ਕਾਂਗਰਸ ਕਾਰਜਕਾਰਨੀ ਕਮੇਟੀ ਦੀ ਮੀਟਿੰਗ 29 ਨੂੰ
05:23 AM Nov 27, 2024 IST
Advertisement
ਨਵੀਂ ਦਿੱਲੀ:
Advertisement
ਕਾਂਗਰਸ ਕਾਰਜਕਾਰਨੀ ਕਮੇਟੀ (ਸੀਡਬਲਿਊਸੀ) ਦੀ ਮੀਟਿੰਗ 29 ਨਵੰਬਰ ਨੂੰ ਹੋਵੇਗੀ, ਜਿਸ ਵਿਚ ਹਾਲ ਹੀ ਵਿਚ ਹਰਿਆਣਾ, ਮਹਾਰਾਸ਼ਟਰ ਅਤੇ ਝਾਰਖੰਡ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਵਿੱਚ ਪ੍ਰਦਰਸ਼ਨ ਦੀ ਸਮੀਖਿਆ ਕੀਤੀ ਜਾ ਸਕਦੀ ਹੈ। ਇਹ ਮੀਟਿੰਗ ਮੌਜੂਦਾ ਸੰਸਦ ਦੇ ਸਰਦ ਰੁੱਤ ਸੈਸ਼ਨ ਦੌਰਾਨ ਹੋ ਰਹੀ ਹੈ ਅਤੇ ਇਸ ਵਿੱਚ ਅਡਾਨੀ ਮੁੱਦੇ ’ਤੇ ਸਰਕਾਰ ਨੂੰ ਘੇਰਨ ਦੇ ਤਰੀਕਿਆਂ ’ਤੇ ਵੀ ਚਰਚਾ ਹੋਣ ਦੀ ਸੰਭਾਵਨਾ ਹੈ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਪ੍ਰਧਾਨਗੀ ਵਿੱਚ ਹੋ ਰਹੀ ਮੀਟਿੰਗ ਵਿੱਚ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਵਾਡਰਾ ਸਮੇਤ ਹੋਰ ਆਗੂ ਵੀ ਸ਼ਾਮਲ ਹੋਣਗੇ। -ਪੀਟੀਆਈ
Advertisement
Advertisement