਦੀ ਖੁਸ਼ੀ ਵਿੱਚ ਬਲਾਕ ਕਾਂਗਰਸ ਅਮਲੋਹ ਦੇ ਪ੍ਰਧਾਨ ਜਗਵੀਰ ਸਿੰਘ ਸਲਾਣਾ ਦੀ ਅਗਵਾਈ ਹੇਠ ਕਾਂਗਰਸ ਵਰਕਰਾਂ ਨੇ ਲੱਡੂ ਵੰਡੇ ਅਤੇ ਵੋਟਰਾਂ ਦਾ ਧੰਨਵਾਦ ਕੀਤਾ। ਬਲਾਕ ਪ੍ਰਧਾਨ ਸਲਾਣਾ ਨੇ ਕਿਹਾ ਕਿ ਇਨ੍ਹਾਂ ਚੋਣਾਂ ਨੇ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਵਿਚ ਅਗਲੀ ਸਰਕਾਰ ਕਾਂਗਰਸ ਦੀ ਹੋਵੇਗੀ, ਜਿਸ ਵਿਚ ਹਰ ਵਰਗ ਨੂੰ ਵੱਡੇ ਪੱਧਰ ’ਤੇ ਸਹੂਲਤਾਂ ਦਿੱਤੀਆਂ ਜਾਣਗੀਆਂ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕਾਂਗਰਸ ਵਰਕਰਾਂ ਅਤੇ ਆਗੂਆਂ ਨਾਲ ਕੀਤੀਆਂ ਵਧੀਕੀਆਂ ਦਾ ਜਵਾਬ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਚੋਣ ਨਤੀਜਿਆਂ ਨੇ ਸਾਬਤ ਕਰ ਦਿਤਾ ਕਿ ਪੰਜਾਬ ਦੇ ਲੋਕ ‘ਆਪ’ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਹਨ। ਉਨ੍ਹਾਂ ਕਾਂਗਰਸ ਵਰਕਰਾਂ ਨੂੰ ਅਗਲੀਆਂ ਚੋਣਾਂ ਲਈ ਤਿਆਰੀਆਂ ਵਿੱਢਣ ਦਾ ਸੱਦਾ ਦਿੱਤਾ। ਇਸ ਮੌਕੇ ਜਸਵੰਤ ਸਿੰਘ ਖਨਿਆਣ, ਹਰਚੰਦ ਸਿੰਘ ਸ਼ਮਸ਼ਪੁਰ, ਸ਼ਮਸ਼ੇਰ ਸਿੰਘ ਅੰਨੀਆ, ਸੇਵਾਮੁਕਤ ਤਹਿ. ਕੁਲਭੂਸ਼ਨ ਸ਼ਰਮਾ, ਗੁਰਮੀਤ ਸਿੰਘ ਟਿੱਬੀ, ਬੁੱਧ ਸਿੰਘ ਫੌਜੀ ਮਾਜਰਾ, ਬਲਜੀਤ ਸਿੰਘ ਮਰਾਰੜੂ, ਗੁਰਮੁੱਖ ਸਿੰਘ ਨਰੈਣਗੜ੍ਹ, ਜਗਦੀਪ ਸਿੰਘ ਜੱਗੀ, ਬਲਵੀਰ ਸਿੰਘ ਮਿੰਟੂ, ਰਾਮ ਸਿੰਘ ਘੁਟੀਡ, ਸ਼ਿਵ ਕੁਮਾਰ ਗਰਗ, ਹੈਪੀ ਸੂਦ, ਸ਼ਸ਼ੀ ਸ਼ਰਮਾ, ਸੁੱਖਾ ਖੁੰਮਣਾ ਅਤੇ ਦਫ਼ਤਰ ਇੰਚਾਰਜ ਮਨਪ੍ਰੀਤ ਸਿੰਘ ਮਿੰਟਾ ਹਾਜ਼ਰ ਸਨ।

Advertisement

Advertisement
Advertisement