ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਾਂਗਰਸੀ ਤੇ ਅਕਾਲੀ ਕੌਂਸਲਰ ‘ਆਪ’ ਵਿੱਚ ਸ਼ਾਮਲ

09:02 AM Jul 18, 2024 IST
‘ਆਪ’ ਵਿਚ ਸ਼ਾਮਲ ਹੋਏ ਕੌਂਸਲਰਾਂ ਦਾ ਸਨਮਾਨ ਕਰਦੇ ਹੋਏ ਵਿਧਾਇਕਾ ਨਰਿੰਦਰ ਕੌਰ ਭਰਾਜ।

ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 17 ਜੁਲਾਈ
ਨਗਰ ਕੌਂਸਲ ਭਵਾਨੀਗੜ੍ਹ ਦੇ ਕਾਂਗਰਸੀ ਕੌਂਸਲਰ ਨਰਿੰਦਰ ਸਿੰਘ ਹਾਕੀ ਅਤੇ ਅਕਾਲੀ ਕੌਂਸਲਰ ਗੁਰਵਿੰਦਰ ਸਿੰਘ ਸੱਗੂ ਵੱਲੋਂ ਅੱਜ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਦੀ ਹਾਜ਼ਰੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਗਿਆ। ਦੱਸਣਯੋਗ ਹੈ ਕਿ ਨਗਰ ਕੌਂਸਲ ਭਵਾਨੀਗੜ੍ਹ ਵਿੱਚ ਕਾਂਗਰਸ ਪਾਰਟੀ ਦੇ ਜ਼ਿਆਦਾ ਕੌਂਸਲਰ ਹੋਣ ਕਾਰਨ ਸੱਤਾਧਾਰੀ ਧਿਰ ਦੇ ਕੌਂਸਲਰ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਕੋਈ ਵੀ ਮਤਾ ਪਾਸ ਨਹੀਂ ਕਰ ਸਕਦੇ ਸਨ ਜਿਸ ਕਾਰਨ ਵਿਕਾਸ ਕਾਰਜ ਲਗਪਗ ਠੱਪ ਪਏ ਸਨ। ਇਸੇ ਦੌਰਾਨ ਅੱਜ ਉਕਤ ਕੌਂਸਲਰਾਂ ਦੇ ‘ਆਪ’ ਵਿਚ ਸ਼ਾਮਲ ਹੋਣ ਨਾਲ ਇਹ ਤਕਨੀਕੀ ਅੜਿੱਕਾ ਦੂਰ ਹੋ ਗਿਆ ਹੈ। ਹਲਕਾ ਵਿਧਾਇਕ ਭਰਾਜ ਨੇ ਦੋਵੇਂ ਕੌਂਸਲਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਿਕਾਸ ਲਈ ਸਿਰਤੋੜ ਯਤਨ ਕਰ ਰਹੀ ਹੈ ਅਤੇ ਹੁਣ ਉਹ ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਛੱਡਣਗੇ।

Advertisement

Advertisement
Advertisement