ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਾਂਗਰਸੀਆਂ ਨੇ ਮੁੱਖ ਮੰਤਰੀ ਦੇ ਪੁਤਲੇ ਸਾੜੇ

07:12 AM Sep 07, 2024 IST
ਪਟਿਆਲਾ ਵਿੱਚ ਡੀਸੀ ਦਫ਼ਤਰ ਅੱਗੇ ਪ੍ਰਦਰਸ਼ਨ ਕਰਦੇ ਹੋਏ ਕਾਂਗਰਸੀ ਆਗੂ।

ਗੁਰਨਾਮ ਸਿੰਘ ਅਕੀਦਾ
ਪਟਿਆਲਾ, 6 ਸਤੰਬਰ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਂਗਰਸ ਕਮੇਟੀ ਪਟਿਆਲਾ ਦਿਹਾਤੀ ਪ੍ਰਧਾਨ ਮਹੰਤ ਹਰਵਿੰਦਰ ਸਿੰਘ ਖਨੌੜਾ ਅਤੇ ਸ਼ਹਿਰੀ ਪ੍ਰਧਾਨ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਨੇ ਮਿਨੀ ਸਕੱਤਰੇਤ ਪਟਿਆਲਾ ਦੇ ਸਾਹਮਣੇ ਮਾਨ ਸਰਕਾਰ ਦੇ ਖ਼ਿਲਾਫ਼ ਬਿਜਲੀ ਤੇ 3 ਰੁਪਏ ਪ੍ਰਤੀ ਯੂਨਿਟ ਸਬਸਿਡੀ ਖ਼ਤਮ ਕਰਨ ਅਤੇ ਪਟਰੋਲ, ਡੀਜ਼ਲ ਤੇ ਲਾਏ ਵੇਟ ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ ਕਰਦੇ ਹੋਏ ਮਾਨ ਸਰਕਾਰ ਦਾ ਪੁਤਲਾ ਫੂਕਿਆ ਅਤੇ ਪੰਜਾਬ ਦੇ ਮੁੱਖ ਮੰਤਰੀ ਦੇ ਨਾਮ ਡੀਆਰਓ ਰਾਹੀਂ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਪ੍ਰਧਾਨ ਖਨੋੜਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਸਮੇਂ ਹਰ ਵਰਗ ਦੇ ਲੋਕਾਂ ਨੂੰ ਬਿਜਲੀ ਦੇ ਬਿੱਲਾਂ ਤੇ 3 ਰੁਪਏ ਪ੍ਰਤੀ ਯੂਨਿਟ ਜੋ ਸਬਸਿਡੀ ਦਿੱਤੀ ਗਈ ਸੀ, ਪੰਜਾਬ ਦੀ ਮੌਜੂਦਾ ‘ਆਪ’ ਸਰਕਾਰ ਨੇ ਉਸ ਨੂੰ ਵਾਪਸ ਲੈਣ ਦਾ ਲੋਕ ਵਿਰੋਧੀ ਫ਼ੈਸਲਾ ਲਿਆ ਹੈ। ਇਸ ਰੋਸ ਪ੍ਰਦਰਸ਼ਨ ਵਿੱਚ ਮਹਿਲਾ ਕਾਂਗਰਸ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ, ਰੇਖਾ ਅਗਰਵਾਲ ਪ੍ਰਧਾਨ ਮਹਿਲਾ ਕਾਂਗਰਸ, ਮਦਨ ਲਾਲ ਜਲਾਲਪੁਰ ਸਾਬਕਾ ਵਿਧਾਇਕ, ਦਰਬਾਰਾ ਸਿੰਘ ਬਰਵਾਲਾ ਹਲਕਾ ਇੰਚਾਰਜ ਸ਼ੁਤਰਾਣਾ, ਨਾਇਬ ਸਿੰਘ ਭਾਨਰੀ ਬਲਾਕ ਪ੍ਰਧਾਨ ਸਮਾਣਾ ਨੇ ਹਿੱਸਾ ਲਿਆ।
ਸੰਗਰੂਰ (ਗੁਰਦੀਪ ਸਿੰਘ ਲਾਲੀ): ਇਥੇ ਜ਼ਿਲ੍ਹਾ ਕਾਂਗਰਸ ਕਮੇਟੀ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਵਲੋਂ ਪੈਟਰੈਲ, ਡੀਜ਼ਲ ਅਤੇ ਬਿਜਲੀ ਦੀਆਂ ਕੀਮਤਾਂ ਵਿਚ ਕੀਤੇ ਵਾਧੇ ਦਾ ਤਿੱਖਾ ਵਿਰੋਧ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਸ਼ਹਿਰ ਵਿਚ ਰੋਸ ਮਾਰਚ ਕਰਨ ਮਗਰੋਂ ਡਿਪਟੀ ਕਮਿਸ਼ਨਰ ਦਫ਼ਤਰ ਪੁੱਜ ਕੇ ਮੰਗ ਪੱਤਰ ਸੌਂਪਿਆ। ਕਾਂਗਰਸੀ ਵਰਕਰਾਂ ਵਲੋਂ ਸਰਕਾਰ ਖ਼ਿਲਾਫ਼ ਹੱਥਾਂ ਵਿਚ ਵੱਖ-ਵੱਖ ਨਾਅਰਿਆਂ ਵਾਲੇ ਮਾਟੋ ਚੁੱਕੇ ਹੋਏ ਸਨ।
