For the best experience, open
https://m.punjabitribuneonline.com
on your mobile browser.
Advertisement

ਕਾਂਗਰਸੀਆਂ ਤੇ ਅਕਾਲੀਆਂ ਨੇ ਪੰਜਾਬ ਦਾ ਵਿਨਾਸ਼ ਕੀਤਾ: ਡਾ. ਬਲਬੀਰ

10:24 AM Apr 08, 2024 IST
ਕਾਂਗਰਸੀਆਂ ਤੇ ਅਕਾਲੀਆਂ ਨੇ ਪੰਜਾਬ ਦਾ ਵਿਨਾਸ਼ ਕੀਤਾ  ਡਾ  ਬਲਬੀਰ
‘ਆਪ’ ਵਿੱਚ ਸ਼ਾਮਿਲ ਹੋਣ ਵਾਲਿਆਂ ਦਾ ਸਵਾਗਤ ਕਰਦੇ ਹੋਏ ਪਾਰਟੀ ਆਗੂ।
Advertisement

ਗੁਰਨਾਮ ਸਿੰਘ ਚੌਹਾਨ
ਪਾਤੜਾਂ, 7 ਅਪਰੈਲ
ਪਿੰਡ ਸ਼ੁਤਰਾਣਾ ਦੇ ਡੇਰਾ ਮਸਿੰਗਣੀਆ ਵਿੱਚ ਸੁਰਜੀਤ ਸਿੰਘ ਵੜੈਚ ਦੇ ਘਰ ਰੱਖੇ ਗਏ ਪ੍ਰੋਗਰਾਮ ਦੌਰਾਨ ਹਲਕਾ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਦੀ ਅਗਵਾਈ ਵਿੱਚ ਸ਼ੁਤਰਾਣਾ ਅਤੇ ਬਕਰਾਹਾ ਦੇ ਦਰਜਨਾਂ ਪਰਿਵਾਰਾਂ ਨੇ ‘ਆਪ’ ਦਾ ਪੱਲਾ ਫੜਿਆ। ਇਨ੍ਹਾਂ ਪਰਿਵਾਰਾਂ ਨੇ ਸਾਬਕਾ ਸਰਪੰਚ ਸੁਰਜੀਤ ਸਿੰਘ, ਸਾਬਕਾ ਸਰਪੰਚ ਬਕਰਾਹਾ ਕਾਰਜ ਸਿੰਘ ਅਤੇ ਸਾਬਕਾ ਸਰਪੰਚ ਗੋਬਿੰਦਪੁਰਾ ਪੈਂਦ ਕਰਨੈਲ ਸਿੰਘ ਦੀ ਅਗਵਾਈ ਵਿੱਚ ਲੋਕ ਸਭਾ ਹਲਕਾ ਪਟਿਆਲਾ ਤੋਂ ‘ਆਪ’ ਦੇ ਉਮੀਦਵਾਰ ਡਾ. ਬਲਬੀਰ ਸਿੰਘ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੀ ਹਾਜ਼ਰੀ ਵਿੱਚ ‘ਆਪ’ ’ਚ ਸ਼ਾਮਲ ਹੋਣ ਦਾ ਐਲਾਨ ਕੀਤਾ।
‘ਆਪ’ ਵਿੱਚ ਸ਼ਾਮਲ ਹੋਣ ਵਾਲੇ ਸਤਨਾਮ ਸਿੰਘ, ਸੂਬਾ ਸਿੰਘ, ਨਿਧਾਨ ਸਿੰਘ, ਜੋਗਿੰਦਰ ਸਿੰਘ, ਕੁਲਦੀਪ ਸਿੰਘ, ਰੂਪਾ ਸਿੰਘ, ਨਿਸ਼ਾਨ ਸਿੰਘ, ਪਿੰਡ ਬਕਰਾਹਾ ਤੋਂ ਕਾਰਜ ਸਿੰਘ ਅਤੇ ਕਸ਼ਮੀਰ ਸਿੰਘ ਦਾ ਭਰਵਾਂ ਸਵਾਗਤ ਕਰਦਿਆਂ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਜ਼ਮੀਨਾਂ ਲਈ ਨਹਿਰੀ ਪਾਣੀਆਂ ਦਾ ਪ੍ਰਬੰਧ ਨਹੀਂ ਕੀਤਾ ਪਰ ਉਨ੍ਹਾਂ ਦੀ ਸਰਕਾਰ ਆਉਣ ’ਤੇ ਸਾਰੇ ਰਜਬਾਹੇ ਪੱਕੇ ਕਰ ਕੇ ਟੇਲਾਂ ਤੱਕ ਪਾਣੀ ਪਹੁੰਚਦਾ ਕੀਤਾ ਜਾ ਰਿਹਾ ਹੈ। ‘ਆਪ’ ਦੇ ਲੋਕ ਸਭਾ ਉਮੀਦਵਾਰ ਡਾ. ਬਲਬੀਰ ਸਿੰਘ ਨੇ ਆਮ ਆਦਮੀ ਪਾਰਟੀ ’ਚ ਸ਼ਮੂਲੀਅਤ ਕਰਨ ਵਾਲਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਾਂਗਰਸੀ ਅਤੇ ਅਕਾਲੀਆਂ ਨੇ ਪੰਜਾਬ ਦਾ ਕੁਝ ਸੰਵਾਰਿਆ ਨਹੀਂ ਸਗੋਂ ਵਿਕਾਸ ਦੀ ਥਾਂ ਵਿਨਾਸ਼ ਹੀ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਭਾਜਪਾ ਕਿਸਾਨ ਵਿਰੋਧੀ ਨਹੀਂ ਸਗੋਂ ਦੇਸ਼ ਵਿਰੋਧੀ ਹੈ, ਜੋ ਪੰਜਾਬ ਸਰਕਾਰ ਦਾ ਅੱਠ ਸੌ ਕਰੋੜ ਰੁਪਏ ਦੱਬੀ ਬੈਠੀ ਹੈ।

Advertisement

Advertisement
Author Image

Advertisement
Advertisement
×