ਅੱਜ ਬਾਅਦ ਦੁਪਹਿਰ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਤੇ ਸਾਬਕਾ ਵਿਧਾਇਕ ਸੁਰਿੰਦਰਪਾਲ ਸਿੰਘ ਸਿਬੀਆ ਦੀ ਅਗਵਾਈ ਹੇਠ ਪਾਰਟੀ ਵਰਕਰ ਸ਼ਹਿਰ ਦੇ ਵੱਡੇ ਚੌਕ ਵਿਚ ਇਕੱਠੇ ਹੋਏ ਜਿਥੇ ਕੀਮਤਾਂ ਵਿੱਚ ਕੀਤੇ ਵਾਧੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮਗਰੋਂ ਸ਼ਹਿਰ ਵਿਚ ਰੋਸ ਮਾਰਚ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਭਾਸ਼ ਗਰੋਵਰ, ਹਰਪਾਲ ਸਿੰਘ ਸੋਨੂੰ, ਰੌਕੀ ਬਾਂਸਲ, ਅਨਿਲ ਘੀਚਾ, ਹੰਸ ਰਾਜ ਗੁਪਤਾ ਧੂਰੀ, ਗੁਰਬਖਸ਼ ਸਿੰਘ ਗੁੱਡੂ, ਸਤਨਾਮ ਸਿੰਘ ਸੱਤਾ, ਮਨਪ੍ਰੀਤ ਸਿੰਘ ਵੜੈਚ ਸੁਨਾਮ, ਰਾਜਿੰਦਰਪਾਲ ਸਿੰਘ ਭੱਲੂ, ਮਿੱਠੂ ਲੱਡਾ, ਰਣਜੀਤ ਸਿੰਘ ਤੂਰ, ਵਰਿੰਦਰ ਪੰਨਵਾਂ, ਵਿਜੇ ਗੁਪਤਾ, ਬਿੰਦਰ ਬਾਂਸਲ, ਰਣਜੀਤ ਕੌਰ ਬਦੇਸ਼ਾ, ਅਰੁਣਾ ਤਿਤਰੀਆ, ਚਰਨਜੀਤ ਕੌਰ, ਬਲਵੀਰ ਕੌਰ ਆਦਿ ਮੌਜੂਦ ਸਨ।
ਮਾਲੇਰਕੋਟਲਾ (ਹੁਸ਼ਿਆਰ ਸਿੰਘ ਰਾਣੂ): ਜ਼ਿਲ੍ਹਾ ਕਾਂਗਰਸ ਕਮੇਟੀ ਨੇ ਜ਼ਿਲ੍ਹਾ ਪ੍ਰਧਾਨ ਜਸਪਾਲ ਦਾਸ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਬਿਜਲੀ, ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ’ਚ ਕੀਤੇ ਵਾਧੇ ਦੇ ਖ਼ਿਲਾਫ਼ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਦੇ ਕੇ ਰੋਸ ਪ੍ਰਗਟਾਵਾ ਕੀਤਾ। ਉਨ੍ਹਾਂ ਡਿਪਟੀ ਕਮਿਸ਼ਨਰ ਰਾਹੀਂ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਭੇਜ ਕੇ ਬਿਜਲੀ, ਡੀਜ਼ਲ ਅਤੇ ਪੈਟਰੋਲ ਦ‌ੀਆਂ ਕੀਮਤਾਂ ’ਚ ਕੀਤੇ ਵਾਧੇ ਦੇ ਫ਼ੈਸਲੇ ਨੂੰ ਰੱਦ ਕਰਨ ਦੀ ਮੰਗ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਜਸਪਾਲ ਦਾਸ ਨੇ ਕਿਹਾ ਕਿ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ ’ਚ ਆਈ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੇ ਲੋਕ ਮਾਰੂ ਫ਼ੈਸਲਿਆਂ ਨੇ ਪੰਜਾਬ ਸਰਕਾਰ ਦਾ ਦੂਹਰਾ ਚਿਹਰਾ ਨੰਗਾ ਕਰ ਦਿੱਤਾ ਹੈ। ਜ਼ਿਲ੍ਹਾ ਮਹਿਲਾ ਕਾਂਗਰਸ ਪ੍ਰਧਾਨ ਕਾਂਤਾ ਕੁਠਾਲੀ ਅਤੇ ਬਲਾਕ ਪ੍ਰਧਾਨ ਅਕਰਮ ਲਿਬੜਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਪੰਜਾਬ ਨੂੰ ਨਸ਼ਾ ਤੇ ਭ੍ਰਿਸ਼ਟਾਚਾਰ ਮੁਕਤ ਕਰਨ ਦਾ ਦਾਅਵੇ ਖੋਖਲੇ ਸਾਬਤ ਹੋ ਰਹੇ ਹਨ। ਪੰਜਾਬ ’ਚ ਅਮਨ ਕਾਨੂੰਨ ਦੀ ਸਥਿਤੀ ਖ਼ਰਾਬ ਹੈ। ਇਸ ਮੌਕੇ ਕੁਲਵਿੰਦਰ ਸਿੰਘ ਝਨੇਰ ਮਾਸਟਰ ਮੇਲਾ ਸਿੰਘ, ਕਰਮਜੀਤ ਸਿੰਘ ਭੂਦਨ, ਨਿਰਮਲ ਸਿੰਘ ਧਲੇਰ, ਫ਼ਾਰੂਕ ਅਨਸਾਰੀ, ਮਨੋਜ ਉੱਪਲ ਮਹਿਮੂਦ ਰਾਣਾ ਹਾਜ਼ਰ ਸਨ।

Advertisement

‘ਆਪ’ ਸਰਕਾਰ ਦਾ ਚਿਹਰਾ ਨਸ਼ਰ ਹੋਇਆ: ਢੀਂਡਸਾ

ਸੁਨਾਮ ਊਧਮ ਸਿੰਘ ਵਾਲਾ (ਸਤਨਾਮ ਸਿੰਘ ਸੱਤੀ): ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਕੀਮਤਾਂ ’ਚ ਕੀਤੇ ਵਾਧੇ ਖ਼ਿਲਾਫ਼ ‘ਆਪ’ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ’ਤੇ ਟੈਕਸ ਵਧਾ ਕੇ ਲੋਕਾਂ ’ਤੇ ਆਰਥਿਕ ਬੋਝ ਪਾ ਕੇ ਸਰਕਾਰ ਦਾ ਅਸਲੀ ਚਿਹਰਾ ਨਸ਼ਰ ਹੋਇਆ ਹੈ। ਸ੍ਰੀ ਢੀਂਡਸਾ ਨੇ ਕਿਹਾ ਕਿ ਸਰਕਾਰ ਨੇ ਪਿਛਲੇ ਸਾਲ 45 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਲਿਆ ਸੀ ਅਤੇ ਇਸ ਸਾਲ ਹੋਰ ਵੀ ਕਰਜ਼ਾ ਲੈ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਦਿਸ਼ਾਹੀਣ ਸਰਕਾਰ ਨੇ ਪੰਜਾਬ ਨੂੰ ਆਰਥਿਕ ਬਰਬਾਦੀ ਦੇ ਕੰਢੇ ’ਤੇ ਪਹੁੰਚਾ ਦਿੱਤਾ ਹੈ ਅਤੇ ਪੰਜਾਬ ਨੂੰ ਕਰਜ਼ੇ ’ਚ ਡੂੰਘੇ ਦੱਬ ਕੇ ਛੱਡ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਰਜ਼ਾ ਲੈਣ ਦੀ ਦਰ ਵਿੱਚ ਪੰਜ ਫ਼ੀਸਦੀ ਦਾ ਵਾਧਾ ਹੋਇਆ ਹੈ ਅਤੇ ਅਜਿਹੀ ਦਰ ਪੰਜਾਬ ਦੇ ਇਤਿਹਾਸ ਵਿੱਚ ਅੱਜ ਤੱਕ ਕਦੇ ਨਹੀਂ ਵੇਖੀ ਗਈ। ਉਨ੍ਹਾਂ ਕਿਹਾ ਕਿ ਕਰਜ਼ੇ ਲੈਣ ਦੇ ਬਾਵਜੂਦ ਲੋਕਾਂ ’ਤੇ ਬੋਝ ਪਾਉਣਾ ਪੰਜਾਬੀਆਂ ’ਤੇ ਦੋਹਰੀ ਮਾਰ ਹੈ।

Advertisement
Advertisement